22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਵਾਸੀਆਂ ਲਈ ਲਾਹੇਵੰਦ ਸਾਬਤ ਹੋਵੇਗੀ-ਪ੍ਰਧਾਨ ਹੁੰਦਲ, ਸਰਪੰਚ ਪ੍ਰਦੀਪ

ਅਜੀਤ ਡੈਸਕ 18-02-2026
ਅਮਲੋਹ, 17 ਫਰਵਰੀ (ਕੇਵਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲੋਕਾਂ ਲਈ ਵੱਡੀ ਸਹੂਲਤ ਦੱਸਦਿਆਂ ਸਰਪੰਚ ਯੂਨੀਅਨ ਅਮਲੋਹ ਦੇ ਪ੍ਰਧਾਨ ਮਨਿੰਦਰ ਸਿੰਘ ਹੁੰਦਲ ਅਤੇ ਸਰਪੰਚ ਪ੍ਰਦੀਪ ਸਿੰਘ ਕੰਜਾਰੀ ਨੇ ਕਿਹਾ ਕਿ ਇਹ ਯੋਜਨਾ ਨਾਲ ਆਮ ਪਰਿਵਾਰਾਂ ਨੂੰ ਇਲਾਜ ਲਈ ਆਰਥਿਕ ਮਦਦ ਮਿਲੇਗੀ | ਉਨ੍ਹਾਂ ਦੱਸਿਆ ਕਿ ਮਹਿੰਗੇ ਇਲਾਜ ਕਾਰਨ ਕਈ ਪਰਿਵਾਰ ਪ੍ਰੇਸ਼ਾਨ ਹੋ ਜਾਂਦੇ ਹਨ, ਪਰ ਹੁਣ ਇਸ ਯੋਜਨਾ ਨਾਲ ਉਨ੍ਹਾਂ ਨੂੰ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ | ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਦੀ ਰਹਿਨੁਮਾਈ ਹੇਠ ਇਲਾਕੇ ਵਿਚ ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ | ਲੋਕਾਂ ਦੇ ਕਾਰਡ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਮੇਂ 'ਤੇ ਇਲਾਜ ਦਾ ਲਾਭ ਲੈ ਸਕਣ |
ਪਿਛਲੀ ਖ਼ਬਰ ਭਗਵਾਨ ਸ਼ਿਵ ਦੇ ਰੂਪ ਦਾ ਹਰ ਪਹਿਲੂ ਸਿੱਖਿਆਦਾਇਕ ਹੈ-ਸਾਧਵੀ ਗੌਰੀ ਭਾਰਤੀ <br/> ਅਗਲੀ ਖ਼ਬਰ ਸੰਘੋਲ 'ਚ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।