22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਜੱਸੀ ਸੋਹੀਆਂ ਵਾਲਾ ਨੇ ਐਡਵੋਕੇਟ ਮੋਹਲ ਨੂੰ ਬੀ.ਸੀ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਕੀਤਾ ਸਨਮਾਨ

ਅਜੀਤ ਡੈਸਕ 18-02-2026
ਨਾਭਾ, 17 ਫਰਵਰੀ (ਕਰਮਜੀਤ ਸਿੰਘ )-'ਆਪ' ਦੇ ਸੀਨੀਅਰ ਆਗੂ ਐਡਵੋਕੇਟ ਰਾਜਿੰਦਰ ਸਿੰਘ ਮੋਹਲ ਨੂੰ ਆਮ ਆਦਮੀ ਪਾਰਟੀ ਦੇ ਬੀ.ਸੀ. ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਬਣਨ 'ਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ 'ਆਪ' ਆਗੂਆਂ ਨੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੱਤੀ | ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ਤੋਂ ਮਜ਼ਬੂਤ ਕਰਨ ਲਈ 'ਆਪ' ਵਲੰਟੀਅਰਾਂ ਨੂੰ ਸੰਗਠਨ 'ਚ ਨਵੀਆਂ ਜ਼ਿੰਮੇਵਾਰੀਆਂ ਮਿਲਣ ਰਹੀਆਂ ਹਨ ਅਤੇ ਮਿਹਨਤੀ ਤੇ ਇਮਾਨਦਾਰ ਵਲੰਟੀਅਰਾਂ ਨੂੰ ਅਹੁਦੇ ਦੇ ਕੇ ਅੱਗੇ ਲਿਆਂਦਾ ਜਾ ਰਿਹਾ ਹੈ | ਐਡਵੋਕੇਟ ਰਾਜਿੰਦਰ ਸਿੰਘ ਮੋਹਲ ਨੇ ਮਾਣ ਸਨਮਾਨ ਦੇਣ 'ਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਲਾਈ ਗਈ ਜ਼ਿੰਮੇਵਾਰੀ ਨੂੰ ਪਹਿਲਾਂ ਦੀ ਤਰ੍ਹਾਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ |
ਪਿਛਲੀ ਖ਼ਬਰ ਪੁਨਰ ਸੁਰਜੀਤ ਦੀ 25 ਫਰਵਰੀ ਦੀ ਮੀਟਿੰਗ ਨੂੰ ਲੈ ਕੇ ਆਗੂਆਂ ਤੇ ਵਰਕਰਾਂ 'ਚ ਵੱਡਾ ਉਤਸ਼ਾਹ-ਆਗੂ ਅਗਲੀ ਖ਼ਬਰ ਕੇ.ਟੀ. ਕਲਾ ਵਿਖੇ ਬੀਬੀਕੇ ਡੀਏਵੀ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਤਿਆਰ ਕੀਤੀਆਂ ਕਲਾਕ੍ਰਿਤੀਆਂ ਦੀ ਪ੍ਰਦਰਸ਼ਨੀ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।