22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪੁਨਰ ਸੁਰਜੀਤ ਦੀ 25 ਫਰਵਰੀ ਦੀ ਮੀਟਿੰਗ ਨੂੰ ਲੈ ਕੇ ਆਗੂਆਂ ਤੇ ਵਰਕਰਾਂ 'ਚ ਵੱਡਾ ਉਤਸ਼ਾਹ-ਆਗੂ

ਅਜੀਤ ਡੈਸਕ 18-02-2026
ਫ਼ਤਹਿਗੜ੍ਹ ਸਾਹਿਬ, 17 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਸਰਕਲ ਚੁੰਨੀ ਦੀ ਅਹਿਮ ਮੀਟਿੰਗ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵਿਖੇ ਹੋਈ | ਜਿਸ ਵਿਚ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਸਿਮਰਜੀਤ ਸਿੰਘ ਚੰਦੂਮਾਜਰਾ, ਗੁਰਜੀਤ ਸਿੰਘ ਤਲਵੰਡੀ ਜਨਰਲ ਸਕੱਤਰ, ਰਣਵੀਰ ਸਿੰਘ ਪੂਨੀਆ ਵਰਕਿੰਗ ਕਮੇਟੀ ਮੈਂਬਰ, ਸੂਬਾ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣਮਾਜਰਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ 25 ਫਰਵਰੀ ਨੂੰ ਸਰਹਿੰਦ ਦੇ ਸ਼ਮਸੇਰ ਨਗਰ ਸਥਿਤ ਸੰਗਮ ਪੈਲੇਸ ਵਿਚ ਹੋਣ ਵਾਲੀ ਜ਼ਿਲ੍ਹਾ ਪੱਧਰੀ ਅਹਿਮ ਇਕੱਤਰਤਾ ਨੂੰ ਲੈ ਕੇ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ 'ਚ ਵੱਡਾ ਉਤਸ਼ਾਹ ਹੈ | ਇਸ ਇਕੱਤਰਤਾ ਵਿਚ ਪਾਰਟੀ ਦੇ ਕੌਮੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਉਚੇਚੇ ਤੌਰ 'ਤੇ ਸ਼ਿਰਕਤ ਕਰਨਗੇ | ਆਗੂਆਂ ਨੇ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ, ਵਰਕਰਾਂ ਅਤੇ ਪੰਜਾਬ ਹਿਤੈਸ਼ੀਆਂ ਨੂੰ ਇਸ ਮੀਟਿੰਗ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੀਟਿੰਗ ਵਿਚ ਗੁਰਵਿੰਦਰ ਸਿੰਘ ਚੁੰਨੀ, ਲਖਵੀਰ ਸਿੰਘ ਸਰਕਲ ਪ੍ਰਧਾਨ ਖਮਾਣੋਂ, ਜਸਵੀਰ ਸਿੰਘ ਪ੍ਰਧਾਨ ਬਸੀ ਪਠਾਣਾਂ, ਪਵਿੱਤਰ ਸਿੰਘ, ਦਲਵੀਰ ਸਿੰਘ ਭਗਤਾ, ਜਸਵੀਰ ਸਿੰਘ ਬਾਸੀਆ, ਮਹਿੰਦਰ ਸਿੰਘ, ਨਿਰਮਲ ਸਿੰਘ, ਗੁਰਮੁੱਖ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਕੁਲਵੰਤ ਸਿੰਘ, ਸੁਰਿੰਦਰ ਸਿੰਘ ਪ੍ਰਧਾਨ ਟਰੱਕ ਯੂਨੀਅਨ, ਦੀਦਾਰ ਸਿੰਘ, ਗੁਰਮੀਤ ਸਿੰਘ, ਤਰਲੋਚਨ ਸਿੰਘ ਨੰਬਰਦਾਰ, ਸੰਦੀਪ ਕੌਰ ਮਕਾਰੋਂਪੁਰ, ਬਲਜੀਤ ਕੌਰ, ਸੁਖਜੀਤ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ, ਮਾਸਟਰ ਬਲਵੀਰ ਸਿੰਘ, ਹਰਭਜਨ ਸਿੰਘ, ਗੁਰਮੁੱਖ ਸਿੰਘ ਅਤੇ ਰਣਧੀਰ ਸਿੰਘ ਬੀਬੀਪੁਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ 21 ਨੂੰ ਪਿੰਡ ਦਾਦੂ ਮਾਜਰਾ ਵਿਖੇ ਹੋਵੇਗਾ ਵਿਸ਼ਾਲ ਧਰਮ ਸੰਮੇਲਨ-ਡਾ. ਹਰਬੰਸ ਲਾਲ ਅਗਲੀ ਖ਼ਬਰ ਜੱਸੀ ਸੋਹੀਆਂ ਵਾਲਾ ਨੇ ਐਡਵੋਕੇਟ ਮੋਹਲ ਨੂੰ ਬੀ.ਸੀ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।