22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

21 ਨੂੰ ਪਿੰਡ ਦਾਦੂ ਮਾਜਰਾ ਵਿਖੇ ਹੋਵੇਗਾ ਵਿਸ਼ਾਲ ਧਰਮ ਸੰਮੇਲਨ-ਡਾ. ਹਰਬੰਸ ਲਾਲ

ਅਜੀਤ ਡੈਸਕ 18-02-2026
ਫ਼ਤਹਿਗੜ੍ਹ ਸਾਹਿਬ, 17 ਫਰਵਰੀ (ਬਲਜਿੰਦਰ ਸਿੰਘ)-ਮਹਾਂ ਸ਼ਿਵਰਾਤਰੀ ਦੇ ਪਾਵਨ ਦਿਹਾੜੇ ਮੌਕੇ ਸਾਬਕਾ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਡਾ. ਹਰਬੰਸ ਲਾਲ ਨੇ ਨਜ਼ਦੀਕੀ ਪਿੰਡ ਦਾਦੂਮਾਜਰਾ ਸਥਿਤ ਸ਼ਿਵ ਮੰਦਿਰ ਵਿਚ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਡਾ. ਹਰਬੰਸ ਲਾਲ ਨੇ ਦੱਸਿਆ ਕਿ 21 ਫਰਵਰੀ ਨੂੰ ਪਿੰਡ ਦਾਦੂਮਾਜਰਾ ਦੇ ਗੁਰਦੁਆਰਾ ਸਾਹਿਬ ਦੇ ਹਾਲ ਵਿਚ ਵਿਸ਼ਾਲ ਧਰਮ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸੰਬੰਧੀ ਅਹਿਮ ਮੀਟਿੰਗ ਕਰਕੇ ਜ਼ਿੰਮੇਵਾਰ ਪ੍ਰਬੰਧਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਧਰਮ ਸੰਮੇਲਨ ਵਿਚ ਜਿੱਥੇ ਸੰਤ ਮਹਾਤਮਾ ਆਪਣੇ ਵਿਚਾਰ ਪੇਸ਼ ਕਰਨਗੇ ਉੱਥੇ ਖ਼ਾਸ ਤੌਰ ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਬਾਰੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ ਜਾਣਗੀਆਂ | ਇਸ ਸਮਾਗਮ ਵਿਚ ਆਲ ਇੰਡੀਆ ਦੇ ਮੁੱਖ ਪ੍ਰਚਾਰਕ ਤੇ ਹੋਰ ਬੁੱਧੀਜੀਵੀਆਂ ਤੋਂ ਇਲਾਵਾ ਐਡਵੋਕੇਟ ਰਾਜ ਕੁਮਾਰ ਮੱਕੜ ਵੀ ਸ਼ਾਮਿਲ ਹੋਣਗੇ | ਇਸ ਮੀਟਿੰਗ ਵਿਚ ਸਰਪੰਚ ਮਨਜੀਤ ਸਿੰਘ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ ਦਾਦੂ ਮਾਜਰਾ, ਭਾਜਪਾ ਆਗੂ ਨੰਦ ਲਾਲ ਵਰਮਾ, ਜਗਦੀਪ ਸਿੰਘ, ਨਿਰਮਲ ਸਿੰਘ, ਕਰਮ ਚੰਦ ਵਰਮਾ, ਪਿੰਦਰ, ਜਤਿੰਦਰ ਕੁਮਾਰ ਸ਼ਰਮਾ, ਰਾਮ ਕਰਨ, ਦਵਿੰਦਰ ਕੁਮਾਰ ਸ਼ਰਮਾ, ਦਿਲਪ੍ਰੀਤ ਸਿੰਘ, ਸੁਖਚੈਨ ਸਿੰਘ,ਬਲਜੀਤ ਕੌਰ, ਜਸਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਇਕਬਾਲ ਸਿੰਘ ਭਗੜਾਣਾ, ਗੁਰਦੀਪ ਸਿੰਘ ਭਾਗਨਪੁਰ, ਵਰਿੰਦਰ ਗੁਰੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ 10 ਅਪ੍ਰੈਲ ਦੀ ਹਲਕਾ ਪੱਧਰੀ ਰੈਲੀ ਲਈ ਵਰਕਰਾਂ 'ਚ ਪੂਰਾ ਜੋਸ਼ ਅਤੇ ਉਤਸ਼ਾਹ-ਦਰਬਾਰਾ ਸਿੰਘ ਗੁਰੂ ਅਗਲੀ ਖ਼ਬਰ ਪੁਨਰ ਸੁਰਜੀਤ ਦੀ 25 ਫਰਵਰੀ ਦੀ ਮੀਟਿੰਗ ਨੂੰ ਲੈ ਕੇ ਆਗੂਆਂ ਤੇ ਵਰਕਰਾਂ 'ਚ ਵੱਡਾ ਉਤਸ਼ਾਹ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।