ਖਮਾਣੋਂ, 17 ਫਰਵਰੀ (ਮਨਮੋਹਣ ਸਿੰਘ ਕਲੇਰ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਪੱਧਰ 'ਤੇ ਕੀਤੀਆਂ ਜਾ ਰਹੀਆਂ ਰੈਲੀਆਂ ਤਹਿਤ 10 ਅਪੈ੍ਰਲ ਨੂੰ ਹਲਕਾ ਬਸੀ ਪਠਾਣਾਂ 'ਚ ਕੀਤੀ ਜਾਣ ਵਾਲੀ ਰੈਲੀ ਲਈ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ 'ਚ ਭਾਰੀ ਉਤਸ਼ਾਹ ਅਤੇ ਉਤਸੁਕਤਾ ਪਾਈ ਜਾ ਰਹੀ ਹੈ | ਜਿਸ ਕਰਕੇ ਇਨ੍ਹਾਂ 'ਚ ਰੈਲੀ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਸਥਾਨਕ ਲੀਡਰਸ਼ਿਪ ਨਾਲ ਇਕ ਬੈਠਕ ਉਪਰੰਤ ਕੀਤਾ | ਉਨ੍ਹਾਂ ਦੱਸਿਆ ਕਿ ਰੈਲੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ | ਜਦੋਂਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਇਸ ਮੌਕੇ ਮੌਜੂਦ ਰਹੇਗੀ | ਇਸ ਦੌਰਾਨ ਡਾ. ਜਗਦੀਪ ਸਿੰਘ ਰਾਣਾ ਮੈਂਬਰ ਪੀ.ਏ.ਸੀ., ਸਰਬਜੀਤ ਸਿੰਘ ਲਾਡੀ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਗੁਰਮੀਤ ਸਿੰਘ ਡਾਇਰੈਕਟਰ, ਫ਼ਕੀਰ ਚੰਦ ਸਰਕਲ ਪ੍ਰਧਾਨ ਐਸ.ਸੀ. ਵਿੰਗ, ਰਾਮਈਸ਼ਵਰ ਸਿੰਘ, ਗੁਰਮੀਤ ਸਿੰਘ ਖਮਾਣੋਂ, ਯੂਥ ਆਗੂ ਰਾਜਨਦੀਪ ਸਿੰਘ ਤੇ ਚਰਨਜੀਤ ਸਿੰਘ ਅਤੇ ਨਾਗਰ ਸਿੰਘ ਆਦਿ ਮੌਜੂਦ ਸਨ |