ਫ਼ਤਹਿਗੜ੍ਹ ਸਾਹਿਬ, 17 ਫਰਵਰੀ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪੋਲੀਟੈਕਨਿਕ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਦੋ ਰੋਜਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਕਾਲਜ ਦੇ ਸਾਰੇ ਹੀ ਵਿਭਾਗਾਂ ਦੇ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ | ਇਸ ਬੈਡਮਿੰਟਨ ਟੂਰਨਾਮੈਂਟ ਦੇ ਮੁਕਾਬਲੇ ਵਿਚ ਅਭਿਨਵ ਕੁੰਬਰਾ ਨੇ ਪਹਿਲਾ, ਮਨਪ੍ਰੀਤ ਸਿੰਘ ਨੇ ਦੂਜਾ, ਵੰਸ਼ਪ੍ਰੀਤ ਸਿੰਘ ਤੇ ਜਸਕਰਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜਿਨ੍ਹਾਂ ਨੂੰ ਕਾਲਜ ਪਿ੍ੰਸੀਪਲ ਗੁਰਪ੍ਰੀਤ ਕੌਰ ਵਲੋਂ ਤਗਮੇ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਪੁਸ਼ਅੱਪ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਗੁਰਦੀਪ ਸਿੰਘ ਨੂੰ ਸੁਮਿਤ ਕੌਰ ਨੇ ਤਗਮਾ ਤੇ ਸਰਟੀਫਿਕੇਟ ਪ੍ਰਦਾਨ ਕੀਤਾ ਅਤੇ ਡੰਡ ਬੈਠਕ ਮੁਕਾਬਲੇ ਵਿਚ ਪਹਿਲੇ ਸਥਾਨ 'ਤੇ ਰਹੇ ਖਿਡਾਰੀ ਗੁਰਜਿੰਦਰ ਸਿੰਘ ਨੂੰ ਰਣਧੀਰ ਸਿੰਘ ਦੁਆਰਾ ਤਗਮਾ, ਨਗਦ ਇਨਾਮ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਵਿਭਾਗ ਮੁਖੀ ਜਗਦੀਪ ਸਿੰਘ ਗਿੱਲ, ਸਿਮਰਨਜੀਤ ਸਿੰਘ, ਗੁਰਦੀਪ ਸਿੰਘ, ਜਸਕਿਰਨ ਕੌਰ, ਜਸਵੀਰ ਕੌਰ, ਡਾ. ਸੁਹੰਸਰਜੀਤ, ਡਾ. ਸੰਜੀਵ ਕੁਮਾਰ, ਹਰਪ੍ਰੀਤ ਸ਼ਰਮਾ, ਅੰਮਿ੍ਤਪਾਲ ਕੌਰ, ਸਤਵਿੰਦਰਜੀਤ ਕੌਰ, ਅਮਰਪ੍ਰੀਤ ਸਿੰਘ, ਹਰਪ੍ਰੀਤ ਕੌਰ ਟਿਵਾਣਾ, ਜੁਝਾਰ ਸਿੰਘ, ਜਗਤਾਰ ਸਿੰਘ, ਰਣਧੀਰ ਸਿੰਘ ਖੰਟ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਰਮਨੀਕ ਸਿੰਘ, ਜਤਿੰਦਰ ਪਾਲ ਸਿੰਘ, ਹਰਪ੍ਰੀਤ ਕੌਰ, ਹਿਨਾਕਸ਼ੀ, ਗੁਰਦੀਪ ਕੌਰ, ਕਿਰਨਪ੍ਰੀਤ ਕੌਰ ਤੇ ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |