22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਲਗਾਤਾਰ ਕਰ ਰਹੀ ਹੈ ਗੰੁਮਰਾਹ-ਐਡਵੋਕੇਟ ਢਿੱਲੋਂ

ਅਜੀਤ ਡੈਸਕ 18-02-2026
ਫ਼ਤਹਿਗੜ੍ਹ ਸਾਹਿਬ, 17 ਫਰਵਰੀ (ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਵਿਖੇ ਅਕਾਲੀ ਦਲ ਵਾਰਸ ਪੰਜਾਬ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਜ਼ਿਲ੍ਹਾ ਇਕਾਈ ਦੀ ਮੀਟਿੰਗ 19 ਫਰਵਰੀ ਦਿਨ ਵੀਰਵਾਰ ਨੂੰ ਰੱਖੀ ਗਈ ਹੈ | ਇਸ ਵਿਚ ਵੱਡੀ ਗਿਣਤੀ 'ਚ ਜਥੇਬੰਦੀ ਦੇ ਆਗੂਆਂ ਤੇ ਇਲਾਕਾ ਨਿਵਾਸੀਆਂ ਦੁਆਰਾ ਸ਼ਮੂਲੀਅਤ ਕੀਤੀ ਜਾਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਾਰਸ ਪੰਜਾਬ ਦੇ ਸੀਨੀਅਰ ਆਗੂ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਪੰਜਾਬ ਤੇ ਪੰਜਾਬੀਅਤ ਦੇ ਮਸਲਿਆਂ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ ਤੇ ਪੰਜਾਬ ਸਰਕਾਰ ਦੁਆਰਾ ਲੋਕ ਵਿਰੋਧੀ ਨੀਤੀਆਂ ਸਬੰਧੀ ਅਪਣਾਏ ਜਾ ਰਹੇ ਅਜੰਡਿਆਂ ਨੂੰ ਲੋਕਾਂ ਦੇ ਧਿਆਨ ਹਿੱਤ ਵਿਚ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ 'ਚ ਪ੍ਰਵਾਸੀਆਂ ਦੀ ਆਮਦ ਨੂੰ ਲਗਾਤਾਰ ਵਧਾ ਰਹੀ ਹੈ ਤੇ ਪੰਜਾਬੀਆਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝੇ ਕਰ ਰਹੀ ਹੈ, ਜਿਸ ਲਈ ਅਕਾਲੀ ਦਲ ਵਾਰਸ ਪੰਜਾਬ ਦੀ ਜਥੇਬੰਦੀ ਪੂਰੀ ਸੁਹਿਰਦ ਹੈ ਤੇ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਹੱਕਾਂ ਸਬੰਧੀ ਮੁਹਿੰਮ ਪੂਰੀ ਤਰ੍ਹਾਂ ਹੀ ਜਾਰੀ ਹੈ |
ਪਿਛਲੀ ਖ਼ਬਰ ਨਕੇਸ਼ ਜਿੰਦਲ ਰੈੱਡ ਕਰਾਸ ਬਾਡੀ ਲਈ ਚੁਣੇ ਗਏ ਕੌਮੀ ਪੱਧਰ 'ਤੇ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ 12 ਮੈਂਬਰਾਂ 'ਚ ਸ਼ਾਮਿ... ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਬਹੁ ਤਕਨੀਕੀ ਕਾਲਜ ਵਿਖੇ ਬੈਡਮਿੰਟਨ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।