22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸਿੱਖੀ ਸਿਧਾਂਤਾਂ ਦੀ ਪ੍ਰਫੁੱਲਤਾ ਲਈ ਸੰਤ ਬਾਬਾ ਅਮਰੀਕ ਸਿੰਘ ਦੀ ਵਡਮੁੱਲੀ ਸੇਵਾ-ਗਿਆਨੀ ਗੜਗੱਜ

ਅਜੀਤ ਡੈਸਕ 18-02-2026
ਪਟਿਆਲਾ, 17 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਕਰ ਸੇਵਾ ਦੇ ਪੰਜ ਮਹਾਂਪੁਰਖਾਂ ਦੀ ਸਲਾਨਾ ਬਰਸੀ ਦੇ ਸੰਬੰਧ 'ਚ ਕਰ ਸੇਵਾ ਡੇਰਾ ਹੀਰਾ ਬਾਗ ਚੈਰੀਟੇਬਲ ਟਰੱਸਟ ਵਲੋਂ ਡੇਰਾ ਹੀਰਾ ਬਾਗ ਵਿਖੇ ਵਿਸ਼ਾਲ ਮੈਡੀਕਲ ਕੈਂਪ ਅਤੇ ਖ਼ੂਨਦਾਨ ਕੈਂਪ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ | ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੇ ਇਸ ਸੇਵਾ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਇਲਾਕਾ ਵਾਸੀਆਂ ਨੇ ਮੁਫ਼ਤ ਸਿਹਤ ਜਾਂਚ ਕਰਵਾਈ ਅਤੇ ਦਵਾਈਆਂ ਪ੍ਰਾਪਤ ਕੀਤੀਆਂ, ਜਦਕਿ ਕਈ ਨੌਜਵਾਨਾਂ ਅਤੇ ਸੇਵਾਦਾਰਾਂ ਨੇ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਦਿੱਤਾ | ਇਸ ਤੋਂ ਪਹਿਲਾਂ ਡੇਰਾ ਕਾਰ ਸੇਵਾ ਸੰਪਰਦਾਇ ਹੀਰਾ ਬਾਗ ਵਿਖੇ ਬਾਬਾ ਅਮਰੀਕ ਸਿੰਘ ਦੀ ਰਹਿਨੁਮਾਈ ਹੇਠ ਤਿੰਨ ਦਿਨਾਂ ਗੁਰਮਤਿ ਸਮਾਗਮ ਭਾਵਨਾਤਮਕ ਮਾਹੌਲ 'ਚ ਸੰਪੰਨ ਹੋਏ | ਸਮਾਗਮ ਦੌਰਾਨ ਕੀਰਤਨ ਦਰਬਾਰ ਅਤੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ | ਇਨ੍ਹਾਂ ਧਾਰਮਿਕ ਸਮਾਗਮਾਂ 'ਚ ਇਲਾਕੇ ਅਤੇ ਦੂਰ-ਦਰਾਜ਼ ਪਿੰਡਾਂ ਤੋਂ ਆਈਆਂ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ | ਡੇਰਾ ਪ੍ਰੰਗਣ ਸੰਗਤਾਂ ਨਾਲ ਖਚਾਖਚ ਭਰਿਆ ਹੋਇਆ ਸੀ ਅਤੇ ਸੇਵਾਦਾਰ ਲਗਾਤਾਰ ਪ੍ਰਬੰਧਾਂ 'ਚ ਰੁਝੇ ਰਹੇ | ਇਸ ਮੌਕੇ ਸੰਗਤਾਂ ਨੇ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਮਹਾਂਪੁਰਖਾਂ ਨੂੰ ਨਮਨ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਬਾਬਾ ਅਮਰੀਕ ਸਿੰਘ ਨੇ ਸਿੱਖੀ ਸਿਧਾਂਤਾਂ ਦੀ ਪ੍ਰਚਾਰ-ਪ੍ਰਸਾਰ ਅਤੇ ਗੁਰਮਤਿ ਦੀ ਪ੍ਰਫੁੱਲਤਾ ਲਈ ਵਿਲੱਖਣ ਸੇਵਾ ਨਿਭਾਈ ਹੈ | ਉਨ੍ਹਾਂ ਜੋਰ ਦਿੱਤਾ ਕਿ ਅੱਜ ਦੇ ਸਮੇਂ 'ਚ ਸਿੱਖ ਕੌਮ ਨੂੰ ਗੁਰੂ ਸਾਹਿਬਾਨਾਂ ਦੇ ਇਤਿਹਾਸ ਅਤੇ ਮੂਲ ਸਿਧਾਂਤਾਂ ਨਾਲ ਜੋੜ ਕੇ ਰੱਖਣਾ ਸਭ ਤੋਂ ਵੱਡੀ ਲੋੜ ਹੈ | ਬਾਬਾ ਅਮਰੀਕ ਸਿੰਘ ਨੇ ਆਪਣੇ ਬਿਆਨ 'ਚ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਅਸਲੀ ਗੁਰਮਤਿ ਮਾਰਗ ਹੈ ਅਤੇ ਕਰ ਸੇਵਾ ਰਾਹੀਂ ਸਮਾਜ 'ਚ ਏਕਤਾ, ਭਾਈਚਾਰੇ ਅਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਡੇਰਾ ਹੀਰਾ ਬਾਗ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਅਗਾਂਹ ਵੀ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰਹਿਣਗੇ | ਇਸ ਮੌਕੇ ਬਾਬਾ ਗੁਰਦੀਪ ਸਿੰਘ ਨੇ ਕਿਹਾ ਕਿ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ਸੇਵਾ ਅਤੇ ਸਿਮਰਨ ਜੀਵਨ ਦਾ ਅਟੁੱਟ ਅੰਗ ਹਨ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਨਵੀਂ ਪੀੜ੍ਹੀ ਨੂੰ ਪੰਜਾਬੀ ਭਾਸ਼ਾ, ਇਤਿਹਾਸ ਅਤੇ ਸਿੱਖੀ ਮਰਯਾਦਾ ਨਾਲ ਜੋੜਿਆ ਜਾਵੇ ਤਾਂ ਜੋ ਕੌਮੀ ਵਿਰਸਾ ਮਜ਼ਬੂਤ ਰਹੇ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ -ਮਾਮਲਾ ਪਿੰਡ ਬਠੋਈ ਖ਼ੁਰਦ ਦੀ ਪੰਚਾਇਤੀ ਜ਼ਮੀਨ ਦਾ- ਬੀ.ਡੀ.ਪੀ.ਓ. ਟਿਵਾਣਾ ਤੇ ਪੰਚਾਇਤ ਸਕੱਤਰ ਅਸ਼ੋਕ ਕੁਮਾਰ ਮੁਅੱਤਲ... ਅਗਲੀ ਖ਼ਬਰ ਬਾਬਾ ਮਸਤ ਰਾਮ ਕੁਸ਼ਤੀ ਦੰਗਲ 'ਚ ਝੰਡੀ ਦੀ ਕੁਸ਼ਤੀ 'ਚ ਕਮਲ ਡੂਮਛੇੜੀ ਤੇ ਰੂਬਲ ਖੰਨਾ ਗਹਿਗੱਚ ਮੁਕਾਬਲੇ ਦੌਰਾਨ ਬਰਾਬਰ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।