22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

-ਮਾਮਲਾ ਪਿੰਡ ਬਠੋਈ ਖ਼ੁਰਦ ਦੀ ਪੰਚਾਇਤੀ ਜ਼ਮੀਨ ਦਾ- ਬੀ.ਡੀ.ਪੀ.ਓ. ਟਿਵਾਣਾ ਤੇ ਪੰਚਾਇਤ ਸਕੱਤਰ ਅਸ਼ੋਕ ਕੁਮਾਰ ਮੁਅੱਤਲ

ਅਜੀਤ ਡੈਸਕ 18-02-2026
ਪਟਿਆਲਾ, 17 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ 15 ਫਰਵਰੀ ਨੂੰ ਜਾਰੀ ਪੱਤਰ ਅਨੁਸਾਰ ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ ਅਤੇ ਪੰਚਾਇਤ ਸਕੱਤਰ ਅਸ਼ੋਕ ਕੁਮਾਰ ਨੂੰ ਉਨ੍ਹਾਂ ਦੀਆਂ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ | ਇਸ ਦੌਰਾਨ ਉਕਤ ਅਧਿਕਾਰੀ ਨੌਕਰੀ ਜਾਂ ਹੋਰ ਕੰਮ ਨਹੀਂ ਕਰ ਸਕਣਗੇ ਅਤੇ ਉਨ੍ਹਾਂ ਦਾ ਹੈੱਡਕੁਆਟਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਪਟਿਆਲਾ ਦਫਤਰ ਹੋਵੇਗਾ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਜ਼ਿਲੇ੍ਹ ਦੇ ਪਿੰਡ ਬਠੋਈ ਖ਼ੁਰਦ ਦੀ ਲਗਪਗ ਪੰਚਾਇਤੀ ਜ਼ਮੀਨ ਨਾਲ ਇਹ ਮਾਮਲਾ ਜੁੜਿਆ ਹੋਇਆ ਹੈ | ਇਸ ਪਿੰਡ ਦੀ ਪੰਚਾਇਤੀ ਬੋਲੀ ਦੀ ਰਾਸ਼ੀ ਪੰਚਾਇਤ ਦੇ ਖਾਤੇ ਵਿਚ ਪੂਰੀ ਤਰ੍ਹਾਂ ਜਮਾਂ ਨਹੀਂ ਕਰਵਾਈ ਗਈ ਜਿਸ ਦੇ ਚੱਲਦਿਆਂ ਵਿਭਾਗ ਦੇ ਅਧਿਕਾਰੀਆਂ 'ਤੇ ਵਲੋਂ ਆਪਣੇ ਉਚ ਅਧਿਕਾਰੀਆਂ ਨੂੰ ਕਾਰਵਾਈ ਕਰਨ ਲਈ ਰਿਪੋਰਟ ਭੇਜੀ ਗਈ ਸੀ | ਇਸ ਸੰਬੰਧੀ ਗੱਲਬਾਤ ਕਰਦਿਆਂ ਡੀਡੀਪੀਓ ਪਟਿਆਲਾ ਮੋਹਿੰਦਰਜੀਤ ਸਿੰਘ ਨੇ ਕਿਹਾ ਕਿ ਬਠੋਈ ਖ਼ੁਰਦ ਦੇ ਪੰਚਾਇਤੀ ਬੋਲੀ ਦੇ ਪੈਸੇ ਪੰਚਾਇਤੀ ਖਾਤੇ ਵਿਚ ਸਾਰੇ ਜਮਾਂ ਨਹੀਂ ਹੋਏ ਜਿਸ ਕਾਰਨ ਉਨ੍ਹਾਂ ਵਲੋਂ ਆਪਣੇ ਉਚ ਅਧਿਕਾਰੀਆਂ ਨੂੰ ਰਿਪੋਰਟ ਬਣਾ ਕੇ ਜ਼ਿੰਮੇਵਾਰੀ ਅਧਿਕਾਰੀਆਂ ਉੱਤੇ ਕਾਰਵਾਈ ਕਰਨ ਲਈ ਪੱਤਰ ਲਿਖਿਆ ਗਿਆ ਸੀ | ਉਨ੍ਹਾਂ ਕਿਹਾ ਕਿ ਮੇਰੇ ਤੋਂ ਪਹਿਲਾਂ ਵੀ ਸਾਡੇ ਵਿਭਾਗ ਦੇ ਅਧਿਕਾਰੀਆਂ ਵਲੋਂ ਪੈਸੇ ਪੂਰਨ ਰੂਪ ਵਿਚ ਜਮਾਂ ਨਾ ਹੋਣ ਬਾਰੇ ਪੱਤਰ ਜਾਰੀ ਕੀਤੇ ਗਏ ਸਨ | ਪ੍ਰੰਤੂ ਹੁਣ ਇਥੇ ਸਪਸ਼ਟ ਨਹੀਂ ਕਿ ਉਕਤ ਦੋਵਾਂ ਅਧਿਕਾਰੀਆਂ ਦੀ ਮੁਅੱਤਲੀ ਇਸ ਮਾਮਲੇ ਵਿਚ ਹੋਈ ਹੈ ਜਾਂ ਕਿਸੇ ਹੋਰ ਵਿਭਾਗੀ ਮਾਮਲੇ ਵਿਚ | ਸੂਤਰਾਂ ਦੀ ਮੰਨੀਏ ਤਾਂ ਪੰਚਾਇਤੀ ਖਜਾਨੇ ਵਿਚ ਪਿੰਡ ਦੀ ਜ਼ਮੀਨ ਦੀ ਬੋਲੀ ਦਾ ਕੁਝ ਹਿੱਸਾ ਹੀ ਜਮਾਂ ਕਰਾਉਣਾ ਹੀ ਉਕਤ ਦੋਵਾਂ ਅਧਿਕਾਰੀਆਂ ਦੀ ਮੁਅੱਤਲੀ ਦਾ ਕਾਰਨ ਮੰਨਿਆ ਜਾ ਰਿਹਾ ਹੈ¢
ਪਿਛਲੀ ਖ਼ਬਰ ਪੰਜਾਬ ਸਰਕਾਰ ਸੂਬੇ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਸੁਹਿਰਦ-ਵਿਧਾਇਕ ਰਾਏ ਅਗਲੀ ਖ਼ਬਰ ਸਿੱਖੀ ਸਿਧਾਂਤਾਂ ਦੀ ਪ੍ਰਫੁੱਲਤਾ ਲਈ ਸੰਤ ਬਾਬਾ ਅਮਰੀਕ ਸਿੰਘ ਦੀ ਵਡਮੁੱਲੀ ਸੇਵਾ-ਗਿਆਨੀ ਗੜਗੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।