15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਵਿਸ਼ਵ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਕੌਮਾਂਤਰੀ ਪੰਜਾਬੀ ਕਾਨਫ਼ਰੰਸ ਦਾ ਆਗਾਜ਼

ਅਜੀਤ ਡੈਸਕ 19-02-2026
ਫ਼ਤਹਿਗੜ੍ਹ ਸਾਹਿਬ, 18 ਫਰਵਰੀ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਸਿੱਖ ਐਜੂਕੇਸ਼ਨ ਕੌਂਸਲ, ਯੂ.ਕੇ. ਦੇ ਸਹਿਯੋਗ ਨਾਲ ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਪੰਜਾਬੀ ਕਾਨਫ਼ਰੰਸ 'ਪੰਜਾਬ ਅਤੇ ਸਿੱਖੀ, ਆਵਾਸ ਅਤੇ ਪਰਵਾਸ ਦੇ ਸਰੋਕਾਰ' ਵਿਸ਼ੇ ਨਾਲ ਸੰਬੰਧਿਤ ਦਾ ਆਗਾਜ਼ ਕੀਤਾ ਗਿਆ | ਇਸ ਕਾਨਫ਼ਰੰਸ ਦਾ ਮੰਤਵ ਆਵਾਸ ਤੇ ਪਰਵਾਸ ਦੇ ਬਹੁਪੱਖੀ ਪਹਿਲੂਆਂ ਨੂੰ ਸਮਝਣਾ ਹੈ | ਕਾਨਫ਼ਰੰਸ ਦੇ ਪਹਿਲੇ ਦਿਨ ਇਜਲਾਸ ਦੀ ਪ੍ਰਧਾਨਗੀ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਕੀਤੀ | ਦੋਵਾਂ ਇਜਲਾਸਾਂ ਵਿਚ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਵਿਦਵਾਨਾਂ ਨੇ ਸ਼ਿਰਕਤ ਕੀਤੀ | ਡਾ. ਸਿਕੰਦਰ ਸਿੰਘ ਡੀਨ ਭਾਸ਼ਾਵਾਂ ਮੁਖੀ ਪੰਜਾਬੀ ਵਿਭਾਗ ਨੇ ਵਿਦਵਾਨਾਂ ਦਾ ਸਵਾਗਤ ਕਰਦੇ ਹੋਏ ਕਾਨਫ਼ਰੰਸ ਦੀ ਰੂਪ-ਰੇਖਾ ਦੱਸੀ | ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਉਪ ਕੁਲਪਤੀ ਨੇ ਪਰਵਾਸੀ ਧਰਤੀ 'ਤੇ ਰਹਿ ਰਹੇ ਪੰਜਾਬੀ ਵਿਦਿਆਰਥੀਆਂ ਦੇ ਸੰਕਟ ਦੀ ਗੱਲ ਕੀਤੀ ਅਤੇ ਉਨ੍ਹਾਂ ਨੂੰ ਦੇਸ਼ ਵਿਚ ਰਹਿ ਕੇ ਰੁਜ਼ਗਾਰ ਕਰਨ ਲਈ ਪ੍ਰੇਰਿਆ | ਕਾਨਫ਼ਰੰਸ ਦਾ ਉਦਘਾਟਨੀ ਭਾਸ਼ਣ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਵਲੋਂ ਦਿੱਤਾ ਗਿਆ ਜਿਸ ਦੌਰਾਨ ਉਨ੍ਹਾਂ ਸਿੱਖਿਆ ਉੱਪਰ ਪਰਵਾਸ ਦੇ ਪੈ ਰਹੇ ਅਸਰਾਂ ਬਾਰੇ ਗੱਲ ਕੀਤੀ | ਕਾਨਫ਼ਰੰਸ ਦੇ ਪਹਿਲੇ ਸੈਸ਼ਨ ਵਿਚ ਡਾ. ਨਵਰੀਤ ਕੌਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਆਵਾਸ ਅਤੇ ਪਰਵਾਸ ਦੇ ਪੰਜਾਬ ਦੀ ਜਨਸੰਖਿਆ ਉੱਪਰ ਪੈ ਰਹੇ ਅਸਰਾਂ ਬਾਰੇ ਗੱਲ ਕੀਤੀ | ਪ੍ਰੋ. ਸਤਨਾਮ ਸਿੰਘ ਦਿਓਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਕਿਸਾਨੀ ਅਤੇ ਸਿੱਖੀ ਦੇ ਹਵਾਲੇ ਨਾਲ ਰਾਜਨੀਤੀ ਤੇ ਪਛਾਣ ਦੇ ਸਵਾਲ ਉੱਪਰ ਗੱਲ ਕੀਤੀ | ਉਨ੍ਹਾਂ ਨੇ ਕਿਸਾਨੀ ਉੱਪਰ ਆ ਰਹੇ ਸੰਕਟ ਨਾਲ ਰਾਬਤਾ ਕਰਵਾਇਆ | ਪਹਿਲੇ ਇਜਲਾਸ ਦਾ ਧੰਨਵਾਦੀ ਮਤਾ ਰਜਿਸਟਰਾਰ ਡਾ. ਤੇਜਬੀਰ ਸਿੰਘ ਵਲੋਂ ਪੇਸ਼ ਕੀਤਾ ਗਿਆ | ਕਾਨਫ਼ਰੰਸ ਦੇ ਦੂਜੇ ਸੈਸ਼ਨ ਦੌਰਾਨ ਡਾ. ਕੰਵਲਜੀਤ ਸਿੰਘ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਨੇ 'ਪੰਜਾਬ ਦੇ ਅਵਾਸ-ਪਰਵਾਸ ਵਿਚ 1984 ਦਾ ਮੋੜ' ਵਿਸ਼ੇ ਤੇ ਗੱਲ ਕੀਤੀ, ਡਾ. ਜਸਵੀਰ ਸਿੰਘ ਡੈਨਮਾਰਕ ਨੇ 'ਮਾਡਰਨ ਹਿੰਦੂ ਵਾਦ ਦੀ ਘਾੜਤ ਅਤੇ ਇਸ ਦੇ ਸਿੱਖ ਡਾਇਸਪੋਰਾ ਉੱਪਰ ਅਸਰ', ਰਮਨਦੀਪ ਸਿੰਘ ਵੈਨਕੂਵਰ ਨੇ ਪੰਜਾਬੀ ਸ਼ਬਦਾਂ ਦੇ ਪ੍ਰਵਾਸ ਉੱਪਰ ਆਪਣੀ ਗੱਲ ਰੱਖੀ | ਇਸ ਤੋਂ ਇਲਾਵਾ ਡਾ. ਨਵ ਸ਼ਗਨ ਦੀਪ ਕੌਰ ਮੁਖੀ ਸਮਾਜ ਵਿਗਿਆਨ ਵਿਭਾਗ, ਡਾ. ਬਿੰਦਰ ਸਿੰਘ, ਡਾ. ਸੰਦੀਪ ਕੌਰ ਸੇਖੋਂ ਅਤੇ ਡਾ. ਚਰਨਜੀਤ ਕੌਰ ਨੇ ਖੋਜ ਪੱਤਰ ਪੇਸ਼ ਕੀਤੇ | ਕਾਨਫ਼ਰੰਸ ਦਾ ਸੰਚਾਲਨ ਡਾ. ਹਰਪ੍ਰੀਤ ਕੌਰ ਪੰਜਾਬੀ ਵਿਭਾਗ ਵਲੋਂ ਕੀਤਾ ਗਿਆ | ਇਸ ਵਿਚ ਡਾ. ਹਰਦੇਵ ਸਿੰਘ ਮੁਖੀ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ, ਡਾ. ਹਰਨੀਤ ਬਿਲਿੰਗ ਮੁਖੀ ਸਿੱਖਿਆ ਵਿਭਾਗ, ਡਾ. ਰਮਨਦੀਪ ਕੌਰ ਮੁਖੀ ਰਾਜਨੀਤੀ ਸ਼ਾਸਤਰ ਵਿਭਾਗ, ਡਾ. ਰੁਪਿੰਦਰ ਪਾਲ ਸਿੰਘ ਮੁਖੀ ਭੋਜਨ ਤਕਨੀਕ ਵਿਭਾਗ, ਜ਼ਿਲ੍ਹਾ ਭਾਸ਼ਾ ਅਫਸਰ ਸੰਦੀਪ ਬਿਬੇਕਗੜ੍ਹ ਤੋਂ ਰਣਜੀਤ ਸਿੰਘ ਅਤੇ ਵੱਖ-ਵੱਖ
ਪਿਛਲੀ ਖ਼ਬਰ ਪੀ.ਐੱਚ.ਸੀ. ਸੰਘੋਲ ਵਿਖੇ ਧਾਰਮਿਕ ਸਮਾਗਮ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।