ਸੰਘੋਲ, 18 ਫਰਵਰੀ (ਪਰਮਵੀਰ ਸਿੰਘ ਧਨੋਆ)-ਪ੍ਰਾਇਮਰੀ ਹੈਲਥ ਸੈਂਟਰ ਸੰਘੋਲ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਉਪਰੰਤ ਕੀਰਤਨੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ | ਜਾਣਕਾਰੀ ਸਾਂਝੀ ਕਰਦਿਆਂ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ 'ਚ ਹਲਕਾ ਵਿਧਾਇਕ ਬਸੀ ਪਠਾਣਾਂ ਰੁਪਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਦੌਰਾਨ ਹੈਲਥ ਕਰਮੀਆਂ ਵਲੋਂ ਸਬਸਿਡਰੀ ਹੈਲਥ ਸੈਂਟਰ ਧਨੌਲਾ ਤੋਂ ਕਰਮਚਾਰੀ ਅੰਗਰੇਜ਼ ਕੌਰ ਦੀ ਸੇਵਾ ਮੁਕਤੀ 'ਤੇ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਵੀ ਦਿੱਤੀ ਗਈ | ਸਮਾਗਮ ਦੀ ਸਮਾਪਤੀ ਮੌਕੇ ਸਹਾਇਕ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ-ਕਮ-ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਡਾ. ਕੰਵਲਦੀਪ ਸਿੰਘ ਨੇ ਧਾਰਮਿਕ ਸਮਾਗਮ 'ਚ ਸ਼ਾਮਿਲ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਮੌਕੇ ਸਮੂਹ ਹੈਲਥ ਕਰਮੀ ਅਤੇ ਇਲਾਕੇ ਦੇ ਪਤਵੰਤੇ ਮੌਜੂਦ ਸਨ |