11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਅਕਾਲੀ ਦਲ ਵਾਰਿਸ ਪੰਜਾਬ ਵਲੋਂ 25 ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਖ਼ਾਲਸਾ ਵਹੀਰ ਕੱਢ ਸੂਬੇ ਦੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ-ਆਗੂ

ਅਜੀਤ ਡੈਸਕ 20-02-2026
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਮਨਪ੍ਰੀਤ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਅਹਿਮ ਮੀਟਿੰਗ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ, ਜਿਸ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ 25 ਫਰਵਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਖ਼ਾਲਸਾ ਵਹੀਰ ਕੱਢਣ 'ਤੇ ਇਸ ਦੀ ਸਮਾਪਤੀ 26 ਫਰਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਨ ਲਈ ਰੂਪ ਰੇਖਾ ਉਲੀਕੀ ਗਈ |
ਇਸ ਮੌਕੇ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਕੋਆਰਡੀਨੇਟਰ ਪਰਮਜੀਤ ਸਿੰਘ ਜੌਹਲ ਤੇ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਲੱਤ ਤੋਂ ਦੂਰ ਕਰਨ ਅਤੇ ਸੂਬੇ ਨੂੰ ਮੁੜ ਖ਼ੁਸ਼ਹਾਲ ਕਰਨ ਲਈ ਜਥੇਬੰਦੀ ਵਲੋਂ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਹੀ ਖ਼ਾਲਸਾ ਵਹੀਰ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਖ਼ੁਸ਼ਹਾਲੀ ਲਈ ਸੁਹਿਰਦ ਨਹੀਂ ਹੈ, ਜਿਸ ਵਲੋਂ ਪ੍ਰਵਾਸੀਆਂ ਨੂੰ ਅੱਗੇ ਲਿਆਉਂਦਾ ਜਾ ਰਿਹਾ ਹੈ ਤੇ ਪੰਜਾਬੀਆਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ | ਜੇਕਰ ਪੰਜਾਬ ਸਰਕਾਰ ਪੰਜਾਬੀਆ ਦੇ ਹੱਕਾਂ ਪ੍ਰਤੀ ਸੁਹਿਰਦ ਹੈ ਤਾਂ ਉਹ ਹਿਮਾਚਲ, ਉੱਤਰਾਖੰਡ, ਗੁਜਰਾਤ ਤੇ ਰਾਜਸਥਾਨ ਦੀ ਤਰਜ਼ 'ਤੇ ਕਾਨੂੰਨ ਬਣਾਏ ਤਾਂ ਜੋ ਪੰਜਾਬੀਆਂ ਨੂੰ ਉਨ੍ਹਾਂ ਦੇ ਹੱਕ ਮਿਲ ਸਕਣ ਤੇ ਉਨ੍ਹਾਂ ਦੇ ਹੱਕਾਂ ਦੀਆਂ ਨੌਕਰੀਆਂ ਬਾਹਰਲੇ ਸੂਬਿਆਂ ਦੇ ਲੋਕ ਨਾ ਲੈ ਸਕਣ | ਆਗੂਆਂ ਨੇ ਕਿਹਾ ਕਿ ਨਸ਼ਿਆਂ ਦੀ ਲਹਿਰ ਨੂੰ ਤੋੜਨਾ ਸਰਕਾਰਾਂ ਦਾ ਕੰਮ ਹੈ ਤੇ 'ਆਪ' ਸਰਕਾਰ ਇਸ ਕੰਮ 'ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ਤੇ 'ਆਪ' ਦੇ ਲੀਡਰ ਆਪਣੀ ਫੋਕੀ ਸ਼ੁਹਰਤ ਕਮਾਉਣ 'ਚ ਲੱਗੇ ਹੋਏ ਹਨ ਤੇ ਵੱਡੇ ਪੱਧਰ 'ਤੇ ਇਸ਼ਤਿਹਾਰਬਾਜ਼ੀ 'ਤੇ ਪੈਸੇ ਖ਼ਰਚ ਰਹੇ ਹਨ | ਉਨ੍ਹਾਂ ਕਿਹਾ ਕਿ 'ਆਪ' ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਵੱਡੇ ਪੱਧਰ 'ਤੇ ਪ੍ਰਵਾਸੀਆਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ, ਜੋ ਕਿ ਸੂਬੇ 'ਚੋਂ ਪੰਜਾਬੀਆਂ ਨੂੰ ਖ਼ਤਮ ਕਰਨ ਦੀ ਵੱਡੀ ਸਾਜ਼ਿਸ਼ ਹੈ, ਜਿਸ ਨੂੰ ਕਿ ਪੰਜਾਬ ਦੇ ਲੋਕ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਲਖਵੀਰ ਸਿੰਘ, ਗੁਰਨਾਮ ਸਿੰਘ ਗੜਾਗਾਂ, ਭੁਪਿੰਦਰ ਸਿੰਘ ਗੜਾਗਾਂ, ਗੁਰਮੀਤ ਸਿੰਘ, ਗੁਰਬਖ਼ਸ ਸਿੰਘ, ਹਰਜੀਤ ਸਿੰਘ ਮੋਰਿੰਡਾ, ਕੁਲਦੀਪ ਸਿੰਘ, ਗੁਰਦੀਪ ਸਿੰਘ, ਗੁਰਵਿੰਦਰ ਸਿੰਘ, ਜਸਪਾਲ ਸਿੰਘ, ਜੋਗਿੰਦਰ ਸਿੰਘ, ਪਵਨਦੀਪ ਸਿੰਘ, ਕੇਸਰ ਸਿੰਘ, ਅਵਤਾਰ ਸਿੰਘ ਮਨੈਲੀ, ਬਲਜੀਤ ਸਿੰਘ, ਜਸਵੀਰ ਸਿੰਘ, ਮਨਜੀਤ ਸਿੰਘ ਮੰਨਾ, ਕੁਲਦੀਪ ਸਿੰਘ ਮੰਡੀ ਗੋਬਿੰਦਗੜ੍ਹ, ਹਰਜੋਤ ਸਿੰਘ, ਰਜਿੰਦਰ ਸਿੰਘ ਤਲਵੰਡੀ, ਲਖਵੀਰ ਸਿੰਘ ਸੌਂਟੀ, ਮਨਦੀਪ ਸਿੰਘ ਖ਼ਾਲਸਾ, ਬਿਕਰਮ ਸਿੰਘ, ਅਮਰਜੀਤ ਸਿੰਘ, ਜਗਦੀਪ ਸਿੰਘ, ਲਵਰਿੰਦਰ ਸਿੰਘ ਗਿੱਲ, ਹਰਿੰਦਰ ਸਿੰਘ, ਲਖਵੀਰ ਸਿੰਘ ਡੇਰਾ ਮੀਰ ਮੀਰਾਂ, ਸਤਵਿੰਦਰ ਸਿੰਘ ਬਾਲਪੁਰ, ਭਿੰਦਰ ਸਿੰਘ ਮਹੱਦੀਆਂ, ਧਰਮਿੰਦਰ ਸਿੰਘ, ਰਵਿੰਦਰ ਸਿੰਘ ਘੁੰਮਣ, ਜਸਪਾਲ ਸਿੰਘ ਫ਼ੌਜੀ, ਅਮਨਦੀਪ ਸਿੰਘ ਮੰਡੋਫਲ ਆਦਿ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਰਾਏ ਨੇ ਨਗਰ ਕੌਂਸਲ ਸਰਹਿੰਦ ਦੇ ਅਧੀਨ ਆਉਂਦੇ ਵਾਰਡ ਨੰ. 1 ਵਿਖੇ ਕੀਤੀ ਵਿਕਾਸ ਕਾਰਜਾਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਏਅਰਫੋਰਸ ਦੇ ਸਾਰਜੈਂਟ ਦੇ ਆਨਲਾਈਨ ਚੋਰਾਂ ਨੇ ਉਡਾਏ 14 ਲੱਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।