11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਵਿਧਾਇਕ ਰਾਏ ਨੇ ਨਗਰ ਕੌਂਸਲ ਸਰਹਿੰਦ ਦੇ ਅਧੀਨ ਆਉਂਦੇ ਵਾਰਡ ਨੰ. 1 ਵਿਖੇ ਕੀਤੀ ਵਿਕਾਸ ਕਾਰਜਾਂ ਸੰਬੰਧੀ ਮੀਟਿੰਗ

ਅਜੀਤ ਡੈਸਕ 20-02-2026
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਗਠਨ ਇੰਚਾਰਜ ਗੁਰਮੀਤ ਸਿੰਘ ਬਾਜਵਾ ਦੀ ਅਗਵਾਈ 'ਚ ਇਕ ਮੀਟਿੰਗ ਜਗਜੀਤ ਸਿੰਘ ਸੇਖੋਂ ਦੇ ਗ੍ਰਹਿ ਵਿਖੇ ਨਗਰ ਕੌਂਸਲ ਸਰਹਿੰਦ ਦੇ ਵਾਰਡ ਨੰ. 1 ਵਿਖੇ ਹੋਈ | ਜਿਸ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਕਤ ਮੀਟਿੰਗ ਵਾਰਡ ਦੇ ਵਿਕਾਸ ਕਾਰਜਾਂ ਸਬੰਧੀ ਕੀਤੀ ਗਈ ਹੈ ਤੇ ਵਾਰਡ ਵਾਸੀਆਂ ਦੀ ਰਾਏ ਅਨੁਸਾਰ ਵਿਕਾਸ ਕਾਰਜ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਵੱਖ-ਵੱਖ ਵਾਰਡਾਂ ਦੇ ਵਿਚ ਇਸ ਤਰ੍ਹਾਂ ਦੀਆਂ ਮੀਟਿੰਗਾਂ ਹੁੰਦੀਆਂ ਰਹਿਣਗੀਆਂ | ਵਿਧਾਇਕ ਰਾਏ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਹੈ | ਇਸ ਤੋਂ ਇਲਾਵਾ ਸਿੱਖਿਆ ਕ੍ਰਾਂਤੀ ਰਾਹੀਂ ਸਿੱਖਿਆ ਨੀਤੀ ਵਿਚ ਵੱਡਾ ਸੁਧਾਰ ਕੀਤਾ ਗਿਆ ਹੈ | ਜਿਸ ਦੀ ਬਦੌਲਤ ਸੂਬੇ ਦੇ ਸਕੂਲ ਭਾਰਤ ਭਰ 'ਚੋਂ ਪਹਿਲੇ ਨੰਬਰ 'ਤੇ ਰਹੇ ਹਨ | ਇਸੇ ਤਰ੍ਹਾਂ ਸਿਹਤ ਸਹੂਲਤਾਂ ਵਿਚ ਸੁਧਾਰ ਕਰਦਿਆਂ ਜਿੱਥੇ ਹਸਪਤਾਲਾਂ ਦੀ ਹਾਲਤ ਸੁਧਾਰੀ ਗਈ, ਉੱਥੇ ਹੀ ਆਮ ਆਦਮੀ ਕਲੀਨਿਕ ਖੋਲੇ ਗਏ ਤਾਂ ਜੋ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ | ਇਸ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾ ਕੇ ਇਤਿਹਾਸਿਕ ਕਦਮ ਪੁੱਟਿਆ ਗਿਆ ਹੈ, ਜਿਸ ਦੇ ਵਿਚ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਸੁਰੱਖਿਆ ਮਿਲੇਗੀ | ਪਿਛਲੇ ਮਹੀਨੇ ਹੀ ਉਕਤ ਸਕੀਮ ਨੂੰ ਸ਼ੁਰੂ ਕੀਤਾ ਗਿਆ ਹੈ | ਅੱਜ ਬਹੁਤ ਸਾਰੇ ਪਰਿਵਾਰ ਇਸ ਦਾ ਲਾਭ ਲੈ ਰਹੇ ਹਨ | ਇਸ ਸਕੀਮ ਦੇ ਸ਼ੁਰੂ ਹੋਣ ਦੇ ਨਾਲ ਸੂਬੇ ਦਾ ਕੋਈ ਵੀ ਵਿਅਕਤੀ ਆਰਥਿਕ ਕਮਜ਼ੋਰੀ ਦੇ ਕਾਰਨ ਬਿਮਾਰੀ ਦਾ ਸ਼ਿਕਾਰ ਨਹੀਂ ਹੋਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਵੰਤ ਸਿੰਘ, ਜਸਵੰਤ ਸਿੰਘ, ਭੁਪਿੰਦਰ ਸਿੰਘ ਚੀਮਾ, ਮਨਮੋਹਨ ਸਿੰਘ, ਦੀਦਾਰ ਸਿੰਘ, ਦਲਵੀਰ ਸਿੰਘ, ਅਤਰ ਸਿੰਘ, ਪਿ੍ਤਪਾਲ ਸਿੰਘ ਜੱਸੀ, ਬਲਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਐੱਨ.ਆਰ.ਆਈ. ਸਪੋਰਟਸ ਕਲੱਬ ਅਮਲੋਹ ਵਲੋਂ ਕਰਵਾਇਆ ਹਾਕੀ ਟੂਰਨਾਮੈਂਟ ਸੰਪੰਨ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਲੋਂ 25 ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਖ਼ਾਲਸਾ ਵਹੀਰ ਕੱਢ ਸੂਬੇ ਦੇ ਲੋਕਾਂ ਨੂੰ ਕੀਤਾ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।