11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਐੱਨ.ਪੀ.ਐੱਸ. ਕਰਮਚਾਰੀਆਂ ਨੇ ਕੀਤਾ ਅਰਥੀ ਫ਼ੂਕ ਮੁਜ਼ਾਹਰਾ

ਅਜੀਤ ਡੈਸਕ 20-02-2026
ਖਮਾਣੋਂ, 19 ਫਰਵਰੀ (ਜੋਗਿੰਦਰ ਪਾਲ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਪੰਜਾਬ ਵਲੋਂ ਅੱਜ ਖਮਾਣੋਂ ਵਿਖੇ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਆਗੂ ਸਤਨਾਮ ਸਿੰਘ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ ਹੈ ਅਤੇ ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇਕ ਲੰਗੜਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ, ਉਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ | ਇਸ ਰੋਸ ਵਜੋਂ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜ਼ਿਸ਼ੀ ਚੁੱਪੀ ਵਿਰੁੱਧ ਜ਼ਬਰਦਸਤ ਰੋਹ ਭੜਕ ਗਿਆ ਹੈ, ਜਿਸ ਦੇ ਤਹਿਤ ਮੁੱਖ ਮੰਤਰੀ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐੱਨ.ਪੀ.ਐੱਸ. ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ ਜਿਸ ਦੇ ਸਬੰਧ ਵਿਚ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਕੀਤੇ ਵਾਅਦੇ ਚਾਰ ਸਾਲ ਬੀਤ ਜਾਣ ਬਾਅਦ ਵੀ ਪੂਰੇ ਨਹੀਂ ਕੀਤੇ, ਉਲਟਾਂ ਪੁਰਾਣੀ ਪੈਨਸ਼ਨ ਬਹਾਲੀ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਸਰਕਾਰ ਨੇ ਬੜੀ ਚਲਾਕੀ ਟੈਟ ਦੀ ਸ਼ਰਤ ਨੂੰ ਥੋਪ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਟੈੱਟ ਦੀ ਬੇਲੋੜੀ ਸ਼ਰਤ ਨੂੰ ਵਿਧਾਨ ਸਭਾ ਵਿਚ ਆਰਡੀਨੈਂਸ ਪਾਸ ਕਰ ਵਾਪਸ ਲਵੇ ਨਹੀਂ ਤਾਂ 22 ਫਰਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋ ਰਹੀ ਮਹਾ ਰੈਲੀ ਦਾ ਸਾਹਮਣਾ ਕਰਨ ਲਈ ਤਿਆਰ ਰਹੇ | ਬੁਲਾਰਿਆਂ ਨੇ ਕਿਹਾ ਕਿ ਇਨ੍ਹਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ | ਅਧਿਆਪਕ ਆਗੂਆਂ ਅਮਰਜੀਤ ਸਿੰਘ, ਸੁਪਿੰਦਰ ਸਿੰਘ, ਰਾਜਿੰਦਰ ਸਿੰਘ ਰਾਜਨ, ਜਸਵਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ | ਇਸ ਮੌਕੇ ਸਤਨਾਮ ਸੈਦਪੁਰਾ, ਰਣਜੀਤ ਸਿੰਘ ਬਰਵਾਲੀ, ਗੁਰਿੰਦਰ ਲਾਂਬਾ, ਪਰਮਿੰਦਰ ਭਾਮੀਆਂ, ਰਣਜੀਤ ਰਿਆ, ਅਮਰਿੰਦਰ ਦਾਸ, ਕੰਵਰਦੀਪ ਸਿੰਘ, ਅਮਰਿੰਦਰ ਸਿੰਘ, ਗੁਰਦੀਪ ਰਿਆ, ਤਰਲੋਚਨ ਸਿੰਘ, ਗੁਰਦੀਪ ਸਿੰਘ, ਮੱਖਣ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ,ਸੰਦੀਪ ਕੌਰ, ਪ੍ਰਭਜੋਤ ਕੌਰ, ਜਸਵੀਰ ਕੌਰ, ਗੁਰਿੰਦਰ ਕੌਰ, ਸੋਨੀਆ, ਬਲਜੀਤ ਕੌਰ,ਚਰਨਜੀਤ ਸਿੰਘ, ਪ੍ਰੇਮਜੀਤ ਸਿੰਘ, ਪਰਮਜੀਤ ਸਿੰਘ,ਦਲਵੀਰ ਕੌਰ, ਮੋਨਿਕਾ ਸ਼ਰਮਾ, ਅਮਨਦੀਪ ਕੌਰ,ਸ਼ਿੰਗਾਰਾ ਸਿੰਘ, ਸਤਵਿੰਦਰ ਬਾਠਾਂ, ਤੇਜ਼ਦੀਪ ਸਿੰਘ, ਅਜੇਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੱਤਰਕਾਰ ਦੇ ਮੋਟਰਸਾਈਕਲ ਚੋਰੀ ਦੇ ਮਾਮਲੇ ਨੂੰ ਲੈ ਕੇ ਵਫ਼ਦ ਨੇ ਐੱਸ.ਅੱੈਸ.ਪੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਐੱਨ.ਆਰ.ਆਈ. ਸਪੋਰਟਸ ਕਲੱਬ ਅਮਲੋਹ ਵਲੋਂ ਕਰਵਾਇਆ ਹਾਕੀ ਟੂਰਨਾਮੈਂਟ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।