11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪੱਤਰਕਾਰ ਦੇ ਮੋਟਰਸਾਈਕਲ ਚੋਰੀ ਦੇ ਮਾਮਲੇ ਨੂੰ ਲੈ ਕੇ ਵਫ਼ਦ ਨੇ ਐੱਸ.ਅੱੈਸ.ਪੀ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 20-02-2026
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਪੱਤਰ ਪ੍ਰੇਰਕ)-ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ 'ਚੋਂ ਸੀਨੀਅਰ ਪੱਤਰਕਾਰ ਗੁਰਚਰਨ ਸਿੰਘ ਜੰਜੂਆ ਦੇ ਚੋਰੀ ਹੋਏ ਮੋਟਰਸਾਈਕਲ ਦੇ ਮਾਮਲੇ ਨੂੰ ਲੈ ਕੇ ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਭੂਸ਼ਨ ਸੂਦ ਦੀ ਅਗਵਾਈ ਹੇਠ ਪੱਤਰਕਾਰਾਂ ਦੇ ਵਫ਼ਦ ਵਲੋਂ ਸੀਨੀਅਰ ਪੁਲਿਸ ਕਪਤਾਨ ਸ਼ੁਭਮ ਅਗਰਵਾਲ ਨਾਲ ਮੁਲਾਕਾਤ ਕਰਕੇ ਚੋਰੀ ਹੋਏ ਮੋਟਰਸਾਈਕਲ ਦੀ ਭਾਲ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ | ਜ਼ਿਲ੍ਹਾ ਪੁਲਿਸ ਮੁੱਖੀ ਅਗਰਵਾਲ ਨੇ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਮੁਖੀ ਨੂੰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ | ਇਸ ਮੌਕੇ ਜੰਜੂਆ ਨੇ ਦੱਸਿਆ ਕਿ ਉਹ ਆਪਣੇ ਹੀਰੋ ਹੌਂਡਾ ਸਪਲੈਂਡਰ ਪਲੱਸ ਮੋਟਰਸਾਈਕਲ 'ਤੇ ਸਿਵਲ ਹਸਪਤਾਲ ਵਿਚ 17 ਫਰਵਰੀ ਨੂੰ ਆਇਆ ਸੀ, ਜਿਸ ਦੌਰਾਨ ਅਣਪਛਾਤਾ ਵਿਅਕਤੀ ਉਸ ਦਾ ਮੋਟਰਸਾਈਕਲ ਚੋਰੀ ਕਰ ਲੈ ਗਿਆ |
ਪਿਛਲੀ ਖ਼ਬਰ ਐੱਨ.ਆਰ.ਆਈ. ਸਪੋਰਟਸ ਕਲੱਬ ਅਮਲੋਹ ਵਲੋਂ ਕਰਵਾਇਆ ਹਾਕੀ ਟੂਰਨਾਮੈਂਟ ਸੰਪੰਨ ਅਗਲੀ ਖ਼ਬਰ ਐੱਨ.ਪੀ.ਐੱਸ. ਕਰਮਚਾਰੀਆਂ ਨੇ ਕੀਤਾ ਅਰਥੀ ਫ਼ੂਕ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।