09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸੀਨੀ.ਸੈਕੰ. ਸਕੂਲ ਮੂਲੇਵਾਲ ਦੇ ਵਿਦਿਆਰਥੀਆਂ ਨੇ ਕਾਲਜ ਦਾ ਕੀਤਾ ਵਿੱਦਿਅਕ ਦੌਰਾ

ਅਜੀਤ ਡੈਸਕ 20-02-2026
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਬਲਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੇਵਾਲ ਖਹਿਰਾ ਸ਼ਾਹਕੋਟ ਜਲੰਧਰ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ | ਜਿਸ ਵਿਚ ਸਕੂਲ ਦੇ ਲਗਪਗ 60 ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਨੂੰ ਕਾਲਜ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਵਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਖੇਤੀਬਾੜੀ ਵਿਭਾਗ ਦੀ ਪ੍ਰਯੋਗਸ਼ਾਲਾ ਵਿਖੇ ਉਪਲਬਧ ਆਧੁਨਿਕ ਸੁਵਿਧਾਵਾਂ, ਸੰਦਾਂ ਅਤੇ ਪ੍ਰਯੋਗਾਤਮਿਕ ਪ੍ਰਕਿਰਿਆਵਾਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਗਈ | ਸਕੂਲ ਦੇ ਪਿ੍ੰਸੀਪਲ ਜਸਪਾਲਜੀਤ ਕੌਰ ਨੇ ਕਾਲਜ ਸਟਾਫ਼ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਖੇਤੀਬਾੜੀ ਵਿਸ਼ੇ ਨਾਲ ਸਬੰਧਿਤ ਵਿਹਾਰਕ ਗਿਆਨ ਪ੍ਰਦਾਨ ਕਰਨ ਲਈ ਇਹ ਵਿੱਦਿਅਕ ਦੌਰਾ ਆਯੋਜਿਤ ਕੀਤਾ ਗਿਆ ਸੀ |
ਇਸ ਮੌਕੇ ਸਕੂਲ ਦੇ ਅਧਿਆਪਕਾਂ ਅਮਨਦੀਪ ਸਿੰਘ ਅਤੇ ਅੰਕੁਸ਼ ਨੇ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਦੇ ਵਿਕਲਪਾਂ ਤੇ ਕਾਲਜ ਵਿਖੇ ਪੜ੍ਹਾਏ ਜਾ ਰਹੇ ਵੱਖ-ਵੱਖ ਕੋਰਸਾਂ ਸਬੰਧੀ ਜਾਗਰੂਕ ਕਰਨ ਲਈ ਕਾਲਜ ਦੇ ਸਟਾਫ਼ ਦਾ ਧੰਨਵਾਦ ਕੀਤਾ | ਇਸ ਤੋਂ ਪਹਿਲਾਂ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਕਾਲਜ ਵਿਖੇ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਦੇ ਵਿਕਲਪਾਂ ਸਬੰਧੀ ਵਿਸਥਾਰ ਨਾਲ ਦੱਸਿਆ |
ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਵਿਖੇ ਉਪਲਬਧ ਵਿੱਦਿਅਕ ਸਹੂਲਤਾਂ ਸਬੰਧੀ ਵਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ | ਇਸ ਮੌਕੇ ਕਾਲਜ ਦੇ ਬਾਇਉਟੈਕਨਾਲੋਜੀ ਵਿਭਾਗ ਤੋਂ ਡਾ. ਜਗਦੀਸ਼ ਸਿੰਘ, ਬਾਟਨੀ ਤੇ ਵਾਤਾਵਰਨ ਵਿਗਿਆਨ ਵਿਭਾਗ ਤੋਂ ਵਿਭਾਗ ਮੁਖੀ ਡਾ. ਲਵਨੀਤ ਕੌਰ ਤੇ ਡਾ. ਹਰਲੀਨ ਕੌਰ, ਖੇਤੀਬਾੜੀ ਵਿਭਾਗ ਤੋਂ ਡਾ. ਜੁਝਾਰ ਸਿੰਘ ਅਤੇ ਹੋਰ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਵੱਖ-ਵੱਖ ਵਿਸ਼ਿਆਂ ਸਬੰਧੀ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ | ਕਾਲਜ ਦੇ ਖੇਡ ਇੰਚਾਰਜ ਕੋਚ ਬਹਾਦਰ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਵਿਖੇ ਉਪਲਬਧ ਖੇਡ ਸੁਵਿਧਾਵਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ |
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਲੋਂ ਇੰਡੀਆ-ਏ.ਆਈ ਇੰਪੈਕਟ ਸਮਿਟ ਲਈ ਪ੍ਰੀ-ਸਮਿਟ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪਾਈਨ ਗਰੋਵ ਕਾਲਜ 'ਚ ਏੇ.ਆਈ ਈ.ਪਲੈ ੱਜ ਬਾਰੇ ਜਾਣੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।