ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਮਨਪ੍ਰੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਪਿ੍ੰਸੀਪਲ ਸਰਬਜੀਤ ਸਿੰਘ ਵਲੋਂ ਨਵੀਆਂ ਬਣ ਰਹੀਆਂ ਪ੍ਰਯੋਗਸ਼ਾਲਾਵਾਂ ਦੇ ਲੈਂਟਰ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਨੂੰ ਤਿੰਨ ਨਵੀਆਂ ਪ੍ਰਯੋਗਸ਼ਾਲਾਵਾਂ ਦੇ ਲਈ ਗ੍ਰਾਂਟ ਮੁਹੱਈਆ ਕਰਵਾਈ ਗਈ ਸੀ, ਜਿਸ ਦਾ ਕਾਰਜ ਲੈਂਟਰ ਤੱਕ ਪਹੁੰਚ ਗਿਆ ਸੀ ਤੇ ਉਕਤ ਇਮਾਰਤ ਦੇ ਲੈਂਟਰ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ ਅਤੇ ਜਲਦ ਹੀ ਇਸ ਨੂੰ ਪੂਰਾ ਕਰਕੇ ਵਿਦਿਆਰਥੀਆਂ ਦੇ ਸਪੁਰਦ ਕੀਤਾ ਜਾਵੇਗਾ | ਉਨ੍ਹਾਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਦੇ ਯਤਨਾਂ ਸਦਕਾ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਨੂੰ ਫਿਜ਼ਿਕਸ, ਕੈਮਿਸਟਰੀ ਅਤੇ ਬਾਇਓਲੋਜੀ ਦੇ ਲਈ ਨਵੀਆਂ ਪ੍ਰਯੋਗਸ਼ਾਲਾਵਾਂ ਮਿਲੀਆਂ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਸੰਦੀਪ ਸੂਦ, ਹਰਜਿੰਦਰ ਸਿੰਘ, ਅਮਨਦੀਪ ਕੌਰ, ਰੋਸ਼ਾ ਸਿੰਘ, ਹਰਵੀਰ ਸਿੰਘ, ਡਾ. ਜੇ.ਪੀ ਸਿੰਘ, ਅਰੁਣ ਮਿੱਤਲ, ਵਰਿੰਦਰ ਸਿੰਘ ਵੀ ਹਾਜ਼ਰ ਸਨ |