ਕੌਮੀ ਬਾਕਸਿੰਗ ਮੁਕਾਬਲੇ ਵਿਚ ਨਿਤਾਸ਼ਾ ਨੇ ਜਿੱਤਿਆ ਚਾਂਦੀ ਦਾ ਤਗਮਾ
ਅਜੀਤ ਡੈਸਕ
20-02-2026
ਨਿਮਿਸ਼ ਸ਼ਾਰਦਾ ਨੇ ਵੀ ਇਸ ਚੈਂਪੀਅਨਸ਼ਿਪ ਵਿਚ ਸਕੂਲ ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਜਜ਼ਬਾ ਅਤੇ ਹੌਸਲਾ ਦਿਖਾਇਆ | ਉਸ ਦੀ ਲਗਨ ਅਤੇ ਮਿਹਨਤ ਕਾਬਿਲ-ਏ-ਤਾਰੀਫ਼ ਰਹੀ | ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਅਤੇ ਸਟਾਫ਼ ਮੈਂਬਰਾਂ ਨੇ ਦੋਵਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀਆਂ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਾਬਤ ਹੋਣਗੀਆਂ | ਉਨ੍ਹਾਂ ਕਿਹਾ ਕਿ ਸਰੀਰਕ ਸਿੱਖਿਆ ਵਿਭਾਗ ਦੇ ਨਮਿੰਦਰਦੀਪ ਸਿੰਘ ਨੇ ਇਨ੍ਹਾਂ ਦੋਵਾਂ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਅਤੇ ਮੁਕਾਬਲੇ ਦੀ ਤਿਆਰੀ ਕਰਵਾ ਕੇ ਇਸ ਮੁਕਾਮ ਨੂੰ ਹਾਸਲ ਕਰਨ ਵਿਚ ਸਹਾਇਤਾ ਕੀਤੀ |