08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਹਲਕਾ ਬਸੀ ਪਠਾਣਾਂ ਦੀਆਂ ਸੜਕਾਂ ਦੀ 143.28 ਲੱਖ ਦੀ ਲਾਗਤ ਨਾਲ ਬਦਲੇਗੀ ਨੁਹਾਰ-ਵਿਧਾਇਕ ਹੈਪੀ

ਅਜੀਤ ਡੈਸਕ 20-02-2026
ਬਸੀ ਪਠਾਣਾਂ, 19 ਫਰਵਰੀ (ਪੱਤਰ ਪ੍ਰੇਰਕ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਸੂਬੇ ਵਿਚ ਹਰ ਵਰਗ ਦੀ ਭਲਾਈ ਲਈ ਸਿਹਤ, ਸਿੱਖਿਆ, ਬਿਜਲੀ ਸਮੇਤ ਹੋਰ ਬੁਨਿਆਦੀ ਸਹੂਲਤਾ ਵਿਚ ਵੱਡੇ ਪੱਧਰ ਤੇ ਸੁਧਾਰ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਅਧੀਨ 143.28 ਲੱਖ ਦੀ ਲਾਗਤ ਨਾਲ ਤਿੰਨ ਅਹਿਮ ਸੜਕਾਂ ਦੀ ਅਪਗ੍ਰੇਡੇਸ਼ਨ ਕਰਨ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਮੌਕੇ ਗੱਲਬਾਤ ਕਰਦਿਆਂ ਕੀਤਾ | ਵਿਧਾਇਕ ਨੇ ਦੱਸਿਆ ਕਿ ਮੁਹੱਲਾ ਬਹਿਲੋਲਪੁਰੀ ਵਿਖੇ 32.95 ਲੱਖ ਰੁਪਏ, ਮੁਹੱਲਾ ਸਿੰਘਪੁਰਾ ਸ਼ਮਸ਼ਾਨਘਾਟ ਰੋਡ ਦਾ 12.67 ਲੱਖ ਅਤੇ ਨਿਰੰਕਾਰੀ ਭਵਨ ਬਸੀ ਪਠਾਣਾ ਵਾਲੀ ਸੜਕ ਤੇ ਇੰਟਰਲਾਕਿੰਗ ਟਾਈਲਾਂ ਤੇ 97.66 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦਾ ਮੁੜ ਨਿਰਮਾਣ ਕਰਵਾਉਣ ਦੀ ਅਹਿਮ ਲੋੜ ਸੀ |
ਪਿਛਲੀ ਖ਼ਬਰ ਐੱਮ.ਜੀ. ਅਸ਼ੋਕਾ ਸਕੂਲ ਵਿਚ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਵਿਦਾਇਗੀ ਪਾਰਟੀ ਅਗਲੀ ਖ਼ਬਰ ਸੜਕਾਂ 'ਤੇ ਘੁੰਮਦੇ ਅਵਾਰਾ ਪਸ਼ੂ ਬਣ ਰਹੇ ਨੇ ਹਾਦਸਿਆਂ ਦਾ ਸਬੱਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।