08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਐੱਮ.ਜੀ. ਅਸ਼ੋਕਾ ਸਕੂਲ ਵਿਚ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਵਿਦਾਇਗੀ ਪਾਰਟੀ

ਅਜੀਤ ਡੈਸਕ 20-02-2026
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਬਲਜਿੰਦਰ ਸਿੰਘ)-ਐੱਮ.ਜੀ. ਅਸ਼ੋਕਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਚ ਪਿ੍ੰਸੀਪਲ ਅੰਜੂ ਕੌੜਾ ਦੀ ਅਗਵਾਈ ਵਿਚ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਗਿਆਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਆਕਾਸ਼ਦੀਪ ਕੌਰ ਤੇ ਹਰਲੀਨ ਕੌਰ ਨੇ ਸਟੇਜ ਦੀ ਮੇਜ਼ਬਾਨੀ ਕਰਕੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਮਨੋਰੰਜਨ ਲਈ ਗਰੁੱਪ ਡਾਂਸ ਪੇਸ਼ ਕੀਤਾ | ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਆਪਣੇ ਸਕੂਲ ਦੀਆਂ ਯਾਦਾਂ ਨੂੰ ਸਾਂਝਾ ਕਰਦੇ ਹੋਏ ਅਧਿਆਪਕਾਂ ਦਾ ਧੰਨਵਾਦ ਵੀ ਕੀਤਾ | ਪਿ੍ੰਸੀਪਲ ਅੰਜੂ ਕੌੜਾ ਨੇ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਇਹ ਸਿਰਫ਼ ਵਿਦਾਇਗੀ ਨਹੀਂ ਸਗੋਂ ਇੱਕ ਸ਼ਾਨਦਾਰ ਸ਼ੁਰੂਆਤ ਹੈ | ਉਨ੍ਹਾਂ ਉਮੀਦ ਜਤਾਈ ਕਿ ਸਾਰੀਆਂ ਵਿਦਿਆਰਥਣਾਂ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨਗੀਆਂ | ਪਿ੍ੰਸੀਪਲ ਕੌੜਾ ਨੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਇੰਚਾਰਜਾਂ ਨੀਲਮ, ਰੀਤਿਕਾ, ਅਲਕਾ, ਮੀਨੂ, ਅਨੀਤਾ, ਮਨਜੀਤ ਕੌਰ ਨੂੰ ਪਾਰਟੀ ਦੇ ਵਧੀਆ ਪ੍ਰਬੰਧਨ ਲਈ ਵਧਾਈ ਦਿੱਤੀ | ਇਸ ਮੌਕੇ ਅਸ਼ੋਕਾ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਮਨੀਸ਼ ਮੈਂਗੀ, ਉਪ ਪ੍ਰਧਾਨ ਪ੍ਰੋ. ਅਸ਼ੋਕ ਸੂਦ, ਸਕੱਤਰ ਸੁਰਿੰਦਰ ਭਾਰਦਵਾਜ, ਮੈਨੇਜਰ ਪ੍ਰੋ. ਨਰਿੰਦਰ ਸੂਦ ਵਲੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਚੰਗੇ ਭਵਿੱਖ, ਸ਼ਾਨਦਾਰ ਨਤੀਜਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜਿਕ ਭਲਾਈ ਦੇ ਕੰਮਾਂ ਵਿਚ ਯੋਗਦਾਨ ਪਾਉਣ ਲਈ ਵੀ ਉਤਸ਼ਾਹਿਤ ਕੀਤਾ ਗਿਆ |
ਪਿਛਲੀ ਖ਼ਬਰ ਡਾ. ਰਘੁਬੀਰ ਸੂਰੀ ਦੀ ਯਾਦ 'ਚ ਰੁੱਖ ਲਗਾਉਣ ਮੁਹਿੰਮ ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਹਲਕਾ ਬਸੀ ਪਠਾਣਾਂ ਦੀਆਂ ਸੜਕਾਂ ਦੀ 143.28 ਲੱਖ ਦੀ ਲਾਗਤ ਨਾਲ ਬਦਲੇਗੀ ਨੁਹਾਰ-ਵਿਧਾਇਕ ਹੈਪੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।