08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਗਗਨਦੀਪ ਸਿੰਘ ਚੱਢਾ ਦੀ ਯਾਦ 'ਚ 21 ਨੂੰ ਅਮਲੋਹ ਵਿਖੇ ਹੋਵੇਗਾ ਕਬੱਡੀ ਕੱਪ-ਗੈਰੀ ਬੜਿੰਗ

ਅਜੀਤ ਡੈਸਕ 20-02-2026
ਅਮਲੋਹ, 19 ਫਰਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਅੱਜ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅਮਲੋਹ ਲੜਕੇ ਸਕੂਲ ਦੇ ਗਰਾਊਾਡ ਵਿਚ ਹੋਣ ਵਾਲੇ ਗਗਨ ਚੱਢਾ ਕਬੱਡੀ ਕੱਪ ਦੇ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ | ਵਿਧਾਇਕ ਗੈਰੀ ਬੜਿੰਗ ਨੇ ਦੱਸਿਆ ਕਿ ਕਬੱਡੀ ਕੱਪ ਵਿਚ ਆਲ ਓਪਨ ਅੱਠ ਕਲੱਬਾਂ ਦੀਆਂ ਨਾਮਵਰ ਟੀਮਾਂ ਭਾਗ ਲੈਣਗੀਆਂ, ਜੋ ਆਪਣੇ ਜੌਹਰ ਦਿਖਾਉਣਗੀਆਂ | ਦਰਸ਼ਕਾਂ ਲਈ ਵੱਡਾ ਅਤੇ ਸੁਵਿਧਾਜਨਕ ਗਰਾਊਾਡ ਤਿਆਰ ਕੀਤਾ ਗਿਆ ਹੈ ਤਾਂ ਜੋ ਮੈਚ ਦੇਖਣ ਦੌਰਾਨ ਕਿਸੇ ਨੂੰ ਕੋਈ ਦਿੱਕਤ ਨਾ ਆਵੇ | ਸੁਰੱਖਿਆ ਅਤੇ ਹੋਰ ਜ਼ਰੂਰੀ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪਹਿਲੇ ਅਤੇ ਦੂਜੇ ਸਥਾਨ ਰਹਿਣ ਵਾਲੀਆਂ ਟੀਮਾਂ ਨੂੰ ਵੱਡੇ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕਬੱਡੀ ਕੱਪ ਵਿਚ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡਣਗੇ | ਇਸ ਤੋਂ ਇਲਾਵਾ ਕੈਬਨਿਟ ਮੰਤਰੀ ਤੇ ਵਿਧਾਇਕ ਵੀ ਸ਼ਾਮਿਲ ਹੋਣਗੇ | ਪੰਜਾਬੀ ਗਾਇਕ ਬਲਕਾਰ ਅਣਖੀਲਾ ਅਤੇ ਮਨਜਿੰਦਰ ਗੁਲਸ਼ਨ ਦਾ ਖੁੱਲ੍ਹਾ ਅਖਾੜਾ ਵੀ ਲੱਗੇਗਾ | ਇਸ ਮੌਕੇ ਸਰਪੰਚ ਜਗਦੀਪ ਸਿੰਘ ਜਿੰਮੀ ਲਾਡਪੁਰ, ਚਮਕੌਰ ਚੌਧਰੀ, ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਜੀਵਨ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਕੌਂਸਲਰ ਜਗਤਾਰ ਸਿੰਘ ਅਤੇ ਹੋਰ ਮੌਜੂਦ ਸਨ |
ਪਿਛਲੀ ਖ਼ਬਰ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਸ਼ਹੀਦੇ ਦਿਹਾੜੇ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਅਗਲੀ ਖ਼ਬਰ ਡਾ. ਰਘੁਬੀਰ ਸੂਰੀ ਦੀ ਯਾਦ 'ਚ ਰੁੱਖ ਲਗਾਉਣ ਮੁਹਿੰਮ ਦੀ ਹੋਈ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।