27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸੁਖਵਿੰਦਰ ਸਿੰਘ ਕਾਲਾ ਨੂੰ ਮੂਲੇਪੁਰ ਮੰਡਲ ਦਾ ਪ੍ਰਧਾਨ ਕੀਤਾ ਨਿਯੁਕਤ

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਸੁਖਵਿੰਦਰ ਸਿੰਘ ਕਾਲਾ ਨੂੰ ਮੰਡਲ ਪ੍ਰਧਾਨ ਬਣਨ 'ਤੇ ਸਨਮਾਨਿਤ ਕਰਦੇ ਹੋਏ | ਅਜੀਤ ਤਸਵੀਰ <br/> 22-02-2026
ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਬਲਜਿੰਦਰ ਸਿੰਘ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ 'ਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਸੁਖਵਿੰਦਰ ਸਿੰਘ ਕਾਲਾ ਨੂੰ ਕਾਂਗਰਸ ਪਾਰਟੀ ਵਿਚ ਮੂਲੇਪੁਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਸਾਬਕਾ ਵਿਧਾਇਕ ਨਾਗਰਾ ਨੇ ਕਿਹਾ ਕਿ ਕਾਲਾ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਮੂਲੇਪੁਰ ਮੰਡਲ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਨੇ ਉਮੀਦ ਜਿਤਾਈ ਕਿ ਕਾਲਾ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਵਰਕਰਾਂ ਨੂੰ ਇਕੱਠਾ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਰਹਿਣਗੇ | ਉਨ੍ਹਾਂ ਕਿਹਾ ਕਿ ਪਾਰਟੀ ਨਾਲ ਨਿਸ਼ਠਾ ਅਤੇ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਹਮੇਸ਼ਾ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ ਅਤੇ ਕਾਲਾ ਦੀ ਨਿਯੁਕਤੀ ਵੀ ਉਨ੍ਹਾਂ ਦੀ ਲਗਨ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਮੂਲੇਪੁਰ ਮੰਡਲ ਕਾਂਗਰਸ ਪਾਰਟੀ ਲਈ ਮਹੱਤਵਪੂਰਨ ਖੇਤਰ ਹੈ ਅਤੇ ਇੱਥੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਹ ਨਿਯੁਕਤੀ ਇਕ ਅਹਿਮ ਕਦਮ ਸਾਬਤ ਹੋਵੇਗੀ | ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ |
ਉਨ੍ਹਾਂ ਕਿਹਾ ਕਿ ਮਜ਼ਬੂਤ ਸੰਗਠਨ ਹੀ ਪਾਰਟੀ ਦੀ ਅਸਲ ਤਾਕਤ ਹੁੰਦਾ ਹੈ ਅਤੇ ਇਸ ਲਈ ਹਰ ਵਰਕਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ | ਇਸ ਨਿਯੁਕਤੀ ਲਈ ਕਾਲਾ ਨੇ ਨਾਗਰਾ ਅਤੇ ਕਾਂਗਰਸ ਪਾਰਟੀ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਉਮੀਦਾਂ 'ਤੇ ਖਰਾ ਉੱਤਰਦੇ ਹੋਏ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਲਾਲ ਸਿੰਘ ਲਾਲੀ, ਬਲਾਕ ਕਾਂਗਰਸ ਸਰਹਿੰਦ ਦੇ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਜ਼ਿਲ੍ਹਾ ਮੀਤ ਪ੍ਰਧਾਨ ਬਲਿਹਾਰ ਸਿੰਘ ਚੁੰਨੀ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ, ਧਰਮਿੰਦਰ ਸਿੰਘ ਨਬੀਪੁਰ, ਹਰਿੰਦਰ ਸਿੰਘ ਮੂਲੇਪੁਰ, ਅਵਤਾਰ ਸਿੰਘ ਅਮਰਗੜ੍ਹ, ਰਣਜੀਤ ਸਿੰਘ ਰਾਣਾ, ਮਨਪ੍ਰੀਤ ਮਨੀ ਕੋਟਲਾ, ਅਰਜੁਨ ਸਿੰਘ ਝਿੰਜਰਾ, ਭੁਪਿੰਦਰ ਸਿੰਘ ਰਾਏ, ਭੁਪਿੰਦਰ ਸਿੰਘ ਬਾਠ, ਵਿਸਾਖੀ ਰਾਮ, ਸਤਨਾਮ ਸਿੰਘ, ਅਮਰੀਕ ਸਿੰਘ ਨਲੀਨਾ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਸਕੂਲੀ ਵਿਦਿਆਰਥੀਆਂ ਵਲੋਂ ਸਮਰਪਣ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਜੈਤੋ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਸਲਾਨਾ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।