28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਬਡਾਲੀ ਆਲਾ ਪੁਲਿਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅਜੀਤ ਡੈਸਕ 22-02-2026
ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਮਨਪ੍ਰੀਤ ਸਿੰਘ)-ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਬਡਾਲੀ ਆਲਾ ਸਿੰਘ ਦੇ ਸਬ ਇੰਸਪੈਕਟਰ ਦਰਸ਼ਨ ਸਿੰਘ ਨੇ ਦੱਸਿਆ ਕਿ ਸੈਕਟਰ 32 ਦੇ ਸਰਕਾਰੀ ਹਸਪਤਾਲ ਤੋਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ, ਜਿਸ ਤੋਂ ਬਾਅਦ ਉਕਤ ਲਾਸ਼ ਨੂੰ ਸ਼ਨਾਖ਼ਤ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਮੋਰਚਰੀ ਵਿਚ 72 ਘੰਟਿਆਂ ਲਈ ਰਖਵਾ ਕੇ ਪੁਲਿਸ ਵਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਜੋ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਉਸ ਦੀ ਉਮਰ ਕਰੀਬ 50 ਸਾਲ ਹੈ, ਜੋ ਕਿ ਦੇਖਣ ਵਿਚ ਪ੍ਰਵਾਸੀ ਲਗਦਾ ਹੈ |
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ 12ਵੀਂ ਸਾਲਾਨਾ ਅਥਲੈਟਿਕ ਮੀਟ ਸ਼ਾਨਦਾਰ ਢੰਗ ਨਾਲ ਹੋਈ ਸੰਪੰਨ ਅਗਲੀ ਖ਼ਬਰ ਸੰਘੋਲ ਵਿਖੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।