28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਦਿੱਲੀ 'ਚ ਹੋਏ ਰਾਸ਼ਟਰੀ ਕਰਾਟੇ ਮੁਕਾਬਲੇ ਵਿਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 22-02-2026
ਮੰਡੀ ਗੋਬਿੰਦਗੜ੍ਹ, 21 ਫਰਵਰੀ (ਇਕਬਾਲਦੀਪ ਸੰਧੂ)-ਦਿੱਲੀ 'ਚ ਆਯੋਜਿਤ ਰਾਸ਼ਟਰੀ ਕਰਾਟੇ ਡਬਲਯੂ.ਐੱਫ.ਐੱਸ.ਕੇ.ਓ. ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ 2026 ਦੌਰਾਨ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਰਾਸ਼ਟਰੀ ਪੱਧਰ ਦੀ ਪ੍ਰਤੀਯੋਗਤਾ ਵਿਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਖਿਡਾਰੀਆਂ ਨੇ ਭਾਗ ਲਿਆ | ਜਿਸ ਵਿਚ ਕਲਾਸ ਛੇਵੀਂ ਦੇ ਵਿਦਿਆਰਥੀ ਗੁਰਪ੍ਰਤਾਪ ਸਿੰਘ, ਸੱਤਵੀਂ ਦੇ ਵਿਨਾਇਕ ਬਾਤਿਸ਼ ਅਤੇ ਜਗਵੀਰ ਸਿੰਘ ਨੇ ਮੁਕਾਬਲੇ ਵਿਚ ਜ਼ਬਰਦਸਤ ਹੁਨਰ ਅਤੇ ਆਤਮ ਵਿਸ਼ਵਾਸ ਦਾ ਪ੍ਰਦਰਸ਼ਨ ਕੀਤਾ | ਇਨ੍ਹਾਂ ਤਿੰਨਾਂ ਖਿਡਾਰੀਆਂ ਨੇ ਸਖ਼ਤ ਮੁਕਾਬਲਿਆਂ ਦਾ ਡਟ ਕੇ ਸਾਹਮਣਾ ਕੀਤਾ ਅਤੇ ਆਪਣੀ ਲਗਨ ਤੇ ਅਨੁਸ਼ਾਸਨ ਨਾਲ ਸਭ ਦਾ ਮਨ ਮੋਹ ਲਿਆ |
ਇਸ ਕਾਮਯਾਬੀ ਦੇ ਪਿੱਛੇ ਕੋਚ ਕੋਮਲ ਦੀ ਅਣਥੱਕ ਮਿਹਨਤ ਅਤੇ ਯੋਗ ਮਾਰਗਦਰਸ਼ਨ ਰਹੇ | ਉਨ੍ਹਾਂ ਦੀ ਸਹੀ ਟ੍ਰੇਨਿੰਗ ਅਤੇ ਪੇ੍ਰਰਨਾ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਤਿਆਰ ਕੀਤਾ | ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਅਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਵੱਡੀਆਂ ਕਾਮਯਾਬੀਆਂ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਪੰਜਾਬੀ ਮਾਂ-ਬੋਲੀ ਦਿਵਸ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ 'ਚ ਪੈਦਾ ਹੋ ਚੁੱਕੀਆਂ ਖ਼ਾਮੀਆਂ ਨੂੰ ਦੂਰ ਕਰਨ ਦੀ ਬਜਾਏ ਨਾਲਾਇਕੀਆਂ 'ਤੇ ਪਰਦਾ ਪਾਉਣਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।