28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਪੰਜਾਬੀ ਮਾਂ-ਬੋਲੀ ਦਿਵਸ

ਅਜੀਤ ਡੈਸਕ 22-02-2026
ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਅੰਤਰਰਾਸ਼ਟਰੀ ਪੰਜਾਬੀ ਮਾਂ-ਬੋਲੀ ਦਿਵਸ ਬੜੇ ਹੀ ਉਤਸ਼ਾਹ ਅਤੇ ਸ਼ਾਨ ਨਾਲ ਮਨਾਇਆ ਗਿਆ | ਇਸ ਮੌਕੇ ਤੀਸਰੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਸੁਲੇਖ ਮੁਕਾਬਲਾ, ਕਵਿਤਾ ਗਾਇਣ, ਸਲੋਗਨ ਲਿਖਣ, ਪੋਸਟਰ ਮੇਕਿੰਗ ਅਤੇ ਕੋਲਾਜ ਮੇਕਿੰਗ ਵਿਚ ਵੱਧ-ਚੜ੍ਹ ਕੇ ਭਾਗ ਲਿਆ | ਬੱਚਿਆਂ ਨੇ ਆਪਣੀ ਰਚਨਾਤਮਿਕ ਕਾਬਲੀਅਤ ਅਤੇ ਪੰਜਾਬੀ ਭਾਸ਼ਾ ਪ੍ਰਤੀ ਪਿਆਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਮਾਂ-ਬੋਲੀ ਪੰਜਾਬੀ ਇਕ ਅਜਿਹੀ ਮਿੱਠੀ ਤੇ ਪਿਆਰੀ ਬੋਲੀ ਹੈ, ਜਿਸ ਨੂੰ ਜਿਨ੍ਹਾਂ ਵੀ ਸੁਣੀਏ ਜਾਂ ਵਿਚਾਰੀਏ, ਦਿਲ ਨੂੰ ਸਕੂਨ ਅਤੇ ਖ਼ੁਸ਼ੀ ਪ੍ਰਾਪਤ ਹੁੰਦੀ ਹੈ | ਇਹ ਸਾਡੀ ਪਹਿਚਾਣ, ਸੱਭਿਆਚਾਰ ਅਤੇ ਵਿਰਾਸਤ ਦੀ ਨਿਸ਼ਾਨੀ ਹੈ | ਇਸ ਮੌਕੇ ਸਕੂਲ ਦੀ ਸੈਕਟਰੀ ਕਮ ਖ਼ਜ਼ਾਨਚੀ ਪਿ੍ਆ ਅਰੋੜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬੰਦੇ ਦਾ ਸਭ ਤੋਂ ਨੇੜਲਾ ਰਿਸ਼ਤਾ ਮਾਂ ਨਾਲ ਹੁੰਦਾ ਹੈ | ਜਿਵੇਂ ਮਾਂ ਬੱਚੇ ਨੂੰ ਜਨਮ ਦਿੰਦੀ ਹੈ, ਤਿਵੇਂ ਮਾਂ-ਬੋਲੀ ਉਸ ਨੂੰ ਜੀਵਨ ਦੇ ਅਰਥ ਸਮਝਾਉਂਦੀ ਹੈ ਅਤੇ ਸਹੀ ਰਸਤੇ 'ਤੇ ਚੱਲਣ ਦੀ ਪੇ੍ਰਰਨਾ ਦਿੰਦੀ ਹੈ | ਸਕੂਲ ਦੀ ਪਿ੍ੰਸੀਪਲ ਡਾ. ਬਬੀਤਾ ਚੋਪੜਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਮਾਂ-ਬੋਲੀ 'ਤੇ ਮਾਣ ਕਰਨਾ ਚਾਹੀਦਾ ਹੈ ਅਤੇ ਰੋਜ਼ਾਨਾ ਜੀਵਨ ਵਿਚ ਪੰਜਾਬੀ ਬੋਲਣ ਅਤੇ ਲਿਖਣ ਨੂੰ ਤਰਜੀਹ ਦੇਣੀ ਚਾਹੀਦੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਭਾਸ਼ਾ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ | ਇਸ ਦਿਵਸ ਨੂੰ ਸਫਲ ਬਣਾਉਣ ਲਈ ਪੰਜਾਬੀ ਵਿਭਾਗ ਦੀਆਂ ਅਧਿਆਪਕਾਵਾਂ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ | ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਹ ਸਮਾਗਮ ਬੜੀ ਹੀ ਰੌਣਕ ਅਤੇ ਖ਼ੁਸ਼ਹਾਲ ਮਾਹੌਲ ਵਿਚ ਸੰਪੰਨ ਹੋਇਆ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸਤਵਿੰਦਰਪਾਲ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਦਿੱਲੀ 'ਚ ਹੋਏ ਰਾਸ਼ਟਰੀ ਕਰਾਟੇ ਮੁਕਾਬਲੇ ਵਿਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।