29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਵਿਸ਼ੇਸ਼ ਬੱਚਿਆਂ ਲਈ ਬਣਨ ਵਾਲੇ ਹਾਲ ਦੇ ਨਿਰਮਾਣ ਦਾ ਕੰਮ ਰਸਮੀ ਤੌਰ 'ਤੇ ਹੋਇਆ ਸ਼ੁਰੂ

ਅਜੀਤ ਡੈਸਕ 22-02-2026
ਬਸੀ ਪਠਾਣਾਂ, 21 ਫਰਵਰੀ (ਪੱਤਰ ਪ੍ਰੇਰਕ)-ਕਨਫੈਡਰੇਸ਼ਨ ਫ਼ਾਰ ਚੈਲੰਜਡ ਵਲੋਂ ਪਿੰਡ ਫ਼ਤਹਿਪੁਰ ਅਰਾਈਆਂ ਵਿਖੇ ਵਿਸ਼ੇਸ਼ ਬੱਚਿਆਂ ਦੇ ਵਿਕਾਸ ਲਈ ਚਲਾਏ ਜਾ ਰਹੇ ਸਿਰਜਨ ਡੇ ਕੇਅਰ ਸੈਂਟਰ ਵਿਖੇ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਉਪਰੰਤ ਹਾਲ ਦੇ ਨਿਰਮਾਣ ਦੀ ਸ਼ੁਰੂਆਤ ਖ਼ਾਸ ਮਹਿਮਾਨ ਸਮਾਜ ਸੇਵੀ ਨਕੇਸ਼ ਜਿੰਦਲ ਤੇ ਕੌਂਸਲਰ ਰਜਨੀ ਟੁਲਾਨੀ ਅਤੇ ਸੰਸਥਾ ਦੇ ਪ੍ਰਧਾਨ ਮਨਮੋਹਨ ਜਰਗਰ ਵਲੋਂ ਟੱਕ ਲਗਾ ਕੇ ਕੀਤੀ ਗਈ | ਪ੍ਰਧਾਨ ਮਨਮੋਹਨ ਜਰਗਰ ਨੇ ਦੱਸਿਆ ਕਿ ਇਸ ਹਾਲ ਦੇ ਨਿਰਮਾਣ 'ਤੇ 35 ਲੱਖ ਰੁਪਏ ਖ਼ਰਚ ਆਉਣਗੇ | ਉਨ੍ਹਾਂ 5 ਲੱਖ ਦੀ ਗ੍ਰਾਂਟ ਭੇਜਣ ਲਈ ਸੰਸਦ ਮੈਂਬਰ ਡਾ. ਅਮਰ ਸਿੰਘ ਦਾ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਹਾਲ ਦੀ ਛੱਤ ਦਾ ਇਸਤੇਮਾਲ ਬੱਚਿਆਂ ਦੇ ਖੇਡ ਮੈਦਾਨ ਦੇ ਤੌਰ 'ਤੇ ਕੀਤਾ ਜਾਵੇਗਾ, ਜਦਕਿ ਇਸ ਦੇ ਅੰਦਰ ਸੱਭਿਆਚਾਰਕ ਤੇ ਹੋਰ ਗਤੀਵਿਧੀਆਂ ਕੀਤੀਆਂ ਜਾਣਗੀਆਂ | ਜਰਗਰ ਨੇ ਦੱਸਿਆ ਕਿ ਕੇਂਦਰ ਦੇ ਵਿਕਾਸ ਕਾਰਜਾਂ ਲਈ ਇਕ ਮੰਗ ਪੱਤਰ ਵਿਧਾਇਕ ਰੁਪਿੰਦਰ ਸਿੰਘ ਹੈਪੀ ਰਾਹੀਂ ਵੀ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ, ਜਿਸ ਕਰਕੇ ਉਨ੍ਹਾਂ ਪੰਜਾਬ ਸਰਕਾਰ ਨੂੰ ਜਲਦ ਆਰਥਿਕ ਮਦਦ ਭੇਜਣ ਦੀ ਅਪੀਲ ਵੀ ਕੀਤੀ | ਇਸ ਮੌਕੇ ਸਮਾਜ ਸੇਵੀ ਜਿੰਦਲ ਨੇ ਪ੍ਰਧਾਨ ਜਰਗਰ ਦੀ ਸ਼ਲਾਘਾ ਕਰਦਿਆਂ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆ ਕੇ ਮਦਦ ਕਰਨ ਦੀ ਅਪੀਲ ਕੀਤੀ | ਇਸ ਮੌਕੇ ਅਸ਼ੋਕ ਟੁਲਾਨੀ, ਰਮੇਸ਼ ਕੁਮਾਰ ਸੀ.ਆਰ., ਸਰਪੰਚ ਰਵਿੰਦਰ ਸਿੰਘ, ਬਲਵਿੰਦਰ ਸਿੰਘ, ਲਾਲ ਸਿੰਘ, ਕਿਰਨ ਵਰਮਾ, ਪੰਚ ਹੰਸਰਾਜ ਸਿੰਘ, ਜੰਗ ਸਿੰਘ ਤੇ ਮਿੰਟੂ ਸਿੰਘ, ਸ਼ਮੀ ਮਲਹੋਤਰਾ, ਸਤਨਾਮ ਸਿੰਘ, ਰਵਿੰਦਰ ਸਿੰਘ, ਵਿਨਾਯਕ ਮੌਦਗਿਲ, ਮਨਮਿੰਦਰ ਸਿੰਘ, ਗਗਨਦੀਪ ਕੌਰ, ਰਜਨੀ, ਜਸਵੰਤ ਸਿੰਘ, ਸੁਖਵਿੰਦਰ ਕੌਰ, ਅਨਿਲ ਸ਼ਰਮਾ, ਅਨਿਲ ਲੂੰਬਾ, ਸੁਖਵਿੰਦਰ ਸਿੰਘ, ਰਾਜਵੀਰ ਕੌਰ ਪਿ੍ੰਸੀਪਲ, ਭੁਪਿੰਦਰ ਸਿੰਘ, ਮਨਪ੍ਰੀਤ ਸਿੰਘ ਮਨੂੰ, ਅੱਛਰ ਸਿੰਘ ਆਦਿ ਹਾਜ਼ਰ
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਲਈ ਮਿਹਨਤ ਕਰਨ ਵਾਲਿਆਂ ਨੂੰ ਜ਼ਿਲ੍ਹਾ ਜਥੇਬੰਦੀ 'ਚ ਅਹਿਮ ਅਹੁਦੇ ਦੇ ਕੇ ਨਿਵਾਜਿਆ ਜਾਵੇਗਾ-ਰਾਜੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।