29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ

ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਸਰਕਾਰੀ ਹਾਈ ਸਮਾਰਟ ਸਕੂਲ ਕਰਵਾਏ ਗਏ ਪੋ੍ਰਗਰਾਮ ਦੌਰਾਨ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਅਜੀਤ ਤਸਵੀਰ <br/> 22-02-2026
ਮੰਡੀ ਗੋਬਿੰਦਗੜ੍ਹ, 21 ਫਰਵਰੀ (ਇਕਬਾਲਦੀਪ ਸੰਧੂ)-ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਡਡਹੇੜੀ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਸਰਕਾਰੀ ਹਾਈ ਸਮਾਰਟ ਸਕੂਲ ਵਿਚ ਪ੍ਰਭਾਵਸ਼ਾਲੀ ਪੋ੍ਰਗਰਾਮ ਕਰਵਾਇਆ ਗਿਆ | ਕਲੱਬ ਦੇ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ ਦੇ ਉਪ ਚੇਅਰਮੈਨ ਫੋਰਮੈਨ ਬਲਵੀਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਜਿਸ ਦੌਰਾਨ ਸਕੂਲੀ ਬੱਚਿਆਂ ਨੇ ਮਾਂ ਬੋਲੀ ਸਬੰਧੀ ਕਵਿਤਾਵਾਂ ਤੇ ਰਚਨਾਵਾਂ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਫੋਰਮੈਨ ਸਿੱਧੂ ਨੇ ਕਲੱਬ ਦੇ ਉੱਦਮ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਅਸੀਂ ਆਪਣੀ ਮਾਂ ਬੋਲੀ ਨੂੰ ਵਿਸਾਰਦੇ ਜਾ ਰਹੇ ਹਾਂ | ਕਿਉਂਕਿ ਅਸੀਂ ਆਪਣੀ ਮਾਂ ਬੋਲੀ ਦੀ ਥਾਂ ਹੋਰਨਾਂ ਭਾਸ਼ਾਵਾਂ ਨੂੰ ਪ੍ਰਮੁੱਖਤਾ ਦੇ ਰਹੇ ਹਾਂ | ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਮਾਂ ਬੋਲੀ ਦੇ ਨਾਲ-ਨਾਲ ਹੋਰਨਾਂ ਭਾਸ਼ਾਵਾਂ ਦਾ ਵੀ ਗਿਆਨ ਹੋਣਾ ਚਾਹੀਦਾ ਹੈ, ਪਰ ਸਭ ਤੋਂ ਪਹਿਲੀ ਤਰਜੀਹ ਆਪਣੀ ਮਾਂ ਬੋਲੀ ਨੂੰ ਦੇਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮਾਂ ਬੋਲੀ ਦਿਵਸ ਮਨਾਉਣਾ ਤਾਂ ਹੀ ਸਾਰਥਿਕ ਸਿੱਧ ਹੋਵੇਗਾ, ਜੇਕਰ ਅਸੀਂ ਬੋਲ-ਚਾਲ ਅਤੇ ਲਿਖਣ ਸਮੇਂ ਆਪਣੀ ਮਾਂ ਬੋਲੀ ਨੂੰ ਪਹਿਲ ਦੇਣ ਦਾ ਪ੍ਰਣ ਕਰਾਂਗੇ | ਫੋਰਮੈਨ ਸਿੱਧੂ ਨੇ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਸਕੂਲਾਂ, ਕਾਲਜਾਂ ਵਿਚ ਵੀ ਆਪਣੀ ਮਾਂ ਬੋਲੀ ਨੂੰ ਪਿਛਾਂਹ ਰੱਖ ਕੇ ਹੋਰਨਾਂ ਭਾਸ਼ਾਵਾਂ ਨੂੰ ਪ੍ਰਮੁੱਖਤਾ ਦਿੱਤੀ ਜਾ ਰਹੀ ਹੈ ਜਿਸ ਕਰਕੇ ਸਾਡੇ ਬੱਚੇ ਵੀ ਮਾਂ ਬੋਲੀ ਤੋਂ ਦੂਰ ਹੁੰਦੇ ਜਾ ਰਹੇ ਹਨ | ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਦੇ ਅਹੁਦੇਦਾਰਾਂ, ਮੈਂਬਰਾਂ, ਮੁੱਖ ਮਹਿਮਾਨ, ਸਕੂਲ ਮੁਖੀ ਸਰਿਤਾ ਸਿੰਗਲਾ ਅਤੇ ਸਟਾਫ਼ ਮੈਂਬਰਾਂ ਵਲੋਂ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਜਿੰਦਰ ਸਿੰਘ ਸੇਖੋਂ, ਬਲਵਿੰਦਰ ਸਿੰਘ ਖ਼ਾਲਸਾ, ਫੋਰਮੈਨ ਬਲਬੀਰ ਸਿੰਘ ਸਿੱਧੂ, ਨਿਰਮਲ ਵਰਮਾ, ਜਸਮੇਲ ਸਿੰਘ, ਕੰਵਲਜੀਤ ਸਿੰਘ, ਸੁਰਿੰਦਰ ਸਿੰਘ, ਪ੍ਰਗਟ ਸਿੰਘ, ਅਮਰਜੀਤ ਕੌਰ, ਤਰਨਜੀਤ ਕੌਰ, ਬਲਬੀਰ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ, ਹੈਪੀ ਸ਼ਾਰਦਾ, ਜਗਰੂਪ ਸਿੰਘ, ਆਤਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ | ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਮਾਸਟਰ ਸੁਖਵਿੰਦਰ ਸਿੰਘ ਨੇ ਕੀਤਾ ਅਤੇ ਕਵਿਤਾਵਾਂ ਪੇਸ਼ ਕੀਤੀਆਂ |
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੀ ਕਾਮਰਸ ਐਸੋਸੀਏਸ਼ਨ ਦੇ ਵਿਦਿਆਰਥੀਆਂ ਵਲੋਂ ਬਿਰਧ ਆਸ਼ਰਮ ਦਾ ਦੌਰਾ ਅਗਲੀ ਖ਼ਬਰ ਵਿਸ਼ੇਸ਼ ਬੱਚਿਆਂ ਲਈ ਬਣਨ ਵਾਲੇ ਹਾਲ ਦੇ ਨਿਰਮਾਣ ਦਾ ਕੰਮ ਰਸਮੀ ਤੌਰ 'ਤੇ ਹੋਇਆ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।