24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਪੁਲਿਸ ਚੌਂਕੀ ਬੁੱਗਾ ਕਲਾਂ ਦੇ ਇੰਚਾਰਜ ਤਰਨਜੀਤ ਸਿੰਘ ਸਬ ਇੰਸਪੈਕਟਰ ਬਣੇ

ਅਜੀਤ ਡੈਸਕ 24-02-2026
ਅਮਲੋਹ, 23 ਫਰਵਰੀ (ਕੇਵਲ ਸਿੰਘ)-ਅਮਲੋਹ ਥਾਣੇ ਅਧੀਨ ਆਉਂਦੀ ਪੁਲਿਸ ਚੌਂਕੀ ਬੁੱਗਾ ਕਲਾਂ ਦੇ ਇੰਚਾਰਜ ਸਹਾਇਕ ਥਾਣੇਦਾਰ ਤਰਨਜੀਤ ਸਿੰਘ ਨੂੰ ਤਰੱਕੀ ਮਿਲਣ ਉਪਰੰਤ ਸਬ ਇੰਸਪੈਕਟਰ ਬਣਾਇਆ ਗਿਆ ਹੈ | ਇਸ ਮੌਕੇ ਪੁਲਿਸ ਅਧਿਕਾਰੀਆਂ ਅਤੇ ਸਾਥੀ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ | ਇਸ ਮੌਕੇ ਡੀ.ਐੱਸ.ਪੀ. ਗੁਰਦੀਪ ਸਿੰਘ ਅਮਲੋਹ ਅਤੇ ਐੱਸ.ਐਚ.ਓ. ਹਰਕੀਰਤ ਸਿੰਘ ਵਲੋਂ ਤਰਨਜੀਤ ਸਿੰਘ ਦੇ ਮੋਢਿਆਂ 'ਤੇ ਸਬ ਇੰਸਪੈਕਟਰ ਦੇ ਸਟਾਰ ਲਗਾ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਤਰਨਜੀਤ ਸਿੰਘ ਨੇ ਹਮੇਸ਼ਾ ਆਪਣੀ ਡਿਊਟੀ ਨਿਭਾਉਂਦੇ ਹੋਏ ਲੋਕਾਂ ਦਾ ਭਰੋਸਾ ਜਿੱਤਿਆ ਹੈ ਅਤੇ ਭਵਿੱਖ ਵਿਚ ਵੀ ਇਮਾਨਦਾਰੀ ਨਾਲ ਸੇਵਾ ਕਰਦੇ ਰਹਿਣਗੇ | ਇਸ ਮੌਕੇ ਡੀ.ਐੱਸ.ਪੀ. ਦੇ ਰੀਡਰ ਜਗਦੀਪ ਮੱਕੜ, ਥਾਣਾ ਅਮਲੋਹ ਦੇ ਮੁੱਖ ਮੁਨਸ਼ੀ ਰਣਬੀਰ ਸਿੰਘ ਢੀਂਡਸਾ ਅਤੇ ਪੁਲਿਸ ਮੁਲਾਜ਼ਮ ਮੌਜੂਦ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਪੁਨਰ ਸੁਰਜੀਤ ਨੂੰ ਆਖਿਆ ਅਲਵਿਦਾ ਅਗਲੀ ਖ਼ਬਰ ਸੁਖਪਾਲ ਖਹਿਰਾ ਦੇ ਹੱਕ 'ਚ ਨਿੱਤਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।