24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਵਿਸ਼ਵ ਯੂਨੀਵਰਸਿਟੀ ਨੇ ਯੂ.ਜੀ.ਸੀ. ਨੈੱਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 24-02-2026
ਫ਼ਤਹਿਗੜ੍ਹ ਸਾਹਿਬ, 23 ਫਰਵਰੀ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਲੋਂ ਅੱਠ ਯੋਗ ਵਿਦਿਆਰਥੀਆਂ ਨੂੰ ਯੂ.ਜੀ.ਸੀ. ਨੈੱਟ ਪ੍ਰੀਖਿਆ ਵਿਚ ਸਫ਼ਲ ਹੋਣ 'ਤੇ ਸਨਮਾਨਿਤ ਕਰਕੇ ਵਧਾਈ ਦਿੱਤੀ ਗਈ | ਇਹ ਪ੍ਰਾਪਤੀ ਉਨ੍ਹਾਂ ਨੂੰ ਅਸਿਸਟੈਂਟ ਪ੍ਰੋਫੈਸਰਸ਼ਿਪਪ, ਪੀ.ਐਚ. ਡੀ ਦਾਖਲੇ ਅਤੇ ਕੁਝ ਮਾਮਲਿਆਂ 'ਚ ਜੂਨੀਅਰ ਰਿਸਰਚ ਫੈਲੋਸ਼ਿਪ ਲਈ ਯੋਗ ਬਣਾਉਂਦੀ ਹੈ | ਸਫਲ ਵਿਦਿਆਰਥੀਆਂ ਵਿਚ ਲਵਪ੍ਰੀਤ ਕੌਰ (ਇਤਿਹਾਸ), ਅਰਸ਼ਦੀਪ ਸਿੰਘ, ਜਸਪ੍ਰੀਤ ਕੌਰ (ਸਿੱਖਿਆ), ਮਨਵੀਰ ਕੌਰ (ਕਾਮਰਸ ਐਂਡ ਮੈਨੇਜਮੈਂਟ), ਰਾਮ ਲਾਲ ਯਾਦਵ, ਨੇਹਾ ਤੇ ਕਾਜਲ (ਫਿਜ਼ੀਕਲ ਐਜੂਕੇਸ਼ਨ) ਅਤੇ ਜਸਪ੍ਰੀਤ ਕੌਰ (ਅੰਗਰੇਜ਼ੀ) ਸ਼ਾਮਿਲ ਹਨ | ਇਸ ਮੌਕੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਦੀ ਅਗਵਾਈ ਹੇਠ ਇਨ੍ਹਾਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕਰਕੇ ਵਧਾਈ ਦਿੱਤੀ ਗਈ | ਡਾ. ਪਰਿਤਪਾਲ ਸਿੰਘ ਨੇ ਯੂ.ਜੀ.ਸੀ. ਨੈੱਟ ਪ੍ਰੀਖਿਆ ਵਿਚ ਸਫਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਯੂਨੀਵਰਸਿਟੀ ਦੀ ਵਿੱਦਿਅਕ ਉੱਤਮਤਾ ਪ੍ਰਤੀ ਵਚਨਬੱਧਤਾ ਅਤੇ ਨੌਜਵਾਨਾਂ ਨੂੰ ਗੁਣਵੱਤਾ ਵਾਲੀ ਸਿੱਖਿਆ ਰਾਹੀਂ ਸਸ਼ਕਤ ਕਰਨ ਦੇ ਮਿਸ਼ਨ ਦਾ ਪ੍ਰਤੀਬਿੰਬ ਹੈ | ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਖ਼ਾਸ ਗੱਲ ਇਹ ਹੈ ਕਿ ਹਰ ਸਾਲ ਬਹੁਤ ਸਾਰੇ ਵਿਦਿਆਰਥੀ ਬਿਨਾਂ ਕਿਸੇ ਬਾਹਰੀ ਕੋਚਿੰਗ ਦੇ ਯੂ.ਜੀ.ਸੀ. ਨੈੱਟ ਪਾਸ ਕਰਦੇ ਹਨ, ਜੋ ਯੂਨੀਵਰਸਿਟੀ ਦੇ ਆਪਣੇ ਕੈਂਪਸ ਵਾਲੇ ਵਿੱਦਿਅਕ ਪ੍ਰਣਾਲੀ ਦੀ ਮਜ਼ਬੂਤੀ ਤੇ ਪਹੁੰਚ ਨੂੰ ਦਰਸਾਉਂਦੇ ਹਨ |
ਪਿਛਲੀ ਖ਼ਬਰ ਮਹਾਂਸੰਘ ਨੇ 42ਵਾਂ ਰਾਸ਼ਨ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ 40 ਦਿਨਾਂ ਪਵਿੱਤਰ ਚਰਨ ਛੋਹ ਗੁਰਮਤਿ ਸਮਾਗਮ ਹੋਏ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।