01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਮੰਡੀ ਗੋਬਿੰਦਗੜ੍ਹ ਵਿਚ ਹੋਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 06-03-2026
ਮੰਡੀ ਗੋਬਿੰਦਗੜ੍ਹ, 5 ਮਾਰਚ (ਰਾਜੇਸ਼ ਸ਼ਰਮਾ)-ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਵਿਚ ਲੋਕਾਂ ਵਲੋਂ ਹੋਲੀ ਦਾ ਤਿਉਹਾਰ ਬੜੇ ਚਾਅ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ | ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨੇ ਇਕ ਦੂਜੇ ਨੂੰ ਰੰਗ ਲਗਾ ਕੇ ਅਤੇ ਮਠਿਆਈਆਂ ਵੰਡ ਕੇ ਹੋਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ | ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਸਤਿਆਪਾਲ ਲੋਧੀ ਨੇ ਵੀ ਹੋਲੀ ਦਾ ਤਿਉਹਾਰ ਆਪਣੇ ਪਰਿਵਾਰਿਕ ਮੈਂਬਰਾਂ, ਦੋਸਤਾਂ ਅਤੇ ਮੁਹੱਲਾ ਵਾਸੀਆਂ ਨਾਲ ਮਿਲ ਕੇ ਮਨਾਇਆ | ਇਸ ਮੌਕੇ ਵੱਡੀ ਗਿਣਤੀ ਵਿਚ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਮੁਹੱਲਾ ਵਾਸੀਆਂ ਨੇ ਸ਼ਮੂਲੀਅਤ ਕਰ ਇਕ ਦੂਜੇ ਨੂੰ ਗੁਲਾਲ ਲਗਾ ਕੇ ਹੋਲੀ ਦੀ ਵਧਾਈ ਦਿੱਤੀ | ਸਤਿਆਪਾਲ ਲੋਧੀ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਮਿਲਜੁਲ ਕੇ ਮਨਾਉਣਾ ਚਾਹੀਦਾ ਹੈ | ਇਸ ਮੌਕੇ ਨਰੇਸ਼ ਲੋਧੀ, ਸ਼ਿਲਪਾ ਲੋਧੀ, ਜਤਿੰਦਰ ਦੀਕਸ਼ਿਤ, ਅਮਿਤ ਸ਼ਰਮਾ, ਬਿਕਰਮਜੀਤ ਸਿੱਧੂ, ਗੌਰਵ ਅਗਰਵਾਲ, ਕਨੂੰ ਸ਼ਰਮਾ, ਗੌਰਵ ਕੁਮਾਰ, ਪਿ੍ੰਸ ਭੱਲਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਜੁਗਾੜੂ ਰੇਹੜੀ ਅਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ 58ਵੇਂ ਸਾਲਾਨਾ ਖੇਡ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।