01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਜੁਗਾੜੂ ਰੇਹੜੀ ਅਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਵਿਅਕਤੀ ਜ਼ਖ਼ਮੀ

ਅਜੀਤ ਡੈਸਕ 06-03-2026
ਫ਼ਤਹਿਗੜ੍ਹ ਸਾਹਿਬ, 5 ਮਾਰਚ (ਮਨਪ੍ਰੀਤ ਸਿੰਘ)-ਸਰਹਿੰਦ ਸ਼ਹਿਰ ਖਾਨਪੁਰ ਰੇਲਵੇ ਫਾਟਕਾਂ ਨੇੜੇ ਇਕ ਜੁਗਾੜੂ ਰੇਹੜੀ ਅਤੇ ਮੋਟਰਸਾਈਕਲ ਦੀ ਆਪਸ ਵਿਚ ਟੱਕਰ ਹੋ ਜਾਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਕਿ ਮਾਨਵ ਕੁਮਾਰ ਵਾਸੀ ਬਸੀ ਪਠਾਣਾਂ ਆਪਣੇ ਮੋਟਰਸਾਈਕਲ ਨੰਬਰ ਪੀ.ਬੀ. 52 ਸੀ-7666 'ਤੇ ਸਵਾਰ ਹੋ ਕੇ ਜਾ ਰਿਹਾ ਸੀ, ਕਿ ਸਰਹਿੰਦ ਸ਼ਹਿਰ ਰੇਲਵੇ ਫਾਟਕ ਨੇੜੇ ਅਚਾਨਕ ਜੁਗਾੜੂ ਰੇਹੜੀ ਵਾਲੇ ਨੇ ਰੇਹੜੀ ਕਥਿਤ ਤੌਰ 'ਤੇ ਇਕ ਦਮ ਅੱਗੇ ਕਰ ਦਿੱਤੀ ਅਤੇ ਮੋਟਰਸਾਈਕਲ ਉਸ ਵਿਚ ਜਾ ਵੱਜਿਆ | ਜਿਸ ਨਾਲ ਮੋਟਰਸਾਈਕਲ ਸਵਾਰ ਮਾਨਵ ਕੁਮਾਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦਾਖਲ ਕਰਵਾਇਆ ਗਿਆ, ਜਦੋਂਕਿ ਜੁਗਾੜੂ ਰੇਹੜੀ ਵਾਲੇ ਦੀ ਪਹਿਚਾਣ ਨਹੀਂ ਹੋ ਸਕੀ | ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੁਗਾੜੂ ਰੇਹੜੀ ਵਾਲੇ ਦੀ ਭਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ 70 ਦੋਪਹੀਆ ਵਾਹਨਾਂ ਦੇ ਕੀਤੇ ਚਲਾਨ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ਵਿਚ ਹੋਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।