01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਹਲਕਾ ਵਿਧਾਇਕ ਲਖਵੀਰ ਰਾਏ ਨੇ ਇੰਟਰਲਾਕ ਟਾਈਲਾਂ ਨਾਲ ਬਣਨ ਵਾਲੇ ਰਸਤਿਆਂ ਦਾ ਕੰਮ ਸ਼ੁਰੂ ਕਰਵਾਇਆ

ਅਜੀਤ ਡੈਸਕ 06-03-2026
ਫ਼ਤਹਿਗੜ੍ਹ ਸਾਹਿਬ, 5 ਮਾਰਚ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ ਦੇ ਅਧੀਨ ਆਉਂਦੇ ਵਾਰਡ ਨੰ. 7 ਵਿਖੇ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਇੰਟਰਲੋਕ ਟਾਈਲਾਂ ਨਾਲ ਬਣਨ ਵਾਲੇ ਰਸਤਿਆਂ ਦਾ ਕੰਮ ਸ਼ੁਰੂ ਕਰਵਾਇਆ ਗਿਆ | ਜਿਸ ਸਦਕਾ ਮੁਹੱਲਾ ਨਿਵਾਸੀਆਂ ਵਿਚ ਖ਼ੁਸ਼ੀ ਦੇਖਣ ਨੂੰ ਮਿਲੀ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਸਰਕਾਰ ਦੁਆਰਾ ਜਿੱਥੇ ਪਿੰਡਾਂ ਅਤੇ ਸ਼ਹਿਰਾਂ ਨੂੰ ਆਧੁਨਿਕ ਸਹੂਲਤਾਂ ਦੇ ਨਾਲ ਲੈੱਸ ਕੀਤਾ ਜਾ ਰਿਹਾ ਹੈ, ਉੱਥੇ ਹੀ ਗਲੀਆਂ ਅਤੇ ਸੜਕਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ |
ਉਨ੍ਹਾਂ ਕਿਹਾ ਕਿ ਬੇਸ਼ੱਕ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਸੂਬੇ ਦਾ ਆਰ.ਡੀ.ਐਫ. ਅਤੇ ਜੀ.ਐਸ.ਟੀ. ਦਾ ਪੈਸਾ ਰੋਕ ਕੇ ਰੱਖਿਆ ਹੋਇਆ ਹੈ, ਫਿਰ ਵੀ ਪੰਜਾਬ ਸਰਕਾਰ ਆਮਦਨ ਦੇ ਵਸੀਲੇ ਪੈਦਾ ਕਰਕੇ ਸੂਬੇ ਦੀ ਤਰੱਕੀ ਲਈ ਕੰਮ ਕਰ ਰਹੀ ਹੈ ਤੇ ਹਾਲ ਹੀ ਵਿਚ ਆਏ ਅੰਕੜਿਆਂ ਤੋਂ ਪਤਾ ਲੱਗਾ ਹੈ ਕਿ ਪਿਛਲੀਆਂ ਸਰਕਾਰਾਂ ਦੇ 5-5 ਸਾਲਾਂ ਦੇ ਕਾਰਜਕਾਲ ਦੌਰਾਨ ਜਿੰਨੀ ਆਮਦਨ ਆਬਕਾਰੀ ਵਿਭਾਗ ਤੋਂ ਲਈ ਗਈ, ਓਨੀ ਮੌਜੂਦਾ ਪੰਜਾਬ ਸਰਕਾਰ ਨੇ 46 ਮਹੀਨਿਆਂ ਦੇ ਵਿਚ ਪ੍ਰਾਪਤ ਕੀਤੀ ਹੈ | ਜਿਸ ਤੋਂ ਸਿੱਧ ਹੁੰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਲਈ ਇਮਾਨਦਾਰੀ ਦੇ ਨਾਲ ਕੰਮ ਕਰ ਰਹੀ ਹੈ, ਤਾਂ ਜੋ ਪੰਜਾਬ ਨੂੰ ਵਿਕਸਤ ਸੂਬਿਆਂ ਦੀ ਕਤਾਰ ਵਿਚ ਲਿਆਂਦਾ ਜਾ ਸਕੇ | ਇਸ ਮੌਕੇ ਹੋਰਨਾਂ ਤੋਂ ਇਲਾਵਾ 'ਆਪ' ਆਗੂ ਕੰਵਰਵੀਰ ਸਿੰਘ ਰਾਏ, ਰਮੇਸ਼ ਕੁਮਾਰ ਸੋਨੂੰ, ਸਰਪੰਚ ਕੁਲਵਿੰਦਰ ਸਿੰਘ ਡੇਰਾ, ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਪੀ.ਏ ਮਾਨਵ ਟਿਵਾਣਾ, ਪਿ੍ਤਪਾਲ ਸਿੰਘ ਜੱਸੀ, ਪਵੇਲ ਹਾਂਡਾ, ਵਰਿੰਦਰ ਸਿੰਘ, ਦਰਸ਼ਨ ਸਿੰਘ, ਕੁਲਵਿੰਦਰ ਸਿੰਘ, ਮੰਗਲ ਸਿੰਘ, ਸੁਰਜੀਤ ਸਿੰਘ, ਜਤਿੰਦਰ ਸਿੰਘ, ਗੁਰਦੀਪ ਸਿੰਘ, ਪਰਮਜੀਤ ਸਿੰਘ, ਵਰਿੰਦਰ ਕੌਰ, ਕਮਲਜੀਤ ਕੌਰ, ਜਸਵਿੰਦਰ ਕੌਰ, ਮਨਦੀਪ ਪੋਲਾ, ਜੈਦੇਵ ਸ਼ੁਕਲਾ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਬਲਾਕ ਬਸੀ ਪਠਾਣਾਂ ਦੀ ਮੀਟਿੰਗ ਅਗਲੀ ਖ਼ਬਰ ਟ੍ਰਾਂਸਜੈਂਡਰਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਦਾ ਬਣਦਾ ਲਾਭ ਮੁਹੱਈਆ ਕਰਵਾਇਆ ਜਾਵੇ-ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।