01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਫ਼ਤਹਿਗੜ੍ਹ ਸਾਹਿਬ ਤੇ ਸਰਹਿੰਦ 'ਚ ਹਰ ਵਰਗ ਦੇ ਲੋਕਾਂ ਨੇ ਉਤਸ਼ਾਹ ਨਾਲ ਮਨਾਇਆ ਹੋਲੀ ਦਾ ਤਿਉਹਾਰ

ਅਜੀਤ ਡੈਸਕ 06-03-2026
ਫ਼ਤਹਿਗੜ੍ਹ ਸਾਹਿਬ, 5 ਮਾਰਚ (ਬਲਜਿੰਦਰ ਸਿੰਘ)-ਹੋਲੀ ਦਾ ਤਿਉਹਾਰ ਫ਼ਤਹਿਗੜ੍ਹ ਸਾਹਿਬ ਅਤੇ ਸਰਹਿੰਦ ਵਿਚ ਹਰ ਵਰਗ ਦੇ ਲੋਕਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਦੌਰਾਨ ਆਪਸੀ ਭਾਈਚਾਰਕ ਸਾਂਝ ਦੇ ਪ੍ਰਤੀਕ ਰੰਗਾਂ ਤੇ ਖ਼ੁਸ਼ੀਆਂ ਦਾ ਤਿਉਹਾਰ ਹੋਲੀ ਮਨਾਉਂਦੇ ਹੋਏ ਇਕ ਦੂਜੇ ਦੇ ਰੰਗ ਲਗਾ ਕੇ ਵਧਾਈ ਦਿੱਤੀ ਗਈ | ਵੱਖ-ਵੱਖ ਥਾਵਾਂ 'ਤੇ ਲੋਕਾਂ ਨੇ ਇਕੱਠੇ ਹੋ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ | ਖ਼ਾਸਕਰ ਬੱਚਿਆਂ ਅਤੇ ਨੌਜਵਾਨਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ, ਉੱਥੇ ਹੀ ਔਰਤਾਂ ਵਲੋਂ ਵੀ ਹੋਲੀ ਦਾ ਤਿਉਹਾਰ ਮਨਾਉਂਦੇ ਹੋਏ ਇਕ ਦੂਜੇ ਦੇ ਗੁਲਾਲ ਲਗਾ ਕੇ ਖ਼ੁਸ਼ੀ ਸਾਂਝੀ ਕੀਤੀ ਗਈ | ਓਧਰ ਦੂਜੇ ਪਾਸੇ ਥਾਣਾ ਫ਼ਤਹਿਗੜ੍ਹ ਸਾਹਿਬ ਦੀਆਂ ਪੁਲਿਸ ਪਾਰਟੀਆਂ ਵਲੋਂ ਵੱਖ-ਵੱਖ ਥਾਵਾਂ ਨਾਕੇ ਲਗਾ ਕੇ ਹੁੱਲੜਬਾਜ਼ੀ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ |
ਪਿਛਲੀ ਖ਼ਬਰ ਐਡਵੋਕੇਟ ਰਵਿੰਦਰ ਸਿੰਘ ਸੈਂਪਲਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰਾ ਨਿਯੁਕਤ ਅਗਲੀ ਖ਼ਬਰ ਬਲਾਕ ਸੰਮਤੀ ਖੇੜਾ ਦੀ ਚੋਣ 'ਚ ਪਰਮਿੰਦਰ ਕੌਰ ਚੇਅਰਪਰਸਨ ਤੇ ਵਿਕਰਮਜੀਤ ਸਿੰਘ ਉਪ ਚੇਅਰਮੈਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।