01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਅਗਨੀਵੀਰ ਆਰਮੀ ਦੀ ਰਜਿਸਟ੍ਰੇਸ਼ਨ ਸ਼ੁਰੂ-ਜ਼ਿਲ੍ਹਾ ਰੁਜ਼ਗਾਰ ਅਫ਼ਸਰ

ਅਜੀਤ ਡੈਸਕ 06-03-2026
ਫ਼ਤਹਿਗੜ੍ਹ ਸਾਹਿਬ, 5 ਮਾਰਚ (ਰਾਜਿੰਦਰ ਸਿੰਘ)-ਭਾਰਤੀ ਸੈਨਾ ਵਿਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ ਪ੍ਰਦਾਨ ਕਰਨ ਲਈ ਅਗਨੀਵੀਰ ਆਰਮੀ ਦੀ ਭਰਤੀ ਦੀ ਆਨਲਾਈਨ ਰਜਿਸਟ੍ਰੇਸ਼ਨ ਬਹੁਤ ਜ਼ਰੂਰੀ ਹੈ | ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਬੰਧੀ ਰਜਿਸਟ੍ਰੇਸ਼ਨ ਚੱਲ ਰਹੀ ਹੈ, ਜਿਸ ਵਿਚ 18 ਤੋਂ 22 ਸਾਲ ਉਮਰ ਦੇ 12ਵੀਂ ਪਾਸ ਪ੍ਰਾਰਥੀ ਅਪਲਾਈ ਕਰ ਸਕਦੇ ਹਨ | ਪ੍ਰਾਰਥੀ ਆਰਮੀ ਦੇ ਨਿਯਮਾਂ ਅਨੁਸਾਰ ਫਿਜੀਕਲੀ ਫਿਟ ਹੋਣੇ ਚਾਹੀਦੇ ਹਨ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਮਰ ਹੱਦ 21 ਸਾਲ ਤੋਂ ਵਧਾ ਕੇ 22 ਸਾਲ ਤੱਕ ਕਰ ਦਿੱਤੀ ਗਈ ਹੈ | ਚਾਹਵਾਨ ਪ੍ਰਾਰਥੀ ਇਕੋ ਵਾਰ 'ਚ ਦੋ ਵੱਖ-ਵੱਖ ਪੋਸਟਾਂ ਵਿਚ ਵੀ ਅਪਲਾਈ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਆਰਮੀ ਵਿਚ ਭਰਤੀ ਦੇ ਚਾਹਵਾਨ ਪ੍ਰਾਰਥੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ | ਵਧੇਰੇ ਜਾਣਕਾਰੀ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ |
ਪਿਛਲੀ ਖ਼ਬਰ ਅਮਲੋਹ ਵਿਚ ਬੱਚਿਆਂ ਨੇ ਮਨਾਇਆ ਹੋਲੀ ਦਾ ਤਿਉਹਾਰ ਅਗਲੀ ਖ਼ਬਰ ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 27ਵਾਂ ਸਾਲਾਨਾ ਸਮਾਗਮ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।