31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪਿੰਡ ਚੜ੍ਹੀ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਪਹੁੰਚੇ ਅਕਾਲੀ ਦਲ ਦੇ ਸੀਨੀਅਰ ਆਗੂ

ਅਜੀਤ ਡੈਸਕ 06-03-2026
ਖਮਾਣੋਂ, 5 ਮਾਰਚ (ਮਨਮੋਹਣ ਸਿੰਘ ਕਲੇਰ)-ਪਿੰਡ ਚੜ੍ਹੀ ਵਿਖੇ ਪਿੰਡ ਵਾਸੀਆਂ ਦੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਅਕਾਲੀ ਦਲ ਦੇ ਡਾ. ਜਗਦੀਪ ਸਿੰਘ ਰਾਣਾ ਸਟੇਟ ਸਟੇਟ ਡੈਲੀਗੇਟ, ਕੁਲਵਿੰਦਰ ਸਿੰਘ ਬਿਲਾਸਪੁਰ ਸਰਕਲ ਪ੍ਰਧਾਨ ਦਿਹਾਤੀ ਖਮਾਣੋਂ ਅਤੇ ਗੁਰਮੀਤ ਸਿੰਘ ਨਾਨੋਵਾਲ ਸਰਕਲ ਪ੍ਰਧਾਨ ਨਾਨੋਵਾਲ ਵਿਸ਼ੇਸ਼ ਤੌਰ 'ਤੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੇ ਦਿਸ਼ਾ ਨਿਰਦੇਸ਼ ਹੇਠ ਪਹੁੰਚੇ | ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਮਨਰੇਗਾ ਸਕੀਮ ਪਿਛਲੇ ਕਾਫ਼ੀ ਸਮੇਂ ਤੋਂ ਬੰਦ ਹੈ, ਆਟਾ ਦਾਲ ਸਕੀਮ ਦਾ ਲਾਭ ਨਹੀਂ ਮਿਲ ਰਿਹਾ ਹੈ ਅਤੇ ਪਿੰਡ ਨੂੰ ਆਉਣ ਜਾਣ ਵਾਲੀਆਂ ਸੜਕਾਂ ਆਦਿ ਦਾ ਬੁਰਾ ਹਾਲ ਹੈ | ਜਿਸ ਕਰਕੇ ਉਨ੍ਹਾਂ ਨੂੰ ਪਿੰਡ ਆਉਣ ਜਾਣ ਲਈ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਪਹੁੰਚੇ ਆਗੂਆਂ ਨੇ ਤੁਰੰਤ ਦਰਬਾਰਾ ਸਿੰਘ ਗੁਰੂ ਨਾਲ ਫ਼ੋਨ 'ਤੇ ਗੱਲਬਾਤ ਕਰਵਾਈ | ਜਿਨ੍ਹਾਂ ਦੁਆਰਾ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਮਸਲੇ ਜਲਦੀ ਹੱਲ ਕਰਵਾਏ ਜਾਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਦਰਸ਼ਨ ਸਿੰਘ ਸਾਬਕਾ ਸਰਪੰਚ ਚੜ੍ਹੀ ਨੇ ਪਹੁੰਚੇ ਆਗੂਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਸਰਹਿੰਦ ਦੀ ਮੀਟਿੰਗ ਅੱਜ ਅਗਲੀ ਖ਼ਬਰ ਅਮਲੋਹ ਵਿਚ ਬੱਚਿਆਂ ਨੇ ਮਨਾਇਆ ਹੋਲੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।