20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ

ਯਾਤਰਾ ਲਈ ਰਵਾਨਾ ਹੋਣ ਮੌਕੇ ਮਾਸਟਰ ਸਤਵੰਤ ਸਿੰਘ ਕਲੌੜ ਜਾਣਕਾਰੀ ਦਿੰਦੇ ਹੋਏ | ਤਸਵੀਰ: ਕਰਨ <br/> 08-03-2026
ਫ਼ਤਹਿਗੜ੍ਹ ਸਾਹਿਬ, 7 ਮਾਰਚ (ਬਲਜਿੰਦਰ ਸਿੰਘ)-ਗਿਆਨੀ ਦਿੱਤ ਸਿੰਘ ਫਾਊਾਡੇਸ਼ਨ ਦੀ ਅਗਵਾਈ ਹੇਠ ਇਕ ਅੱਜ ਸ਼ਰਧਾਲੂਆਂ ਦਾ ਇਕ ਜਥਾ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਜਨਮ-ਅਸਥਾਨ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ (ਬਿਹਾਰ) ਅਤੇ ਆਲੇ-ਦੁਆਲੇ ਦੇ ਗੁਰੂਧਾਮਾਂ ਦੇ ਦਰਸ਼ਨਾਂ ਲਈ ਰੇਲਵੇ ਸਟੇਸ਼ਨ ਸਰਹਿੰਦ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ | ਇਸ ਜਥੇ ਦੀ ਅਗਵਾਈ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਮਾ. ਸਤਵੰਤ ਸਿੰਘ ਕਲੌੜ ਕਰ ਰਹੇ ਸਨ | ਸ਼ਰਧਾਲੂਆਂ ਦੇ ਜਥੇ ਵਲੋਂ ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਮੂਹਿਕ ਰੂਪ ਵਿਚ ਅਰਦਾਸ ਕੀਤੀ ਗਈ ਉਪਰੰਤ ਇਹ ਜਥਾ ਸ੍ਰੀ ਪਟਨਾ ਸਾਹਿਬ ਬਿਹਾਰ ਲਈ ਰੇਲਵੇ ਸਟੇਸ਼ਨ ਸਰਹਿੰਦ ਤੋਂ ਰੇਲਗੱਡੀ ਰਾਹੀਂ ਰਵਾਨਾ ਹੋਇਆ | ਇਸ ਮੌਕੇ ਮਾਸਟਰ ਸਤਵੰਤ ਸਿੰਘ ਨੇ ਦੱਸਿਆ ਕਿ ਧਾਰਮਿਕ ਯਾਤਰਾ ਦੌਰਾਨ ਜਥੇ 'ਚ ਸ਼ਾਮਿਲ ਸੰਗਤਾਂ ਨੂੰ ਤਖ਼ਤ ਸ੍ਰੀ ਹਰਮਿੰਦਰ ਸਾਹਿਬ ਅਤੇ ਆਲੇ-ਦੁਆਲੇ ਦੇ ਗੁਰਦੁਆਰਿਆਂ ਦੇ ਦਰਸ਼ਨ ਦੀਦਾਰੇ ਕਰਵਾਏ ਜਾਣਗੇ | ਉੱਥੇ ਹੀ ਇਸ ਮਹਾਨ ਵਿਦਵਾਨ ਵਲੋਂ ਸਿੱਖ ਕੌਮ ਲਈ ਵੱਖ-ਵੱਖ ਖੇਤਰਾਂ ਵਿਚ ਕੀਤੀਆਂ ਗਈਆਂ ਸੇਵਾਵਾਂ 'ਤੇ ਵੀ ਚਾਨਣਾ ਪਾਇਆ ਜਾਵੇਗਾ ਅਤੇ ਮੁਫ਼ਤ ਲਿਟਰੇਚਰ ਵੰਡਿਆ ਜਾਵੇਗਾ | ਇਸ ਜਥੇ ਵਿਚ ਮਾ. ਸਤਵੰਤ ਸਿੰਘ ਕਲੌੜ, ਜੋਗਿੰਦਰ ਸਿੰਘ ਪੰਛੀ ਪ੍ਰਧਾਨ ਭਾਰਤੀ ਘੱਟ ਗਿਣਤੀ ਤੇ ਦਲਿਤ ਫ਼ਰੰਟ, ਗੁਰਚਰਨ ਸਿੰਘ ਭੱਟਮਾਜਰਾ, ਕਰਨਵੀਰ ਸਿੰਘ ਕੈਨੇਡਾ, ਰੁਪਿੰਦਰ ਕੌਰ, ਸੁਰਜੀਤ ਕੌਰ, ਕੁਲਵੰਤ ਕੌਰ ਪਟਿਆਲਾ, ਰਾਜਵੰਤ ਕੌਰ ਭੱਟਮਾਜਰਾ ਵੀ ਸ਼ਾਮਿਲ ਸਨ |
ਪਿਛਲੀ ਖ਼ਬਰ ਬਜ਼ੁਰਗ ਔਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਝਪਟੀਆਂ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ ਨੂੰ ਹਰ ਮਨੁੱਖ ਤੱਕ ਪਹੁੰਚਾਉਣ ਦੀ ਲੋੜ-ਗਿਆਨੀ ਜਰਨੈਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।