20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

25 ਦੀ ਪੰਜਾਬ ਬਚਾਓ ਰੈਲੀ ਨੂੰ ਕਾਮਯਾਬ ਕਰਨ ਲਈ ਯੂਥ ਅਕਾਲੀ ਦਲ ਅਹਿਮ ਭੂਮਿਕਾ ਨਿਭਾਏਗਾ- ਕਮਲਜੀਤ ਗਿੱਲ

ਅਜੀਤ ਡੈਸਕ 08-03-2026
ਅਮਲੋਹ, 7 ਮਾਰਚ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਅਮਲੋਹ ਅੰਦਰ 25 ਮਾਰਚ ਨੂੰ ਕੀਤੀ ਜਾਣ ਵਾਲੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਹੈ | ਇਸ ਸਬੰਧੀ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ | ਜਾਣਕਾਰੀ ਦਿੰਦਿਆਂ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਲਗਾਤਾਰ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸ਼ਿਰਕਤ ਕਰੇਗੀ ਅਤੇ ਆਪਣੇ ਵਿਚਾਰਾਂ ਨਾਲ ਸੰਬੋਧਨ ਕਰੇਗੀ | ਸ. ਗਿੱਲ ਨੇ ਕਿਹਾ ਕਿ ਯੂਥ ਅਕਾਲੀ ਦਲ ਇਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ | ਉਨ੍ਹਾਂ ਪਾਰਟੀ ਦੇ ਨੌਜਵਾਨਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ 25 ਮਾਰਚ ਨੂੰ ਹੋਣ ਵਾਲੀ ਪੰਜਾਬ ਬਚਾਓ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚ ਕੇ ਇਸ ਨੂੰ ਸਫਲ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ |
ਪਿਛਲੀ ਖ਼ਬਰ ਅਮਲੋਹ ਸ਼ਹਿਰ ਦੇ ਰਿਹਾਇਸ਼ੀ ਇਲਾਕੇ ਨੇੜੇ ਲੱਗਦੇ ਕੂੜੇ ਦੇ ਢੇਰ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਅਮਲੋਹ ਸ਼ਹਿਰ ਦੇ ਰਿਹਾਇਸ਼ੀ ਇਲਾਕੇ ਨੇੜੇ ਲੱਗਦੇ ਕੂੜੇ ਦੇ ਢੇਰ ਕਾਰਨ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।