21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਵਿਧਾਇਕ ਰਾਏ ਨੇ 23 ਕਰੋੜ 70 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਸਾਥੀਆਂ ਸਮੇਤ ਸਰਹਿੰਦ ਚੁੰਨੀ ਰੋਡ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣ ਸਮੇਂ ਦਿਖਾਈ ਦਿੰਦੇ ਹੋਏ | ਤਸਵੀਰ: ਕਰਨ <br/> 08-03-2026
ਫ਼ਤਹਿਗੜ੍ਹ ਸਾਹਿਬ, 7 ਮਾਰਚ (ਮਨਪ੍ਰੀਤ ਸਿੰਘ)-ਵਿਧਾਇਕ ਲਖਵੀਰ ਸਿੰਘ ਰਾਏ ਨੇ ਕਰੀਬ 23.70 ਲੱਖ ਰੁਪਏ ਦੀ ਲਾਗਤ ਨਾਲ 23 ਕਿੱਲੋਮੀਟਰ ਲੰਬੀ ਬਣਨ ਵਾਲੀ ਚੁੰਨੀ, ਸਰਹਿੰਦ ਰੋਡ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ | ਇਸ ਸੜਕ ਦੇ ਨਵੀਨੀਕਰਨ ਨਾਲ ਜਿੱਥੇ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ, ਉੱਥੇ ਮੋਹਾਲੀ ਚੰਡੀਗੜ੍ਹ ਤੱਕ ਜਾਣ ਵਾਲੇ ਲੋਕ ਹੋਰ ਵਧੇਰੇ ਸੁਖਾਵੇਂ ਮਾਹੌਲ ਵਿਚ ਸਫ਼ਰ ਦਾ ਅਨੰਦ ਮਾਣ ਸਕਣਗੇ | ਵਿਧਾਇਕ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਦੇ ਵਿਕਾਸ ਲਈ ਬਿਨਾਂ ਕਿਸੇ ਵਿਤਕਰੇ ਤੋਂ ਫ਼ੰਡ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਨਾਲ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ | ਉਨ੍ਹਾਂ ਕਿਹਾ ਇਨ੍ਹਾਂ ਕਾਰਜਾਂ ਨਾਲ ਨਾ ਸਿਰਫ ਟ੍ਰੈਫ਼ਿਕ ਪ੍ਰਬੰਧਨ ਸੁਧਰੇਗਾ, ਸਗੋਂ ਇਲਾਕੇ ਦੀ ਸੂਰਤ ਵੀ ਨਿੱਖਰੇਗੀ | ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਾਰੇ ਵਿਕਾਸ ਕਾਰਜ ਮਿਆਰੀ ਤਰੀਕੇ ਨਾਲ ਸਮੇਂ ਸਿਰ ਮੁਕੰਮਲ ਕਰਵਾਏ ਜਾਣ | ਵਿਧਾਇਕ ਰਾਏ ਨੇ ਹਲਕੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਦਰਸ਼ੀ ਪ੍ਰਸ਼ਾਸਨ ਅਤੇ ਤੇਜ਼ ਗਤੀ ਨਾਲ ਵਿਕਾਸ ਕਾਰਜ ਜਾਰੀ ਰਹਿਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ 'ਆਪ' ਆਗੂ ਕੰਵਰਵੀਰ ਸਿੰਘ ਰਾਏ, ਸਰਪੰਚ ਕੁਲਵਿੰਦਰ ਸਿੰਘ ਡੇਰਾ, ਰਮੇਸ਼ ਕੁਮਾਰ ਸੋਨੂੰ, ਸੁਸਾਇਟੀ ਪ੍ਰਧਾਨ ਗੁਰਵੀਰ ਸਿੰਘ ਜੱਲ੍ਹਾ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਮਰਿੰਦਰ ਸਿੰਘ ਮੰਡੋਫਲ, ਯੂਥ ਦੇ ਪ੍ਰਧਾਨ ਦਿਲਪ੍ਰੀਤ ਭੱਟੀ, ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਸਤਵੀਰ ਸਿੰਘ ਜੱਲ੍ਹਾ, ਬੰਟੀ ਸੈਣੀ, ਹਿਤੇਸ਼ ਉੱਪਲ, ਹਰਮੇਸ਼ ਪੂਣੀਆਂ, ਵਿਕਰਮ ਸਿੰਘ
ਪਿਛਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ 25 ਦੀ ਪੰਜਾਬ ਬਚਾਓ ਰੈਲੀ ਨੂੰ ਕਾਮਯਾਬ ਕਰਨ ਲਈ ਯੂਥ ਅਕਾਲੀ ਦਲ ਅਹਿਮ ਭੂਮਿਕਾ ਨਿਭਾਏਗਾ- ਕਮਲਜੀਤ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।