21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀ ਲੋਕ ਹਿਤੈਸ਼ੀ-ਲਿਬੜਾ

ਅਜੀਤ ਡੈਸਕ 08-03-2026
ਫ਼ਤਹਿਗੜ੍ਹ ਸਾਹਿਬ, 7 ਮਾਰਚ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ | ਜਿਸ ਦੁਆਰਾ ਜਿੱਥੇ ਸੂਬੇ ਦੇ ਵਿਕਾਸ ਕਾਰਜਾਂ ਨੂੰ ਵੱਡੇ ਪੱਧਰ 'ਤੇ ਤਰਜੀਹ ਦਿੱਤੀ ਜਾ ਰਹੀ ਹੈ, ਉੱਥੇ ਹੀ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਪਹਿਲ ਦੇ ਆਧਾਰ 'ਤੇ ਦਿੱਤਾ ਜਾ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਚੇਅਰਮੈਨ ਲਿਬੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਇਕ-ਇਕ ਕਰ ਪੂਰਾ ਕੀਤਾ ਗਿਆ ਹੈ ਤੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ 'ਆਪ' ਦੀ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਭਿ੍ਸ਼ਟਾਚਾਰ ਰਹਿਤ ਸਰਕਾਰ ਤੋਂ ਇਲਾਵਾ ਬੱਚਿਆਂ ਨੂੰ ਆਧੁਨਿਕ ਸਿੱਖਿਆ, ਕਿਸਾਨਾਂ ਨੂੰ ਸਿੰਚਾਈ ਦੀ ਸਹੂਲਤ, ਮੁਫ਼ਤ ਬਿਜਲੀ ਦੀ ਸਹੂਲਤ ਤੇ ਹੁਣ 10 ਲੱਖ ਰੁਪਏ ਦੀ ਸਿਹਤ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦਾ ਸੂਬੇ ਦੇ ਲੋਕ ਵੱਡੇ ਪੱਧਰ 'ਤੇ ਲਾਭ ਲੈ ਰਹੇ ਹਨ ਤੇ ਉਨ੍ਹਾਂ 'ਚ ਸਰਕਾਰ ਪ੍ਰਤੀ ਖ਼ੁਸ਼ੀ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਇੱਥੇ ਹੀ ਬੱਸ ਨਹੀਂ, 'ਆਪ' ਸਰਕਾਰ ਸੂਬੇ ਦੀ ਨੌਜਵਾਨੀ ਪ੍ਰਤੀ ਵੀ ਸੁਹਿਰਦ ਹੈ, ਜਿਸ ਦੁਆਰਾ ਪਿੰਡਾਂ 'ਚ ਪਾਰਕਾਂ ਦੇ ਨਿਰਮਾਣ ਤੋਂ ਇਲਾਵਾ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਹੁਣ ਤੱਕ ਸਰਕਾਰ ਦੁਆਰਾ 70 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ ਤੇ ਇਸ ਬਜਟ ਸੈਸ਼ਨ 'ਚ ਸੂਬੇ ਦੇ ਲੋਕਾਂ ਦਾ ਹਿਤੈਸ਼ੀ ਬਜਟ ਵੀ ਲਿਆਂਦਾ ਜਾ ਰਿਹਾ ਹੈ |
ਪਿਛਲੀ ਖ਼ਬਰ ਸਿਹਤਮੰਦ ਨਾਗਰਿਕ ਹੀ ਨਰੋਏ ਸਮਾਜ ਦੀ ਸਿਰਜਣਾ ਕਰ ਸਕਦੇ ਹਨ-ਭੁੱਟਾ ਅਗਲੀ ਖ਼ਬਰ ਅਮਰੀਕਾ ਕੋਲ ਭਾਰਤ ਦੇ ਹੱਕਾਂ ਨੂੰ ਗਿਰਵੀ ਰੱਖ ਮੋਦੀ ਸਰਕਾਰ ਨੇ ਦੇਸ਼ ਦੇ ਲੋਕਾਂ ਦੀ ਜ਼ਿੰਦਗੀ ਦਾ ਕੀਤਾ ਸੌਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।