21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸਾਬਕਾ ਵਿਧਾਇਕ ਨਾਗਰਾ ਦੀ ਅਗਵਾਈ 'ਚ ਹੋਇਆ ਹਲਕੇ ਦਾ ਵਿਕਾਸ-ਕਾਂਗਰਸੀ ਆਗੂ

ਸੀਨੀਅਰ ਕਾਂਗਰਸੀ ਆਗੂ ਗੱਲਬਾਤ ਕਰਦੇ ਹੋਏ | ਤਸਵੀਰ: ਨਿਰਭੈ ਸਿੰਘ <br/> 09-03-2026
ਜਖਵਾਲੀ, 8 ਮਾਰਚ (ਨਿਰਭੈ ਸਿੰਘ)- ਕਾਂਗਰਸ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਵਿਚ ਹਲਕੇ ਦਾ ਬਹੁਤ ਜ਼ਿਆਦਾ ਵਿਕਾਸ ਹੋਇਆ ਤੇ ਅੱਜ ਵੀ ਨਾਗਰਾ ਦੁਆਰਾ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਲੋਕ ਯਾਦ ਕਰ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਗਰਸ਼ ਪਾਰਟੀ ਦੇ ਸੀਨੀਅਰ ਆਗੂਆਂ ਨੇ ਪੈੱ੍ਰਸ ਨੂੰ ਸੰਬੋਧਨ ਕਰਦੇ ਹੋਏ ਕੀਤਾ ਤੇ ਕਿਹਾ ਕਿ ਲੋਕ ਨਾਗਰਾ ਨੂੰ ਦੁਬਾਰਾ ਵਿਧਾਇਕ ਤੇ ਕਾਂਗਰਸ ਸਰਕਾਰ ਬਣਾਉਣ ਲਈ ਕਾਹਲੇ ਹਨ | ਉਨ੍ਹਾਂ ਕਿਹਾ ਕਿ ਜਦੋਂ ਦੀ 'ਆਪ' ਦੀ ਸਰਕਾਰ ਬਣੀ ਹੈ, ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ | ਇਸ ਮੌਕੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਕਾਲਾ ਸੇਖੂਪੁਰ ਮੰਡਲ ਪ੍ਰਧਾਨ ਮੂਲੇਪੁਰ, ਹਰਿੰਦਰ ਸਿੰਘ ਮੂਲੇਪੁਰ ਸਾਬਕਾ ਸਰਪੰਚ, ਅਵਤਾਰ ਸਿੰਘ ਅਮਰਗੜ੍ਹ ਸਾਬਕਾ ਸਰਪੰਚ, ਰਣਜੀਤ ਸਿੰਘ ਜਾਗੋ ਸਕੱਤਰ ਬਲਾਕ ਕਾਂਗਰਸ, ਮਨਪ੍ਰੀਤ ਸਿੰਘ ਮਨੀ ਕੋਟਲਾ ਜੱਟਾ, ਸੁਰਮੁੱਖ ਸਿੰਘ ਹੱਲੋਤਾਲੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਬ੍ਰਾਹਮਣ ਸਭਾ ਸਰਹਿੰਦ ਵਲੋਂ ਧਾਰਮਿਕ ਯਾਤਰਾ ਰਵਾਨਾ ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਮਾਘੀ ਮੈਮੋਰੀਅਲ ਕਾਲਜ 'ਚ 'ਕੈਰੀਅਰ ਟਾਕ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।