22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਰਾਮਗੜ੍ਹੀਆ ਵੈੱਲਫੇਅਰ ਫੈਡਰੇਸ਼ਨ ਵਲੋਂ 23 ਨੂੰ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾਵੇਗਾ-ਪ੍ਰਧਾਨ ਰਾਮਗੜ੍ਹੀਆ

ਰਾਮਗੜ੍ਹੀਆ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਜਤਿੰਦਰ ਸਿੰਘ ਰਾਮਗੜ੍ਹੀਆ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਜਾਣਕਾਰੀ ਦੇਣ ਸਮੇਂ ਨਾਲ ਮੈਂਬਰਾਨ | ਤਸਵੀਰ: ਕੇਵਲ ਸਿੰਘ <br/> 09-03-2026
ਅਮਲੋਹ, 8 ਮਾਰਚ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਰਾਮਗੜ੍ਹੀਆ ਵੈੱਲਫੇਅਰ ਫੈਡਰੇਸ਼ਨ ਪੰਜਾਬ ਵਲੋਂ ਪ੍ਰਧਾਨ ਜਤਿੰਦਰ ਸਿੰਘ ਰਾਮਗੜ੍ਹੀਆ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ | ਮੀਟਿੰਗ ਦੌਰਾਨ ਸਮਾਜਿਕ ਸੇਵਾਵਾਂ ਨਾਲ ਜੁੜੇ ਕਈ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਰਾਮਗੜ੍ਹੀਆ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ 23 ਮਾਰਚ ਨੂੰ ਇਕ ਵਿਸ਼ਾਲ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਗੁਰਦੁਆਰਾ ਸਾਹਿਬ ਰਾਮਗੜ੍ਹੀਆ ਅਮਲੋਹ ਵਿਖੇ ਲਗਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਕੈਂਪ ਵਿਚ ਸ਼ੰਕਰਾ ਅੱਖਾਂ ਦੇ ਹਸਪਤਾਲ ਲੁਧਿਆਣਾ ਦੀ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰੇਗੀ | ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਲੈਂਜ਼ ਵੀ ਪਾਏ ਜਾਣਗੇ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਕੈਂਪ ਨੂੰ ਸਫਲ ਬਣਾਉਣ ਲਈ ਮੈਂਬਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਪ੍ਰਧਾਨ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਕੈਂਪ ਦਾ ਲਾਭ ਲੈਣ | ਇਸ ਮੌਕੇ ਡਾ. ਅਮਰਜੀਤ ਸਿੰਘ, ਸਰਪ੍ਰਸਤ ਪਰਮਜੀਤ ਸਿੰਘ ਗੋਲੂ, ਹਰਮੇਸ਼ ਸਿੰਘ, ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ, ਮੀਤ ਪ੍ਰਧਾਨ ਰਜਿੰਦਰ ਸਿੰਘ ਬੱਬੀ, ਜਨਰਲ ਸੈਕਟਰੀ ਕੁਲਵਿੰਦਰ ਸਿੰਘ, ਖ਼ਜ਼ਾਨਚੀ ਜਗਦੀਸ਼ ਸਿੰਘ ਲੋਟੇ, ਸਕੱਤਰ ਜਗਤਾਰ ਸਿੰਘ ਸੋਨੀ, ਪ੍ਰਚਾਰ ਸਕੱਤਰ ਗਗਨ ਰੂਪ ਰਾਏ, ਸਲਾਹਕਾਰ ਲਵਪ੍ਰੀਤ ਸਿੰਘ ਐਮ.ਸੀ., ਭਗਵਾਨ ਦਾਸ ਮਾਜਰੀ, ਨਵੀਨ ਕੁਮਾਰ ਨੀਟੀ, ਕਰਮਜੀਤ ਸਿੰਘ ਬੋਬੀ, ਅਵਤਾਰ ਸਿੰਘ, ਗੁਰਜੰਟ ਸਿੰਘ, ਸੁਖਬੀਰ ਸਿੰਘ, ਗੁਰਤੇਜ ਸਿੰਘ, ਪ੍ਰਗਟ ਚੰਨ, ਗੁਰਦੀਪ ਸਿੰਘ ਬੰਟੀ, ਜਸਵੀਰ ਸਿੰਘ, ਗੁਰਜੀਤ ਸਿੰਘ, ਕੁਲਦੀਪ ਸਿੰਘ ਬੋਬੀ, ਦਵਿੰਦਰ ਸਿੰਘ, ਪ੍ਰੀਤ ਕੈਨੇਡਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਬਜਟ 'ਚ ਸ਼ੈਲਰ ਸਨਅਤ ਦੀ ਕੀਤੀ ਅਣਦੇਖੀ ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦਾ ਸ਼ਹਿਰ ਦੇ ਆਗੂਆਂ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।