20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਹਾਅ ਦਾ ਨਾਅਰਾ ਚੇਤਨਾ ਮੰਚ ਨੇ ਮਨਾਇਆ ਅੰਤਰ ਰਾਸ਼ਟਰੀ ਮਹਿਲਾ ਦਿਵਸ

ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਔਰਤਾਂ ਦਾ ਰਾਣੀ ਝਾਂਸੀ ਅਵਾਰਡ ਨਾਲ ਸਨਮਾਨ ਕਰਨ ਤੋੋਂ ਬਾਅਦ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਦਾ ਸਨਮਾਨ ਕਰਦੇ ਹੋਏ | ਅਜੀਤ ਤਸਵੀਰ <br/> 10-03-2026
ਫ਼ਤਹਿਗੜ੍ਹ ਸਾਹਿਬ, 9 ਮਾਰਚ (ਬਲਜਿੰਦਰ ਸਿੰਘ)-ਹਾਅ ਦਾ ਨਾਅਰਾ ਚੇਤਨਾ ਮੰਚ ਵਲੋਂ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਹੇਠ ਗੁਰਦੁਆਰਾ ਰਮਾਣਾ ਸਾਹਿਬ ਪਿੰਡ ਹੰਸਾਲੀ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਸਮਾਗਮ ਵਿਚ ਸਾਬਕਾ ਸੰਸਦ ਮੈਂਬਰ ਤੇ ਸੀਨੀਅਰ ਭਾਜਪਾ ਆਗੂ ਜਗਮੀਤ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਅਤੇ ਉਨ੍ਹਾਂ ਸਮਾਜਿਕ, ਧਾਰਮਿਕ ਸਮੇਤ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾਵਾਂ ਨੂੰ ਰਾਣੀ ਝਾਂਸੀ ਐਵਾਰਡ ਨਾਲ ਸਨਮਾਨਿਤ ਕੀਤਾ | ਇਸ ਮੌਕੇ ਡਾ. ਹਰਬੰਸ ਲਾਲ ਅਤੇ ਵੀਰੇਸ਼ ਸਾਂਡਿਲਿਆ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ 'ਆਪ' ਸਰਕਾਰ ਨੇ ਚੋਣਾਂ ਦੌਰਾਨ ਸਾਰੀਆਂ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਦੇਣ ਦਾ ਵਾਅਦਾ 4 ਸਾਲ ਬਾਅਦ ਪੂਰਾ ਕਰਨ ਦਾ ਡਰਾਮਾ ਰਚਦੇ ਹੋਏ ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਔਰਤਾਂ ਦਾ ਮਜ਼ਾਕ ਉਡਾਇਆ ਹੈ | ਕਿਉਂਕਿ ਸਰਕਾਰ ਨੇ ਪਿਛਲੇ 4 ਸਾਲਾਂ ਦੇ ਬਣਦੇ 48 ਹਜ਼ਾਰ ਰੁਪਏ ਦੇਣ ਬਾਰੇ ਸਪੱਸ਼ਟ ਕਰਨ ਦੀ ਬਜਾਏ ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਲਈ ਵੀ ਕੈਟਾਗਰੀਆਂ ਨਿਸ਼ਚਿਤ ਕਰ ਦਿੱਤੀਆਂ ਹਨ | ਜੋ ਔਰਤਾਂ ਨਾਲ ਚਿੱਟੇ ਦਿਨ ਧੋਖਾ ਹੈ | ਇਸ ਮੌਕੇ ਸ. ਬਰਾੜ ਨੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਸਮੁੱਚੇ ਵਰਗਾਂ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾਈ ਜਾਵੇ ਤਾਂ ਜੋ ਔਰਤਾਂ ਦੇ ਹਿਤਾਂ ਦੇ ਹਰ ਖੇਤਰ ਦੀ ਰਾਖੀ ਕਰਕੇ ਉਨ੍ਹਾਂ ਨੂੰ ਵੱਡੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ | ਇਸ ਸਮਾਗਮ ਵਿਚ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਅਤੇ ਗੁਰਦੁਆਰਾ ਰਮਾਣਾ ਸਾਹਿਬ ਦੇ ਪ੍ਰਬੰਧਕਾਂ ਨੇ ਵੀ ਸ਼ਮੂਲੀਅਤ ਕੀਤੀ | ਇਸ ਮੌਕੇ ਆਰ.ਐਸ.ਐਸ ਦੇ ਪ੍ਰਚਾਰਕ ਸਾਹਿਬ ਦੱਤਾ, ਮਹਿਲਾ ਆਗੂ ਕਿਰਨ ਸ਼ਰਮਾ, ਗਾਇਕਾ ਪਰਮਜੀਤ ਕੌਰ, ਰਿੰਪੀ, ਹਰਜੀਤ ਕੌਰ ਰਾਣੀ, ਮਨਜੀਤ ਕੌਰ, ਪਰਵਿੰਦਰ ਕੌਰ, ਪ੍ਰਕਾਸ਼ ਕੌਰ, ਜਸਵੀਰ ਕੌਰ ਖੰਨਾ, ਜਸਪ੍ਰੀਤ ਕੌਰ ਖੇੜਾ, ਹਰਿੰਦਰ ਸਿੰਘ ਹੰਸਾਲੀ, ਕਰਮਜੀਤ ਕੌਰ, ਸਟੇਟ ਅਵਾਰਡੀ ਨੌਰੰਗ ਸਿੰਘ, ਪਰਮਜੀਤ ਸਿੰਘ, ਸੁਰਿੰਦਰ ਸਿੰਘ ਖੇੜਾ, ਅਵਤਾਰ ਸਿੰਘ, ਸਾਧੂ ਰਾਮ ਭੱਟਮਾਜਰਾ, ਹਰਜੀਤ ਕੌਰ, ਕਰਮ ਸਿੰਘ ਮੈੜਾਂ, ਗੁਰਮੀਤ ਸਿੰਘ ਹੰਸਾਲੀ, ਗੁਰਦੇਵ ਸਿੰਘ ਡੇਰਾ ਮੀਰਾਂ, ਪਰਮਿੰਦਰ ਸਿੰਘ, ਸਰੂਪ ਸਿੰਘ ਦਾਦੂ ਮਾਜਰਾ, ਮਨਜੀਤ ਕੌਰ ਮੱਠੀ, ਇੰਦਰਜੀਤ ਕੌਰ, ਰਣਧੀਰ ਸਿੰਘ, ਬੀ.ਐਸ. ਸ਼ੁਕਲਾ, ਚਰਨ ਸਿੰਘ ਮੈਣ ਮਾਜਰੀ, ਬਲਜਿੰਦਰ ਸਿੰਘ, ਤਰਲੋਚਨ ਸਿੰਘ, ਗੁਰਨਾਮ ਸਿੰਘ, ਗੁਰਦੀਪ ਸਿੰਘ, ਸਰਬਜੀਤ ਕੌਰ, ਗੁਰਮੇਲ ਕੌਰ, ਸੰਦੀਪ ਕੌਰ ਮਕਾਰੋਂਪੁਰ, ਰਾਜੀਵ ਸ਼ਰਮਾ, ਈਸ਼ਰ ਸਿੰਘ, ਲਖਬੀਰ ਸਿੰਘ ਚੀਮਾ, ਨਰਿੰਦਰ ਸਿੰਘ, ਸੰਦੀਪ ਸਿੰਘ ਲਵਲੀ, ਦਰਸ਼ਨ ਸਿੰਘ ਕੋਟਲਾ ਬਜਵਾੜਾ, ਮੇਜਰ ਸਿੰਘ ਡੂਮਛੇੜੀ, ਸੁਰਜੀਤ ਕੁਮਾਰ, ਬਲਜੀਤ ਸਿੰਘ, ਸਰਬਜੀਤ ਸਿੰਘ, ਸ਼ਾਮ ਲਾਲ ਨਰੂਲਾ, ਛੱਜੂ ਰਾਮ, ਵਿਨੋਦ ਰਾਣਾ, ਦੀਪਕ, ਬਿਕਰਮਜੀਤ ਸਿੰਘ ਰਾਣਾ, ਗੁਰਦੀਪ ਸਿੰਘ ਅਤੇ ਗੁਰਦੇਵ ਸਿੰਘ ਭਾਗਨਪੁਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਲਾਈਫ਼ ਕੇਅਰ ਚੈਰੀਟੇਬਲ ਹਸਪਤਾਲ ਖਮਾਣੋਂ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ ਅਗਲੀ ਖ਼ਬਰ ਵਿਧਾਇਕ ਸਾਬ ਮੈਚ ਦਾ ਅਨੰਦ ਮਾਣਦੇ ਰਹੇ, ਦੂਜੇ ਪਾਸੇ ਜਾਮ ਕਾਰਨ ਰਾਹਗੀਰ ਤੇ ਵਾਹਨ ਚਾਲਕ ਹੋਏ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।