20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅਮਲੋਹ ਡਿਸਟ੍ਰੀਬਿਊਟਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਅਜੀਤ ਡੈਸਕ 10-03-2026
ਅਮਲੋਹ, 9 ਮਾਰਚ (ਕੇਵਲ ਸਿੰਘ)-ਅਮਲੋਹ ਡਿਸਟ੍ਰੀਬਿਊਟਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਅਸ਼ੀਸ਼ ਜਿੰਦਲ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ | ਇਸ ਮੀਟਿੰਗ ਵਿਚ ਪਟਿਆਲਾ ਜੋਨ ਦੇ ਵੱਖ-ਵੱਖ ਸ਼ਹਿਰਾਂ ਤੋਂ ਆਏ ਆਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਡਿਸਟ੍ਰੀਬਿਊਟਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਦੇ ਹੱਲ ਲਈ ਸੁਝਾਅ ਦਿੱਤੇ ਗਏ | ਮੈਂਬਰਾਂ ਨੇ ਕਾਰੋਬਾਰ ਨਾਲ ਸਬੰਧਿਤ ਮਸਲਿਆਂ ਅਤੇ ਮਾਰਕੀਟ ਦੀਆਂ ਚੁਨੌਤੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ 'ਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨ 'ਤੇ ਜ਼ੋਰ ਦਿੱਤਾ ਗਿਆ | ਪ੍ਰਧਾਨ ਜਿੰਦਲ ਨੇ ਕਿਹਾ ਕਿ ਐਸੋਸੀਏਸ਼ਨ ਹਮੇਸ਼ਾ ਮੈਂਬਰਾਂ ਦੇ ਹੱਕਾਂ ਅਤੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਰਹੇਗੀ | ਇਸ ਮੌਕੇ ਸੁਸ਼ੀਲ ਬਾਂਸਲ, ਰਿਸ਼ੀ ਅਰੋੜਾ, ਸ਼ੈਂਕੀ ਗੁਪਤਾ, ਯੋਗੇਸ਼ ਖੁੱਲਰ, ਅੰਕੁਰ ਕਰਕਰਾ, ਪਵਨ ਜਿੰਦਲ, ਲੱਕੀ ਭੱਦਲਥੂਹਾ, ਅਸ਼ੋਕ ਸ਼ਾਹੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਸਾਰਥਕ ਫਾਊਾਡੇਸ਼ਨ ਨੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਇਆ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।