20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਕਿਸਾਨ ਜਾਗਰੂਕਤਾ ਯਾਤਰਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ

ਅਜੀਤ ਡੈਸਕ 10-03-2026
ਫ਼ਤਹਿਗੜ੍ਹ ਸਾਹਿਬ, 9 ਮਾਰਚ (ਬਲਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਵਲੋਂ ਕੇਂਦਰ ਸਰਕਾਰ ਦੀਆਂ ਕਿਸਾਨ ਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ 5 ਫਰਵਰੀ ਤੋਂ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਸ਼ੁਰੂ ਕੀਤੀ ਗਈ ਕਿਸਾਨ ਜਾਗਰੂਕਤਾ ਯਾਤਰਾ ਵੱਖ-ਵੱਖ ਸੂਬਿਆਂ 'ਚੋਂ ਹੁੰਦੀ ਹੋਈ ਬੀਤੀ ਰਾਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਪਹੁੰਚੀ | ਜਿਸ ਦੌਰਾਨ ਕਿਸਾਨ ਆਗੂਆਂ ਵਲੋਂ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਇਹ ਕਿਸਾਨ ਜਾਗਰੂਕਤਾ ਯਾਤਰਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਰਾਤ ਦਾ ਠਹਿਰਾਓ ਕਰਨ ਮਗਰੋਂ ਅੱਜ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਈ | ਯਾਤਰਾ ਦੌਰਾਨ ਕਿਸਾਨਾਂ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਇਕਜੁੱਟ ਹੋਣ ਅਤੇ ਆਪਣੇ ਹੱਕਾਂ ਲਈ ਜਾਗਰੂਕ ਹੋਣ ਦਾ ਸੰਦੇਸ਼ ਦਿੱਤਾ |
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਕਿਸਾਨ ਜਾਗਰੂਕਤਾ ਯਾਤਰਾ 12 ਮਾਰਚ ਨੂੰ ਕਸ਼ਮੀਰ ਪਹੁੰਚੇਗੀ | ਇਸ ਤੋਂ ਬਾਅਦ 19 ਮਾਰਚ ਨੂੰ ਦਿੱਲੀ ਦੇ ਰਾਮ ਲੀਲ੍ਹਾ ਗਰਾਊਾਡ ਵਿਖੇ ਲੱਖਾਂ ਕਿਸਾਨਾਂ ਦੀ ਹਾਜ਼ਰੀ ਵਿਚ ਇਸ ਯਾਤਰਾ ਦਾ ਸਮਾਪਨ ਕੀਤਾ ਜਾਵੇਗਾ | ਕਿਸਾਨ ਆਗੂਆਂ ਨੇ ਕਿਹਾ ਕਿ ਇਸ ਯਾਤਰਾ ਦਾ ਮੁੱਖ ਮਕਸਦ ਦੇਸ਼ ਭਰ ਦੇ ਕਿਸਾਨਾਂ ਨੂੰ ਇਕ ਮੰਚ 'ਤੇ ਇਕੱਠਾ ਕਰਨਾ ਅਤੇ ਕਿਸਾਨੀ ਨਾਲ ਜੁੜੇ ਮੁੱਦਿਆਂ ਬਾਰੇ ਜਾਗਰੂਕਤਾ ਫੈਲਾਉਣਾ ਹੈ | ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਬੀਤੇ ਕੱਲ੍ਹ ਪੇਸ਼ ਕੀਤੇ ਗਏ ਬਜਟ ਵਿਚ ਕਿਸਾਨਾਂ ਲਈ ਕੋਈ ਵੱਡੀ ਰਾਹਤ ਜਾਂ ਯੋਜਨਾ ਸ਼ਾਮਿਲ ਨਹੀਂ ਕੀਤੀ ਗਈ, ਜਿਸ ਕਾਰਨ ਕਿਸਾਨ ਵਰਗ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ ਅਤੇ ਖੇਤੀਬਾੜੀ ਨੂੰ ਬਚਾਉਣ ਲਈ ਢੁੱਕਵੇਂ ਕਦਮ ਚੁੱਕੇ ਜਾਣ | ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਹਾਜ਼ਰ ਸਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਨਾਮ ਸਿੰਘ ਬਹਿਰੂ, ਹਰਿਆਣਾ ਤੋਂ ਅਭੀਮਨਿਊ ਕੋਹਾੜ, ਗੁਰਦਾਸ ਸਿੰਘ ਅੱਟਾ ਵਾਲੀ, ਹਰਸ਼ਦੀਪ ਸਿੰਘ ਗਿੱਲ, ਰਾਜਸਥਾਨ ਤੋਂ ਇੰਦਰਜੀਤ ਸਿੰਘ ਪੰਨੀ ਵਾਲਾ, ਕੇਸਾ ਰਾਮ, ਉੱਤਰ ਪ੍ਰਦੇਸ਼ ਤੋਂ ਨਿਤਿਨ ਬਾਲਿਆਨ, ਰਾਜਵੀਰ ਸਿੰਘ, ਅਨਿਲ ਕਲਿਆਣ, ਸੌਨਵੀਰ ਚੌਧਰੀ ਅਤੇ ਮੱਧ ਪ੍ਰਦੇਸ਼ ਤੋਂ ਅਰੁਣ ਪਟੇਲ ਸੰਤੋਸ਼ ਨਾਗਰ ਸਮੇਤ ਪੰਜਾਬ ਦੇ ਆਗੂਆਂ ਵਿਚ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਖੋਜੇਮਾਜਰਾ, ਜਨਰਲ ਸਕੱਤਰ ਗੁਰਜੀਤ ਸਿੰਘ ਵਜੀਦਪੁਰ, ਪੈੱ੍ਰਸ ਸਕੱਤਰ ਅਵਤਾਰ ਸਿੰਘ ਡੰਘੇੜੀਆਂ, ਇਕਬਾਲ ਸਿੰਘ ਗੋਪਾਲੋਂ, ਮਨਦੀਪ ਸਿੰਘ ਸਾਦਕਪੁਰ, ਬਲਾਕ ਪ੍ਰਧਾਨ ਖੇੜਾ ਪ੍ਰਕਾਸ਼ ਸਿੰਘ ਬੱਬਲ, ਕਰਨੈਲ ਸਿੰਘ ਜਟਾਣਾ, ਕਿਰਪਾਲ ਸਿੰਘ ਬਦੇੇਸ਼ਾ, ਰਜਿੰਦਰ ਸਿੰਘ ਬੱਬੀ, ਚਤਰ ਸਿੰਘ, ਪ੍ਰੇਮ ਸਿੰਘ ਛੰਨਾ, ਬਲਪ੍ਰੀਤ ਸਿੰਘ ਅਬਦੁੱਲਾਪੁਰ, ਸਤਨਾਮ ਸਿੰਘ ਕੋਟਲਾ,
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਦੇਣ ਲਈ ਵਚਨਬੱਧ-ਉਪ ਮੰਡਲ ਇੰਜੀਨੀਅਰ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਦੇਣ ਲਈ ਵਚਨਬੱਧ-ਉਪ ਮੰਡਲ ਇੰਜੀਨੀਅਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।