18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਆਮ ਆਦਮੀ ਪਾਰਟੀ ਦੀ ਸਰਹਿੰਦ ਵਿਖੇ ਹੋਈ ਰੈਲੀ ਇਤਿਹਾਸਕ ਹੋ ਨਿੱਬੜੀ-ਚੇਅਰਮੈਨ ਰਸ਼ਪਿੰਦਰ ਰਾਜਾ

ਅਜੀਤ ਡੈਸਕ 31-03-2026
ਫ਼ਤਹਿਗੜ੍ਹ ਸਾਹਿਬ, 30 ਮਾਰਚ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ ਦਾਣਾ ਮੰਡੀ ਸਰਹਿੰਦ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਇਤਿਹਾਸਿਕ ਹੋ ਨਿੱਬੜੀ, ਜਿਸ 'ਚ ਹਲਕੇ ਦੇ ਲੋਕਾਂ ਦੁਆਰਾ ਵੱਡੀ ਗਿਣਤੀ 'ਚ ਸ਼ਮੂਲੀਅਤ ਕਰ ਇਕੱਠ ਦੇ ਸਾਰੇ ਰਿਕਾਰਡ ਤੋੜ ਦਿੱਤੇ ਗਏ ਅਤੇ ਲੋਕਾਂ ਨੇ 2027 ਦੀਆਂ ਚੋਣਾਂ 'ਚ ਮੁੜ 'ਆਪ' ਨੂੰ ਸੱਤਾ 'ਚ ਲਿਆਉਣ ਲਈ ਪੱਕੀ ਮੋਹਰ ਲਗਾ ਦਿੱਤੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ 'ਆਪ' ਦੀ ਰੈਲੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ 'ਆਪ' ਦੀਆਂ ਨੀਤੀਆਂ ਸਦਕਾ ਹੀ ਲੋਕਾਂ ਦੁਆਰਾ ਰੈਲੀ 'ਚ 'ਆਪ' ਮੁਹਾਰੇ ਹੀ ਸ਼ਮੂਲੀਅਤ ਕੀਤੀ ਗਈ ਤੇ ਹਲਕੇ ਦੇ ਪੰਚਾਂ, ਸਰਪੰਚਾਂ ਤੇ ਹੋਰ ਅਹੁਦੇਦਾਰਾਂ ਨੇ ਵੀ ਰੈਲੀ ਨੂੰ ਕਾਮਯਾਬ ਕਰਨ ਲਈ ਪੂਰਾ ਸਹਿਯੋਗ ਦਿੱਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਹਿਤਾਂ ਨਾਲ ਜੁੜੀ ਹੋਈ ਪਾਰਟੀ ਹੈ | ਜਿਸ ਦੁਆਰਾ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕੀਤਾ ਗਿਆ | ਜਿਸ ਸਦਕਾ ਸੂਬੇ ਦੇ ਲੋਕਾਂ ਚ ਖ਼ੁਸ਼ੀ ਦੀ ਲਹਿਰ ਹੈ |
ਪਿਛਲੀ ਖ਼ਬਰ ਗੁਰਮਤਿ ਸਮਾਗਮਾਂ ਦੇ 35ਵੇਂ ਦੀਵਾਨ 'ਚ ਪੰਥ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਲਗਵਾਈ ਹਾਜ਼ਰੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਤੇ ਪੰਜਾਬੀਆਂ ਦੇ ਹਿਤਾਂ ਦੀ ਪਹਿਰੇਦਾਰ-ਭੁੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।