ਫ਼ਤਹਿਗੜ੍ਹ ਸਾਹਿਬ, 1 ਅਪ੍ਰੈਲ (ਬਲਜਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅਹਿਮ ਇਕੱਤਰਤਾ ਜ਼ੋਨ ਨੰ 3 ਦੇ ਇੰਚਾਰਜ ਤੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਮਹਿਤੋਂ, ਬਲਜੀਤ ਸਿੰਘ ਸਲਾਣਾ ਜਨਰਲ ਸਕੱਤਰ ਤੇ ਇੰਚਾਰਜ ਹਲਕਾ ਨਾਭਾ, ਲੋਕ ਸਭਾ ਇੰਚਾਰਜ ਗੁਰਮੀਤ ਸਿੰਘ ਚੋਬਦਾਰਾਂ ਅਤੇ ਹਰਪ੍ਰੀਤ ਸਿੰਘ ਰਾਜੂ ਦੀ ਮੌਜੂਦਗੀ ਵਿਚ ਮਾਤਾ ਗੁਜਰੀ ਸਰਾਂ ਵਿਖੇ ਹੋਈ | ਜਿਸ ਵਿਚ ਜ਼ਿਲੇ੍ਹ ਦੀਆਂ ਤਿੰਨੋਂ ਵਿਧਾਨ ਸਭਾਵਾਂ ਦੀ ਲੀਡਰਸ਼ਿਪ ਨੇ ਭਾਗ ਲਿਆ | ਇਸ ਦੌਰਾਨ ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਤਿੰਦਰ ਸਿੰਘ ਬੱਬੂ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਅਣਥੱਕ ਮਿਹਨਤ ਨੂੰ ਦੇਖਦੇ ਹੋਏ ਦੂਜੀ ਵਾਰ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ | ਇਸ ਦੌਰਾਨ ਸਾਰੇ ਅਹੁਦੇਦਾਰਾਂ ਨੇ ਜ਼ਿਲ੍ਹਾ ਪ੍ਰਧਾਨ ਬਣਨ ਨੇ ਜਤਿੰਦਰ ਸਿੰਘ ਬੱਬੂ ਨੂੰ ਵਧਾਈ ਦਿੱਤੀ | ਇਸ ਮੌਕੇ ਬੱਬੂ ਨੇ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਉਨ੍ਹਾਂ ਪਹਿਲਾਂ ਵੀ ਪਾਰਟੀ ਲਈ ਸਮਰਪਿਤ ਸੇਵਾਵਾਂ ਨਿਭਾਈਆਂ ਹਨ ਅਤੇ ਭਵਿੱਖ ਵਿਚ ਹੋਰ ਵੀ ਉਤਸ਼ਾਹ ਨਾਲ ਇਸ ਜ਼ਿੰਮੇਵਾਰੀ ਨੂੰ ਨਿਭਾਇਆ ਜਾਵੇਗਾ | ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਪਾਰਟੀਆਂ ਦੇ ਗੁੰਮਰਾਹਕੁੰਨ ਪ੍ਰਚਾਰ ਤੇ ਮੁਫ਼ਤ ਸਕੀਮਾਂ ਦੇ ਝਾਂਸੇ ਵਿਚ ਨਾ ਆ ਕੇ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਬਸਪਾ ਦੇ ਹੱਕ ਵਿਚ ਫ਼ੈਸਲਾ ਦੇਣ ਤਾਂ ਜੋ ਪੰਜਾਬ ਨੂੰ ਪੂਰੀ ਇਮਾਨਦਾਰੀ ਨਾਲ ਵਿਕਾਸ ਦੀਆਂ ਲੀਹਾਂ 'ਤੇ ਤੋਰਿਆ ਜਾ ਸਕੇ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਮਾ. ਮੋਹਣ ਸਿੰਘ ਭੱਟਮਾਜਰਾ, ਰਾਜਿੰਦਰ ਸਿੰਘ ਨਸਰਾਲੀ, ਮਾ. ਨਾਹਰ ਸਿੰਘ, ਭੁਪਿੰਦਰ ਸਿੰਘ ਡਡਹੇੜੀ ਤੋਂ ਇਲਾਵਾ ਹੋਰ ਵਰਕਰ ਸਾਥੀਆਂ ਵੀ ਹਾਜ਼ਰ ਸਨ |