ਅਮਲੋਹ, 1 ਅਪ੍ਰੈਲ (ਕੇਵਲ ਸਿੰਘ)-ਆਮ ਆਦਮੀ ਪਾਰਟੀ ਹਲਕਾ ਅਮਲੋਹ ਦੇ ਆਗੂਆਂ ਵਲੋਂ ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ ਦੀ ਅਗਵਾਈ ਹੇਠ ਬਲਾਕ ਸੰਮਤੀ ਅਮਲੋਹ ਦੇ ਨਵਨਿਯੁਕਤ ਚੇਅਰਮੈਨ ਰਣਜੀਤ ਸਿੰਘ ਪਨਾਗ ਅਤੇ ਵਾਈਸ ਚੇਅਰਪਰਸਨ ਦੇ ਪਤੀ ਚਰਨਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਸਥਾਨਕ ਆਗੂ ਮੌਜੂਦ ਰਹੇ, ਜਿਨ੍ਹਾਂ ਵਲੋਂ ਨਵੀਂ ਟੀਮ ਨੂੰ ਵਧਾਈ ਦਿੱਤੀ ਗਈ | ਇਸ ਸਮਾਗਮ ਵਿਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਅਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਨਵਨਿਯੁਕਤ ਚੇਅਰਮੈਨ ਪਿੰਡਾਂ ਦੇ ਵਿਕਾਸ ਲਈ ਅਹਿਮ ਭੂਮਿਕਾ ਨਿਭਾਉਣਗੇ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉੱਤਰਨਗੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸ ਮੌਕੇ ਚੇਅਰਮੈਨ ਪਨਾਗ ਨੇ ਵਿਧਾਇਕ ਬੜਿੰਗ, ਇਕਬਾਲ ਰਾਏ ਅਤੇ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲਿਆ ਇਹ ਸਨਮਾਨ ਹਮੇਸ਼ਾ ਯਾਦ ਰਹੇਗਾ ਅਤੇ ਉਹ ਪੂਰੀ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ | ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਉਂਕਾਰ ਚੌਹਾਨ, ਦੀਪਕ ਮਲਹੋਤਰਾ, ਕੁਲਜੀਤ ਸਿੰਘ ਧਨੋਆ, ਲਖਵੀਰ ਸਿੰਘ ਧਨੋਆ, ਪ੍ਰਧਾਨ ਯਾਦਵਿੰਦਰ ਸਿੰਘ ਮਾਨਗੜ੍ਹ, ਜੱਗਾ ਭੋਲੀਆਂ, ਸੁਖਦਰਸ਼ਨ ਸਿੰਘ, ਗਗਨਦੀਪ ਸਿੰਘ, ਬਿੱਟੂ ਰਾਮ, ਕਮਲ ਸ਼ਰਮਾ, ਬਲਵਿੰਦਰ ਖੰਨਾ, ਮਨੀਸ਼ ਗੁਪਤਾ, ਦਰਸ਼ਨ ਸਿੰਘ, ਸੁਖਵਿੰਦਰ ਸਿੰਘ, ਯਾਦਵਿੰਦਰ ਸਿੰਘ, ਗੁਰਵਿੰਦਰ ਸਿੰਘ, ਨੇਕ ਸਿੰਘ, ਪਵਨਦੀਪ ਸਿੰਘ, ਸੰਦੀਪ ਸਿੰਘ ਅਤੇ ਲੋਵਿਸ਼ ਸ਼ਰਮਾ ਆਦਿ ਮੌਜੂਦ ਸਨ |