20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਵਿਦਿਆਰਥੀ ਜਥੇਬੰਦੀ ਐਸ.ਓ.ਆਈ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ <br/>

ਅਜੀਤ ਡੈਸਕ 02-04-2026
ਫ਼ਤਹਿਗੜ੍ਹ ਸਾਹਿਬ, 1 ਅਪ੍ਰੈਲ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਅਨਾਜ ਮੰਡੀ ਸਰਹਿੰਦ ਵਿਖੇ ਆਮ ਆਦਮੀ ਪਾਰਟੀ ਦੀ ਹੋਈ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਐਸ.ਓ.ਆਈ ਨੂੰ ਸਮੈਕ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਨਾਲ ਸੰਬੋਧਨ ਕਰਕੇ ਟਿੱਪਣੀ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੀ ਵਿਦਿਆਰਥੀ ਜਥੇਬੰਦੀ ਦੁਆਰਾ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਦੇਵ ਅਸ਼ੀਸ਼ ਮਲਿਕ ਦੀ ਅਗਵਾਈ ਹੇਠ 'ਆਪ' ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਹ ਭਰਿਆ ਵਿਖਾਵਾ ਕੀਤਾ ਗਿਆ | ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ | ਇਸ ਮੌਕੇ ਦੇਵ ਅਸ਼ੀਸ਼ ਮਲਿਕ ਨੇ ਕਿਹਾ ਕਿ ਹੁਣ ਪੰਜਾਬ ਦੇ ਨੌਜਵਾਨ ਐਸ.ਓ.ਆਈ ਦੇ ਝੰਡੇ ਥੱਲੇ ਸੰਗਠਿਤ ਹੋ ਕੇ ਸੂਬੇ ਦੀ 'ਆਪ' ਸਰਕਾਰ ਪਾਸੋਂ ਆਪਣੇ ਹੱਕ ਮੰਗ ਰਹੇ ਹਨ | ਇਸੇ ਕਰਕੇ ਐਸ.ਓ.ਆਈ ਜਥੇਬੰਦੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਅੱਖਾਂ ਵਿਚ ਰੜਕਦੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ 'ਚੋਂ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀ ਲੀਡਰਸ਼ਿਪ ਦੀ ਅਗਵਾਈ ਹੇਠ ਉਨ੍ਹਾਂ ਦੇ ਵਰਕਰ ਤੇ ਆਗੂ ਹੀ ਨਸ਼ਿਆਂ ਦੇ ਵਪਾਰ ਲਿਪਤ ਪਾਏ ਗਏ ਹਨ ਪਰ ਮੁੱਖ ਮੰਤਰੀ ਆਪਣੇ ਵਿਰੋਧੀਆਂ ਨੰੂ ਰਗੜੇ ਲਗਾਉਣ ਲਈ ਝੂਠ ਦਾ ਪ੍ਰਚਾਰ ਕਰ ਰਹੇ ਹਨ | ਆਗੂਆਂ ਨੇ 'ਆਪ' ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਐਸ.ਓ.ਆਈ ਖ਼ਿਲਾਫ਼ ਅਜਿਹੀਆਂ ਭੜਕਾਊ ਟਿੱਪਣੀਆਂ ਕੀਤੀਆਂ ਗਈਆਂ ਤਾਂ ਨੌਜਵਾਨ ਐਸ.ਓ.ਆਈ ਦੇ ਝੰਡੇ ਥੱਲੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ, ਮੰਤਰੀਆਂ ਅਤੇ ਵਿਧਾਇਕਾਂ ਦਾ ਪਿੰਡਾਂ ਤੇ ਸ਼ਹਿਰਾਂ ਵਿਚ ਘਿਰਾਓ ਕਰਨ ਤੋਂ ਵੀ ਪਿੱਛੇ ਨਹੀਂ ਹਟਣਗੇ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ | ਇਸ ਮੌਕੇ ਪ੍ਰਦਰਸ਼ਨਕਾਰੀਆਂ ਵਿਚ ਗੁਰ ਪ੍ਰਤਾਪ ਸਿੰਘ, ਮਨਵਿੰਦਰ ਸਿੰਘ, ਫ਼ਤਿਹ ਸਿੰਘ ਚੀਮਾ, ਗੁਰਕੀਰਤ ਸਿੰਘ, ਪਰਗਟ ਸਿੰਘ ਸਮੇਤ ਸਮੁੱਚੀ ਐਸ.ਓ.ਆਈ ਜਥੇਬੰਦੀ ਫ਼ਤਹਿਗੜ੍ਹ ਸਾਹਿਬ ਅਤੇ ਸਾਰੇ ਕਾਲਜਾਂ ਦੇ ਵਿਦਿਆਰਥੀ ਸ਼ਾਮਿਲ ਸਨ |

ਪਿਛਲੀ ਖ਼ਬਰ ਕਣਕ ਦੀ ਖ਼ਰੀਦ ਲਈ ਕੇਂਦਰ ਸਰਕਾਰ ਵਲੋਂ ਪਹਿਲਾਂ ਪੈਸਾ ਭੇਜਣਾ ਇਕ ਸ਼ਲਾਘਾਯੋਗ ਉਪਰਾਲਾ-ਸਿੱਧੂਪੁਰ <br/> ਅਗਲੀ ਖ਼ਬਰ ਐਕਟਿਵਾ ਸਵਾਰ ਦੀ ਜਬਰੀ ਸੋਨੇ ਦੀ ਮੁੰਦਰੀ ਲਾਹ ਲੈ ਗਏ ਅਗਿਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।