20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਕਣਕ ਦੀ ਖ਼ਰੀਦ ਲਈ ਕੇਂਦਰ ਸਰਕਾਰ ਵਲੋਂ ਪਹਿਲਾਂ ਪੈਸਾ ਭੇਜਣਾ ਇਕ ਸ਼ਲਾਘਾਯੋਗ ਉਪਰਾਲਾ-ਸਿੱਧੂਪੁਰ <br/>

ਅਜੀਤ ਡੈਸਕ 02-04-2026
ਖਮਾਣੋਂ, 1 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਭਾਜਪਾ ਹਲਕਾ ਬਸੀ ਪਠਾਣਾਂ ਦੇ ਸੀਨੀਅਰ ਆਗੂ ਤੇ ਸੂਬਾ ਉਪ ਪ੍ਰਧਾਨ ਐਸ.ਸੀ. ਮੋਰਚਾ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ 'ਚ ਕਣਕ ਦੀ ਖ਼ਰੀਦ ਨੂੰ ਲੈ ਕੇ ਇਕ ਵੱਡੀ ਦਰਿਆ ਦਿਲੀ ਦਿਖਾਈ ਗਈ ਹੈ | ਪੰਜਾਬ ਸਰਕਾਰ ਤੋਂ ਪਹਿਲਾਂ ਕਿਸਾਨਾਂ ਦੀਆਂ ਮੰਗਾਂ ਨੂੰ ਧਿਆਨ ਵਿਚ ਰੱਖਦਿਆਂ ਤੁਰੰਤ ਨਗਦ ਪੈਸੇ ਦੇਣ ਦੇ ਲਈ ਉਨ੍ਹਾਂ ਨੇ ਇਕ ਵਿਸ਼ੇਸ਼ ਪੈਕੇਜ 30 ਹਜ਼ਾਰ 973 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ | ਸਿੱਧੂਪੁਰ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ਪੰਜਾਬ ਦੀ 'ਆਪ' ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਹਮੇਸ਼ਾ ਹੀ ਝੂਠ ਬੋਲ ਕੇ ਰਾਜਨੀਤੀ ਕੀਤੀ ਹੈ | ਸਰਕਾਰ ਬਣਨ ਤੋਂ ਪਹਿਲਾਂ ਕੇਜਰੀਵਾਲ ਵਲੋਂ ਐਮ.ਐਸ.ਪੀ. ਦੀ ਗਰੰਟੀ ਦੇਣ ਲਈ ਕਿਹਾ ਗਿਆ ਸੀ, ਪਰ ਚਾਰ ਸਾਲ ਦਾ ਸਮਾਂ ਹੋਣ 'ਤੇ ਵੀ ਨਾ ਤਾਂ ਕੋਈ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ ਗਿਆ ਅਤੇ ਨਾ ਹੀ ਕਿਸਾਨਾਂ ਦੀ ਸਾਰ ਲਈ ਗਈ ਹੈ | ਸਿੱਧੂਪੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੀਨੀਅਰ ਆਗੂ ਤਰੁਣ ਚੁੱਘ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਦਾ ਵੀ ਧੰਨਵਾਦ ਕੀਤਾ | ਜਿਨ੍ਹਾਂ ਦੇ ਯਤਨਾਂ ਸਦਕਾ ਕਣਕ ਦੀ ਖ਼ਰੀਦ ਲਈ ਸਿੱਧੀਆਂ ਟਰੇਨਾਂ ਪੰਜਾਬ ਦੇ ਅੰਦਰ ਭੇਜਣ ਦਾ ਉਪਰਾਲਾ ਕੀਤਾ ਹੈ | ਇਸ ਮੌਕੇ 'ਤੇ ਭਾਜਪਾ ਦੇ ਕਿਸਾਨ ਆਗੂ ਕਰਨੈਲ ਸਿੰਘ, ਸਾਬਕਾ ਸਰਪੰਚ ਕੁਲਵਿੰਦਰ ਸਿੰਘ, ਜਸਵੀਰ ਸਿੰਘ ਜੱਸੀ, ਜੈ ਕਿਸ਼ਨ ਸੂਦ, ਰਜਿੰਦਰ ਸਿੰਘ, ਸੁਰਜੀਤ ਸਿੰਘ, ਮੋਹਣ ਲਾਲ, ਕੁਲਦੀਪ ਕੌਰ, ਮਨਜੀਤ ਕੌਰ ਅਤੇ ਗੋਰੀ ਸ਼ੰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ <br/> ਅਗਲੀ ਖ਼ਬਰ ਵਿਦਿਆਰਥੀ ਜਥੇਬੰਦੀ ਐਸ.ਓ.ਆਈ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।