20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਗਰੀਨ ਫੀਲਡਜ਼ ਸਕੂਲ ਸਰਹਿੰਦ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ <br/>

ਅਜੀਤ ਡੈਸਕ 02-04-2026
ਫ਼ਤਹਿਗੜ੍ਹ ਸਾਹਿਬ, 1 ਅਪ੍ਰੈਲ (ਮਨਪ੍ਰੀਤ ਸਿੰਘ)-ਗ੍ਰੀਨ ਫ਼ੀਲਡਜ਼ ਸਕੂਲ ਸਰਹਿੰਦ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ, ਜਿਸ 'ਚ ਸਮੂਹ ਸਟਾਫ਼ ਤੇ ਬੱਚਿਆਂ ਦੁਆਰਾ ਆਪਣੀ ਹਾਜ਼ਰੀ ਲੁਆਈ ਗਈ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਡਾ. ਸ਼ਾਲੂ ਰੰਧਾਵਾ ਨੇ ਦੱਸਿਆ ਕਿ ਸਕੂਲ ਦੇ ਨਵੇਂ ਅਕਾਦਮਿਕ ਸੈਸ਼ਨ 2026, 27 ਦੀ ਸ਼ੁਰੂਆਤ ਮੌਕੇ ਚੇਅਰਮੈਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ ਤੇ ਸਕੂਲ ਦੇ ਵਿਦਿਆਰਥੀਆਂ ਦੀ ਚੰਗੀ ਸਿਹਤਯਾਬੀ, ਮਨੋਬਲ ਤੇ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੀ ਸੁਰੱਖਿਆ ਲਈ ਅਰਦਾਸ ਕੀਤੀ ਗਈ | ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਅਧਿਆਪਕ ਨਰਿੰਦਰ ਸਿੰਘ ਅਤੇ ਸਮੂਹ ਸਟਾਫ਼ ਦੁਆਰਾ ਕੀਤਾ ਗਿਆ | ਅਧਿਆਪਕਾਂ ਅਤੇ ਸਕੂਲ ਸਟਾਫ਼ ਨੇ ਪੂਰੀ ਸ਼ਰਧਾ ਨਾਲ ਪਾਠ ਅਤੇ ਕੀਰਤਨ ਸਰਵਨ ਕੀਤਾ | ਇਸ ਮੌਕੇ ਸਕੂਲ ਪਿੰ੍ਰਸੀਪਲ ਡਾ. ਰੰਧਾਵਾ ਨੇ ਦੱਸਿਆ ਕਿ ਇਸ ਸਾਲ ਸਕੂਲ ਦਾ ਨਤੀਜਾ ਵੀ ਸੌ ਪ੍ਰਤੀਸ਼ਤ ਰਿਹਾ ਹੈ ਤੇ ਸਕੂਲ ਸਟਾਫ਼ ਦੀ ਮਿਹਨਤ ਸਦਕਾ ਬੱਚਿਆਂ ਨੇ ਸਕੂਲ ਨਤੀਜਿਆਂ 'ਚੋਂ ਵਧੀਆ ਮੱਲਾਂ ਮਾਰੀਆਂ ਹਨ |

ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਸਰਕਲ ਚੁੰਨੀ ਕਲਾਂ ਦੀ ਮਹੀਨਾਵਾਰ ਮੀਟਿੰਗ <br/> ਅਗਲੀ ਖ਼ਬਰ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 'ਬੇਗਮਪੁਰਾ' ਸੰਕਲਪ ਵਾਲਾ ਦੇਸ਼ ਬਣਾਉਣ ਲਈ ਨੌਜਵਾਨ ਅੱਗੇ ਆਉਣ-ਮਨੀਸ਼ ਸਿਸੋਦੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।